BREAKING NEWS
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਪੰਜਾਬ

ਜ਼ੈਕਾਰਿਆ ਦੀ ਗੂੰਜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫਤਰ ਦਾ ਉਦਘਾਟਨ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 02, 2025 07:40 PM

ਅੰਮ੍ਰਿਤਸਰ - ਜੈਕਾਰਿਆਂ ਦੀ ਗੂੰਜ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫਤਰ ਦਾ ਉਦਘਾਟਨ ਪਾਰਟੀ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਨੇ ਇਸ ਮੌਕੇ ਤੇ ਮੂਲ ਮੰਤਰ ਦੇ ਜਾਪ ਕੀਤੇ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਨੂੰ ਗੈੱਗਸਟਰਾਂ ਦੇ ਭੈਅ ਤੋ ਮੁਕਤ ਕਰਵਾਉਣਾ, ਪੰਜਾਬ ਵਿਚ ਅਮਨ ਸ਼ਾਤੀ ਵਾਲਾ ਮਾਹੌਲ ਕਾਇਮ ਕਰਨਾ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਪੰਜਾਬ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਸਾਡਾ ਸ਼ਘਰਸ਼ ਜਾਰੀ ਰਹੇਗਾ।ਜਥੇਦਾਰ ਨੇ ਕਿਹਾ ਕਿ 2 ਦਸੰਬਰ ਦਾ ਦਿਨ ਇਤਿਹਾਸਕ ਮਹਤੱਤਾ ਰਖਦਾ ਹੈ ਤੇ ਇਹ ਦਿਨ ਸਿੱਖ ਮਾਨਸਿਕਤਾ ਵਿਚ ਸਥਾਈ ਯਾਦ ਬਣ ਜਾਏ ਇਸ ਲਈ ਅਸੀ ਦਫਤਰ ਦਾ ਉਦਘਾਟਨ ਕਰਨ ਲਈ ਇਸ ਦਿਨ ਦੀ ਚੋਣ ਕੀਤੀ। ਕੁਝ ਆਗੂਆਂ ਦੀ ਗੈਰ ਹਾਜਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਅਚਾਨਕ ਪੰਚਾਇਤ ਤੇ ਬਲਾਕ ਸੰਮਤੀ, ਜਿਲਾ ਪਰਿਸ਼ਦ ਦੀਆਂ ਚੋਣਾਂ ਆ ਗਈਆਂ, ਸਾਡੀ ਲੀਡਰਸ਼ਿਪ ਚੋਣਾਂ ਦੇ ਵਿੱਚ ਰੁਝੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਅੱਜ ਇਸ ਸਮਾਗਮ ਦੇ ਵਿੱਚ ਪਹੁੰਚੀ ਹੈ। ਉਨਾਂ ਕਿਹਾ ਕਿ ਦਫਤਰ ਦੀ ਉਸਾਰੀ ਦੇ ਵਿੱਚ ਸ ਪਰਮਿੰਦਰ ਸਿੰਘ ਢੀਡਸਾ ਦੇ ਰਿਸ਼ਤੇਦਾਰ ਨੇ ਬਹੁਤ ਵੱਡਾ ਯੋਗਦਾਨ ਪਾਇਆ, ਜਗ੍ਹਾ ਦਿੱਤੀ ਹੈ ਉੱਥੇ ਹੀ ਬਾਬਾ ਸੱਜਣ ਸਿੰਘ ਜੀ ਯੂਕੇ ਵਾਲਿਆਂ ਤੇ ਹੋਰ ਸਾਥੀਆਂ ਦੇ ਸਹਿਯੋਗ ਨੂੰ ਭੁਲਾਇਆ ਨਹੀ ਜਾ ਸਕਦਾ। ਸਾਡਾ ਦਫਤਰ ਇਸ ਸਥਾਨ ਤੋਂ ਚੱਲੇਗਾ ਔਰ ਅਸੀਂ ਆਉਣ ਵਾਲੇ ਸਮੇਂ ਦੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਜਾ ਰਹੇ ਹਾਂ, ਤਾਂ ਕਿ ਅਸੀਂ ਪੰਜਾਬ ਅਤੇ ਪੰਥ ਦੇ ਮੁੱਦੇ ਸਿੱਖ ਸੰਗਤ ਵਿੱਚ ਲੈ ਕੇ ਜਾ ਸਕੀਏ। ਉਨਾਂ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਛੁੱਟੀ ਤੇ ਭੇਜਣ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਜਦ ਉਨਾਂ ਦੀ ਕ੍ਰਿਦਾਰਕੁਸ਼ੀ ਕੀਤੀ ਜਾ ਰਹੀ ਸੀ ਤਾਂ ਭਾਵੇ ਇਹ ਸਜਣ ਨਹੀ ਬੋਲੇ ਪਰ ਅੱਜ ਉਹ ਜਮੀਰ ਦੀ ਅਵਾਜ ਤੇ ਇਨਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਵਿਰੋਧ ਕਰ ਰਹੇ ਹਨ।ਾਂਿੲਸ ਮੌਕੇ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗਵਾਲ, ਸ੍ਰ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰ ਪਰਮਿੰਦਰ ਸਿੰਘ ਢੀਡਸਾ, ਸ੍ਰ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰ ਗਗਨਦੀਪ ਸਿੰਘ ਸਰਨਾਲਾ, ਸ੍ਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਸਕੱਤਰ ਸ੍ਰੋ੍ਰਮਣੀ ਕਮੇਟH ਸ੍ਰ ਰਘਬੀਰ ਸਿੰਘ ਰਾਜਾਸਾਸੀ, ਸ੍ਰ ਬਲਵਿੰਦਰ ਸਿੰਘ ਜ਼ੌੜਾਸਿੰਘਾ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰ ਭਜਨ ਸਿੰਘ ਸ਼ੇਰਗਿਲ, ਸ੍ਰ ਜਸਬੀਰ ਸਿੰਘ ਘੰੁਮਣ, ਹਰਬੰਸ ਸਿੰਘ ਮੰਝਪੁਰ, ਮਨਜੀਤ ਸਿੰਘ ਦਸੂਹਾ, ਅਜੈਪਾਲ ਸਿੰਘ ਮੀਰਾਕੋਟ, ਮਨਿੰਦਰ ਸਿੰਘ ਧੁੰਨਾ, ਸਤਪਾਲ ਸਿੰਘ ਵਡਾਲੀ, ਰਣਜੀਤ ਸਿੰਘ ਛਜਲਵਡੀ ਅਤੇ ਗੁਰਲਾਲ ਸਿੰਘ ਸੰਧੂ ਹਾਜਰ ਸਨ।

Have something to say? Post your comment

 
 

ਪੰਜਾਬ

ਭਾਜਪਾ ਨੇ ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ 'ਤੇ ਕੀਤੀ ਸਿਆਸਤ, ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ: ਅਸ਼ਵਨੀ ਸ਼ਰਮਾ

ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ

ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਹਰਿਆਣੇ ਦੇ ਮੁਸਲਿਮ ਵਕੀਲ ਰਾਹੀ ਖ਼ਾਲਿਸਤਾਨੀਆਂ ਨੂੰ ਪੈਸੇ ਆਉਣ ਦਾ ਪ੍ਰਚਾਰ ਕੇਵਲ ਸਿੱਖ ਤੇ ਮੁਸਲਿਮ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ : ਮਾਨ

ਮੱਤੇਵਾੜਾ ਜੰਗਲ ਨੇੜੇ ਸਰਕਾਰ ਵੱਲੋਂ ਪੀੜਤ ਗ਼ਰੀਬ ਲੋਕਾਂ ਉੱਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ- ਜਥੇਦਾਰ ਗੜਗੱਜ