ਅੰਮ੍ਰਿਤਸਰ - ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾ ਸੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਯੋਜਿਤ ਕਰਵਾਈ ਜਾਣ ਵਾਲੀ ਧਾਰਮਿਕ ਪ੍ਰੀਖਿਆ (2024-25) ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਜਾਣਕਾਰੀ ਦਿੰਦੇ ਸਕੂਲ ਦੇ ਪ੍ਰਿਸੀਪਲ ਸ੍ਰ ਕੁਲਜਿੰਦਰ ਸਿੰਘ ਢਿਲੋ ਨੇ ਦਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਇਸ ਧਾਰਮਿਕ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਵਲੋ ਵਿਸੇ਼ਸ਼ ਤੌਰ ਤੇ ਤਿਆਰੀ ਕਰਵਾਈ ਸੀ। ਇਸ ਪ੍ਰੀਖਿਆ ਵਿਚ ਅੱਠਵੀਂ ਕਲਾਸ ਦੀ ਵਿਦਿਆਰਥਣ ਨਵਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵੱਲੋ ਬਿਹਤਰ ਪ੍ਰਦਰਸ਼ਨ ਲਈ 100 ਰੁਪਏ ਦਾ ਵਜੀਫਾ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਿਸੀਪਲ ਸ ਕੁਲਜਿੰਦਰ ਸਿੰਘ ਢਿੱਲੋ ਵੱਲੋਂ ਵਿਿਦਆਰਥਣ ਦੀ ਇਸ ਵਿਸੇਸ਼ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸਨਾਮਨ ਵੀ ਕੀਤਾ।ਉਨਾਂ ਬੱਚਿਆਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ, ਸਕੂਲ ਦਾ ਮਾਣ ਵਧਾਉਣ ਲਈ ਪ੍ਰੇਰਿਆ ।