BREAKING NEWS
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ"ਹਿੰਦ ਦੀ ਚਾਦਰ" ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਮਹੱਤਵਪੂਰਨ ਪਲਾਂ ਨੂੰ ਕੀਤਾ ਜੀਵੰਤ

ਨੈਸ਼ਨਲ

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੀ ਤਾਰੀਕ ਉੱਪਰ ਜਲਦੀ ਫੈਸਲਾ ਕਰਨ ਦੀ ਮੰਗ ਕੀਤੀ ਕਾਲਕਾ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 03, 2025 07:25 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਆ ਰਿਹਾ ਹੈ, ਜਿਸੇ ਦਿਨ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਅਮਰ ਸ਼ਹੀਦੀ ਦਿਹਾੜੇ ਦੀ ਯਾਦਗਾਰੀ ਵੀ ਮਨਾਈ ਜਾਂਦੀ ਹੈ। ਇਸ ਕਾਰਨ ਸਿੱਖ ਕੌਮ ਦੇ ਅੰਦਰ ਇੱਕ ਗੰਭੀਰ ਉਲਝਨ ਅਤੇ ਮਨੋਵਿਗਿਆਨਕ ਸੰਕਟ ਪੈਦਾ ਹੋਇਆ ਹੈ।

ਉਹਨਾਂ ਕਿਹਾ ਕਿ ਇੱਕ ਪਾਸੇ ਵੱਡੇ ਪਿਆਰ ਅਤੇ ਅਤੂਟ ਸ਼ਰਧਾ ਨਾਲ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾਂਦਾ ਹੈ, ਜਦਕਿ ਦੂਜੇ ਪਾਸੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵੀ ਸਿੱਖ ਸੰਗਤ ਬੜੀ ਹੀ ਸ਼ਾਨ ਅਤੇ ਖੁਸ਼ੀ ਨਾਲ ਮਨਾਉਂਦੀ ਹੈ। ਦੋਵੇਂ  ਮਹਾਨ ਦਿਹਾੜੇ ਇੱਕੋ ਦਿਨ ਆਉਣ ਨਾਲ ਕੌਮ ਲਈ ਫ਼ੈਸਲਾ ਕਰਨਾ ਬਹੁਤ ਮੁਸ਼ਕਲ ਬਣ ਗਿਆ ਹੈ।

ਸਰਦਾਰ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਨੂੰ ਬੇਨਤੀ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਉੱਤੇ ਤੁਰੰਤ ਵਿਚਾਰ ਵਟਾਂਦਰਾ ਕਰਕੇ ਸਪਸ਼ਟ ਅਤੇ ਇਕਰੂਪ ਫ਼ੈਸਲਾ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਪ੍ਰਧਾਨਾਂ ਅਤੇ ਅਨੇਕਾਂ ਗੁਰਦੁਆਰਾ ਸਾਹਿਬਾਨ ਤੋਂ ਫ਼ੋਨ ਆ ਰਹੇ ਹਨ ਕਿ ਰਾਗੀ ਜਥਿਆਂ ਦੀ ਬੁਕਿੰਗ, ਪ੍ਰਭਾਤ ਫੇਰੀਆਂ ਅਤੇ ਸਮਾਗਮਾਂ ਦੀਆਂ ਤਾਰੀਖਾਂ ਨੂੰ ਲੈ ਕੇ ਬਹੁਤ ਵੱਡੀ ਉਲਝਣ ਪੈਦਾ ਹੋ ਰਹੀ ਹੈ।

ਉਹਨਾਂ ਜ਼ੋਰ ਦਿੰਦਿਆਂ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਐਲਾਨੇ ਗਏ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਂਦੀ ਆਈ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਤੋਂ ਜਲਦ ਤਰੀਕਾਂ ਬਾਰੇ ਫ਼ੈਸਲਾ ਕੀਤਾ ਜਾਵੇ।”

Have something to say? Post your comment

 
 

ਨੈਸ਼ਨਲ

ਦੇਸ਼ ਵਿਚ 2019-23 ਦੌਰਾਨ ਯੂਏਪੀਏ ਤਹਿਤ ਦਸ ਹਜਾਰ ਤੋਂ ਵੱਧ ਗ੍ਰਿਫ਼ਤਾਰੀਆਂ, ਸਜ਼ਾ ਸਿਰਫ਼ 335 ਨੂੰ

ਮਨੀਸ਼ ਸਿਸੋਦੀਆ ਨੇ ਮੋਦੀ ਸਰਕਾਰ 'ਤੇ ਵੱਡਾ ਹਮਲਾ ਬੋਲਿਆ: ਇਹ 'ਸੰਚਾਰ ਸਾਥੀ ਐਪ' ਨਹੀਂ, ਸਗੋਂ ਪੈਗਾਸਸ ਦਾ ਨਵਾਂ ਅਵਤਾਰ ਹੈ

ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਦੀ ਮੰਗ : ਸਰਨਾ

"ਵੰਦੇ ਮਾਤਰਮ" 'ਤੇ ਲੋਕ ਸਭਾ ਵਿੱਚ 8 ਦਸੰਬਰ ਨੂੰ ਚਰਚਾ ਅਤੇ ਚੋਣ ਸੁਧਾਰਾਂ 'ਤੇ 9 ਦਸੰਬਰ ਨੂੰ: ਕਿਰੇਨ ਰਿਜੀਜੂ

ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਸਰਬ-ਪਾਰਟੀ ਮੀਟਿੰਗ - ਦੋ ਮੁੱਦਿਆਂ 'ਤੇ ਬਣੀ ਸਹਿਮਤੀ

ਸਾਨੂੰ ਚੋਣ ਸੂਚੀ ਸੋਧ ਤੇ ਕੋਈ ਇਤਰਾਜ਼ ਨਹੀਂ ਸਗੋਂ ਇਸਦੀ ਪ੍ਰਕਿਰਿਆ 'ਤੇ ਹੈ- ਦਿਗਵਿਜੈ ਸਿੰਘ

ਰਿਪੋਰਟਰਜ਼ ਵਿਦਾਊਟ ਬਾਰਡਰਜ਼ ਵਲੋਂ 'ਪ੍ਰੈਸ ਆਜ਼ਾਦੀ ਲਈ ਖਤਰਿਆਂ' ਦੀ ਜਾਰੀ ਸੂਚੀ ਵਿਚ ਅਡਾਨੀ ਗਰੁੱਪ ਅਤੇ ਅਪਇੰਡੀਆ ਦੇ ਨਾਮ ਸ਼ਾਮਲ

ਦਸਤਾਰ, ਬਾਣਾ, ਕਿਰਪਾਨ, ਕੜੇ ਅਤੇ ਧਰਮ ਅਸਥਾਨਾਂ ਦੀ ਰਾਖੀ ਲਈ ਨੌਜੁਆਨਾਂ ਵਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਅਰਦਾਸ

ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਲਈ ਜਗ੍ਹਾ ਨਹੀਂ ਮਿਲਣਾ ਮਾਨ ਸਰਕਾਰ ਦੇ ਦ੍ਰਿੜ ਸਟੈਂਡ ਦਾ ਨਤੀਜਾ : ਕੁਲਦੀਪ ਧਾਲੀਵਾਲ

"ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ," ਰਾਹੁਲ ਅਤੇ ਸੋਨੀਆ ਗਾਂਧੀ ਵਿਰੁੱਧ ਨਵੀਂ ਐਫਆਈਆਰ 'ਤੇ ਐਨਡੀਏ ਨੇਤਾ ਨੇ ਕਿਹਾ