BREAKING NEWS
 ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ*

ਨੈਸ਼ਨਲ

ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਲਈ ਜਗ੍ਹਾ ਨਹੀਂ ਮਿਲਣਾ ਮਾਨ ਸਰਕਾਰ ਦੇ ਦ੍ਰਿੜ ਸਟੈਂਡ ਦਾ ਨਤੀਜਾ : ਕੁਲਦੀਪ ਧਾਲੀਵਾਲ

ਕੌਮੀ ਮਾਰਗ ਬਿਊਰੋ | December 01, 2025 06:46 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਬਣਾਉਣ ਲਈ ਹਰਿਆਣਾ ਦੀ ਮੰਗ ਨੂੰ ਰੱਦ ਕਰਨ ਦੇ ਫੈਸਲੇ ਸਵਾਗਤ ਕੀਤਾ ਹੈ।ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਦ੍ਰਿੜ ਸਟੈਂਡ ਦਾ ਨਤੀਜਾ ਹੈ, ਜਿਸ ਅੱਗੇ ਕੇਂਦਰ ਨੂੰ ਝੁਕਣਾ ਪਿਆ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਲੰਬੇ ਸਮੇਂ ਤੋਂ ਚੰਡੀਗੜ੍ਹ ਵਿੱਚ ਵੱਖਰੇ ਵਿਧਾਨਸਭਾ ਬਣਾਉਣ ਲਈ ਜਗ੍ਹਾ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਤੇ ਪਾਰਟੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪਹਿਲਾਂ ਹੀ ਕੇਂਦਰ ਸਰਕਾਰ ਤੋਂ ਮੰਗ ਕਰ ਚੁੱਕੀ ਹੈ ਕਿ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਲਈ ਹਰਿਆਣਾ ਨੂੰ ਜਗ੍ਹਾ ਨਹੀਂ ਦਿੱਤੀ ਜਾ ਸਕਦੀ।

ਧਾਲੀਵਾਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਜ਼ਮੀਨ 'ਤੇ ਬਣਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਹਾਲੀਆ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਸ ਲਈ ਸੰਭਵ ਹੋਇਆ ਕਿਉਂਕਿ ਅਸੀਂ ਹਾਲ ਹੀ ਦੇ ਸਾਲਾਂ ਵਿੱਚ ਇਸ ਮੁੱਦੇ 'ਤੇ ਦ੍ਰਿੜ ਸਟੈਂਡ ਲਿਆ ਸੀ। ਉਨ੍ਹਾਂ ਇਸ ਜਿੱਤ ਨੂੰ ਕਿਸੇ ਪਾਰਟੀ ਦੀ ਨਹੀਂ, ਸਗੋਂ ਸਾਰੇ ਪੰਜਾਬੀਆਂ ਦੀ ਜਿੱਤ ਦੱਸਿਆ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ ਮੁੱਖ ਮੰਤਰੀ ਨੇ ਉਸ ਸਮੇਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ।

ਉਨ੍ਹਾਂ ਕਿਹਾ ਕਿ ਇੱਥੇ ਕਿਸੇ ਹੋਰ ਦਾ ਕੋਈ ਦਾਅਵਾ ਨਹੀਂ ਹੈ, ਨਾ ਹੀ ਅਸੀਂ ਕਿਸੇ ਹੋਰ ਦਾ ਦਾਅਵਾ ਸਵੀਕਾਰ ਕਰਦੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮੁੱਖ ਮਾਤ ਭਾਸ਼ਾ ਹੈ ਅਤੇ ਇਸਨੂੰ ਚੰਡੀਗੜ੍ਹ ਵਿੱਚ ਉਸੇ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਜਿਵੇਂ ਇਹ ਪੰਜਾਬ ਵਿੱਚ ਹੈ।

Have something to say? Post your comment

 
 

ਨੈਸ਼ਨਲ

ਸਾਨੂੰ ਚੋਣ ਸੂਚੀ ਸੋਧ ਤੇ ਕੋਈ ਇਤਰਾਜ਼ ਨਹੀਂ ਸਗੋਂ ਇਸਦੀ ਪ੍ਰਕਿਰਿਆ 'ਤੇ ਹੈ- ਦਿਗਵਿਜੈ ਸਿੰਘ

ਰਿਪੋਰਟਰਜ਼ ਵਿਦਾਊਟ ਬਾਰਡਰਜ਼ ਵਲੋਂ 'ਪ੍ਰੈਸ ਆਜ਼ਾਦੀ ਲਈ ਖਤਰਿਆਂ' ਦੀ ਜਾਰੀ ਸੂਚੀ ਵਿਚ ਅਡਾਨੀ ਗਰੁੱਪ ਅਤੇ ਅਪਇੰਡੀਆ ਦੇ ਨਾਮ ਸ਼ਾਮਲ

ਦਸਤਾਰ, ਬਾਣਾ, ਕਿਰਪਾਨ, ਕੜੇ ਅਤੇ ਧਰਮ ਅਸਥਾਨਾਂ ਦੀ ਰਾਖੀ ਲਈ ਨੌਜੁਆਨਾਂ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਅਰਦਾਸ

"ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ," ਰਾਹੁਲ ਅਤੇ ਸੋਨੀਆ ਗਾਂਧੀ ਵਿਰੁੱਧ ਨਵੀਂ ਐਫਆਈਆਰ 'ਤੇ ਐਨਡੀਏ ਨੇਤਾ ਨੇ ਕਿਹਾ

ਲਖੀਮਪੁਰ ਵਿੱਚ ਰਾਹ ਮੰਗਣ 'ਤੇ ਗੁਰਦੁਆਰੇ ਦੇ ਸੇਵਾਦਾਰਾਂ ਦੀ ਕੁੱਟਮਾਰ, ਪੱਗਾਂ ਉਤਾਰ ਕੇਸਾਂ ਦੀ ਕੀਤੀ ਬੇਅਦਬੀ

ਜੇਲ੍ਹ ਵਿੱਚ ਬੰਦ ਨਾਰਾਇਣ ਸਾਈਂ ਵਿਰੁੱਧ ਇੱਕ ਹੋਰ ਮਾਮਲਾ ਦਰਜ, ਸੈੱਲ ਵਿੱਚੋਂ ਮੋਬਾਈਲ ਫੋਨ ਬਰਾਮਦ

ਨੈਸ਼ਨਲ ਹੈਰਾਲਡ ਕੇਸ: ਰਾਊਸ ਐਵੇਨਿਊ ਅਦਾਲਤ ਨੇ ਈਡੀ ਚਾਰਜਸ਼ੀਟ 'ਤੇ ਫੈਸਲਾ ਟਾਲ ਦਿੱਤਾ, 16 ਦਸੰਬਰ ਨੂੰ ਸੁਣਾਇਆ ਜਾਵੇਗਾ ਹੁਕਮ

ਕਾਂਗਰਸ ਆਗੂਆਂ ਨੇ ਜੀਡੀਪੀ ਵਿਕਾਸ ਦੇ ਅੰਕੜਿਆਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਏ

ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ 'ਤੇ ਬੇਰਹਿਮੀ ਨਾਲ ਹਮਲਾ, ਗ੍ਰਿਫਤਾਰੀ ਦੀ ਮੰਗ

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ