BREAKING NEWS
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਪੰਜਾਬ

ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | December 02, 2025 07:07 PM

ਐੱਸ ਏ ਐੱਸ ਨਗਰ- ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ ਸਾਹਿਬ) ਵਿਖੇ ਸਮਾਪਤ ਹੋਈ । ਇਸ ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਪਹੁੰਚੀਆਂ ਹੋਈਆਂ ਸਨ । ਪ੍ਰਭਾਤ ਫੇਰੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀੱ ਸ਼ਾਮਲ ਹੋ ਕੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਸੀ । ਇਸ ਪ੍ਰਭਾਤ ਫੇਰੀ ਵਿੱਚ ਕੀਰਤਨੀ ਜੱਥੇ ਕੀਰਤਨ ਕਰਕੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ । ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ ।
ਇਸ ਦਿਨ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰੁਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਪਹਿਲੇ ਦਿਨ ਦੇ ਗੁਰਮਤਿ ਸਗਾਗਮ ਵਿੱਚ ਬੀਬੀ ਦਲੇਰ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥਦੇਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬਿ੍ਰਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲਿਆਂ ਆਪਣੇ ਪ੍ਰਵਚਨਾ ਰਾਹੀਂ ਬਾਬਾ ਜੀ ਦੁਆਰਾ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ, ਭਾਈ ਸ਼ੁਭਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਸਾਹਿਬ ਜੀ, ਭਾਈ ਦਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ, ਸ਼ੋ੍ਰਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਭਾਈ ਜਸਵਿੰਦਰ ਸਿੰਘ ਜੀ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਜੀ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਦਿਨ ਵਿਸ਼ਾਲ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰੂ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਗਿਆ।
ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਇਸ ਅਸਥਾਨ ਤੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮਿ੍ਰਤਸਰ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਸਾਹਿਬ ਜੀ , ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਸਾਹਿਬ ਜੀ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਸਾਹਿਬ ਜੀ, ਬਾਬਾ ਬੰਤਾ ਸਿੰਘ ਜੀ ਬਿੱਧੀ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਇਸ ਦਿਨ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।

Have something to say? Post your comment

 
 

ਪੰਜਾਬ

ਗੁਲਦਾਉਦੀ ਸ਼ੋਅ ਦੇ ਆਰੰਭ ਨਾਲ ਪੀ.ਏ.ਯੂ. ਕੈਂਪਸ ਮਹਿਕ ਵਿਚ ਭਿੱਜਿਆ

ਭਾਜਪਾ ਨੇ ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ 'ਤੇ ਕੀਤੀ ਸਿਆਸਤ, ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਜ਼ੈਕਾਰਿਆ ਦੀ ਗੂੰਜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫਤਰ ਦਾ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ: ਅਸ਼ਵਨੀ ਸ਼ਰਮਾ

ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਹਰਿਆਣੇ ਦੇ ਮੁਸਲਿਮ ਵਕੀਲ ਰਾਹੀ ਖ਼ਾਲਿਸਤਾਨੀਆਂ ਨੂੰ ਪੈਸੇ ਆਉਣ ਦਾ ਪ੍ਰਚਾਰ ਕੇਵਲ ਸਿੱਖ ਤੇ ਮੁਸਲਿਮ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ : ਮਾਨ