BREAKING NEWS
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਪੰਜਾਬ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਕੌਮੀ ਮਾਰਗ ਬਿਊਰੋ | December 02, 2025 08:53 PM

ਚੰਡੀਗੜ੍ਹ-ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।

ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਜਿਹਾ ਕਰਨਾ ਬਹੁਤ ਅਹਿਮ ਤੇ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਚੇਤੰਨ ਸ਼ਖਸੀਅਤ ਸਨ । ਉਨ੍ਹਾਂ ਨੇ ਦੁਨੀਆਂ ਭਰ ਵਿੱਚ ਘੁੰਮ ਕੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫਲਸਫੇ ਦਾ ਪ੍ਰਚਾਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਨੇ ਆਜ਼ਾਦੀ ਸੰਘਰਸ਼ ਨੂੰ ਇੱਕ ਜਨ- ਅੰਦੋਲਨ ਵਿੱਚ ਬਦਲ ਕੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਤੇ ਇਤਿਹਾਸਕ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੋਕ ਅਜੋਕੇ ਭਾਰਤ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਹਮੇਸ਼ਾ ਇਸ ਰੌਸ਼ਨ-ਦਿਮਾਗ ਨੇਤਾ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਗਾਂਧੀ ਜੀ ਦੇ ਸੱਚ, ਸ਼ਾਂਤੀ, ਪਿਆਰ, ਮਿੱਤਰਤਾ ਅਤੇ ਅਹਿੰਸਾ ਦੇ ਸੰਦੇਸ਼ ਨੂੰ ਯਾਦ ਕਰਦੀ ਹੈ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚੱਲਣ ਦੇ ਯਤਨ ਵੀ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਫਲਸਫੇ ਦੀ ਅਜੋਕੇ ਸੰਸਾਰ ਵਿੱਚ ਬਹੁਤ ਅਹਿਮੀਅਤ ਦਿੱਤੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਹਾਨ ਰਾਸ਼ਟਰੀ ਨੇਤਾ ਦੇ ਨਕਸ਼ੇ-ਕਦਮ ’ਤੇ ਚੱਲਣਾ ਚਾਹੀਦਾ ਹੈ।

Have something to say? Post your comment

 
 

ਪੰਜਾਬ

ਗੁਲਦਾਉਦੀ ਸ਼ੋਅ ਦੇ ਆਰੰਭ ਨਾਲ ਪੀ.ਏ.ਯੂ. ਕੈਂਪਸ ਮਹਿਕ ਵਿਚ ਭਿੱਜਿਆ

ਭਾਜਪਾ ਨੇ ਪ੍ਰਦੂਸ਼ਣ ਅਤੇ ਹੜ੍ਹਾਂ ਦੇ ਨਾਂ 'ਤੇ ਕੀਤੀ ਸਿਆਸਤ, ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਬਦਨਾਮ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਜ਼ੈਕਾਰਿਆ ਦੀ ਗੂੰਜ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਦਫਤਰ ਦਾ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ: ਅਸ਼ਵਨੀ ਸ਼ਰਮਾ

ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ

ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਹਰਿਆਣੇ ਦੇ ਮੁਸਲਿਮ ਵਕੀਲ ਰਾਹੀ ਖ਼ਾਲਿਸਤਾਨੀਆਂ ਨੂੰ ਪੈਸੇ ਆਉਣ ਦਾ ਪ੍ਰਚਾਰ ਕੇਵਲ ਸਿੱਖ ਤੇ ਮੁਸਲਿਮ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ : ਮਾਨ