BREAKING NEWS
 ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ, ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦਾ ਪਲ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿਰੰਗਾ ਲਹਿਰਾਇਆ, ਪੰਜਾਬ ਵਿੱਚ ਸ਼ਾਸਨ ਸਬੰਧੀ ਸੁਧਾਰਾਂ ਦਾ ਜ਼ਿਕਰ ਕੀਤਾਮੈਨੂੰ ਕਿੰਨਰ ਅਖਾੜੇ ਦੇ ਮਹਾਮੰਡਲੇਸ਼ਵਰ ਦਾ ਅਹੁਦਾ ਛੱਡ ਦੇਣਾ ਚਾਹੀਦਾ , ਕਿਉਂਕਿ ਚਾਰੇ ਪਾਸੇ ਨਕਲੀ ਲੋਕ ਹਨ- ਮਮਤਾ ਕੁਲਕਰਨੀਧਰਮਿੰਦਰ ਅਤੇ ਸਤੀਸ਼ ਸ਼ਾਹ ਨੂੰ ਮਰਨ ਉਪਰੰਤ ਪਦਮ ਪੁਰਸਕਾਰ ਮਿਲੇਸੀਨੀਅਰ ਪੱਤਰਕਾਰ ਮਾਰਕ ਟਲੀ ਦਾ ਦਿੱਲੀ ਵਿੱਚ ਦੇਹਾਂਤ; ਪਦਮ ਸ਼੍ਰੀ ਅਤੇ ਪਦਮ ਭੂਸ਼ਣ ਨਾਲ ਕੀਤਾ ਗਿਆ ਸੀ ਸਨਮਾਨਿਤ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ

ਧਰਮ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਕੌਮੀ ਮਾਰਗ ਬਿਊਰੋ | December 03, 2025 09:22 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤੀ ਬਾਲ ਭਲਾਈ ਕੌਂਸਲ ਨਾਲ ਸਬੰਧਤ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰ ਉੱਤੇ ਉਲੀਕੇ ਗਏ ਇਤਰਾਜ਼ਯੋਗ ਫੈਂਸੀ ਡਰੈੱਸ ਮੁਕਾਬਲੇ ਦੇ ਸਮਾਗਮਾਂ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਗੱਲ ਹੈ ਕਿ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰਾਂ ਅੰਦਰ ਸਿੱਖ ਸਰੋਕਾਰਾਂ, ਸਿਧਾਂਤਾਂ ਅਤੇ ਰਵਾਇਤਾਂ ਪ੍ਰਤੀ ਕੋਈ ਸੰਜੀਦਗੀ ਤੇ ਸਮਝ ਨਹੀਂ ਹੈ ਜਿਸ ਕਰਕੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਆਪਹੁਦਰੀ ਅਤੇ ਸਿੱਖ ਵਿਰੋਧੀ ਗਤੀਵਿਧੀਆਂ ਦੇ ਆਦੇਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਾਲ ਭਲਾਈ ਕੌਂਸਲ, ਪੰਜਾਬ ਦਾ ਮਿਤੀ 12 ਨਵੰਬਰ 2025 ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਪ੍ਰਧਾਨਾਂ ਨੂੰ ਜਾਰੀ ਕੀਤਾ ਆਦੇਸ਼ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ ਜਿਸ ਤੋਂ ਇਹ ਸਪੱਸ਼ਟ ਹੋਇਆ ਕਿ ਕੌਂਸਲ ਵੱਲੋਂ ਪੰਜਾਬ ਅੰਦਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਿਸ਼ਿਆਂ ਉੱਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਇਸ ਗੱਲ ਦੀ ਸਮਝ, ਜਾਗਰੂਕਤਾ ਅਤੇ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਚਾਰ ਸਾਹਿਬਜ਼ਾਦਿਆਂ, ਸਿੱਖ ਸ਼ਹੀਦਾਂ ਦੀਆਂ ਨਕਲਾਂ ਉੱਤੇ ਮੁਕੰਮਲ ਤੌਰ ਉੱਤੇ ਰੋਕ ਹੈ ਅਤੇ ਅਜਿਹਾ ਕਰਨ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਫੈਂਸੀ ਡਰੈੱਸ ਮੁਕਾਬਲੇ ਰਾਹੀਂ ਉਹ ਬੱਚਿਆਂ ਨੂੰ ਸਿੱਖ ਸਿਧਾਂਤਾਂ ਦੇ ਉਲਟ ਜਾ ਕੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਜਾਂ ਬਾਬਾ ਬੰਦਾ ਸਿੰਘ ਬਹਾਦਰ ਦਾ ਰੂਪ ਦੇ ਕੇ ਕਿਵੇਂ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ ਜਦਕਿ ਅਜਿਹਾ ਕਰਨ ਨਾਲ ਤਾਂ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਅਨੁਸਾਰ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਹਿਬਜ਼ਾਦਿਆਂ ਦੀ ਨਕਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਨਾਲ ਸਬੰਧਤ ਇਤਿਹਾਸ ਅਟੱਲ ਸੱਚ ਹੈ, ਜੋ ਸਰਕਾਰ ਵੱਲੋਂ ਉਲੀਕੇ ਫੈਂਸੀ ਡਰੈੱਸ ਮੁਕਾਬਲੇ ਰਾਹੀਂ ਪ੍ਰਚਾਰ ਦਾ ਮੁਥਾਜ ਨਹੀਂ ਹੈ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਬਾਲ ਭਲਾਈ ਕੌਂਸਲ, ਪੰਜਾਬ ਨਾਲ ਲਿਖਾ-ਪੜ੍ਹੀ ਕਰਕੇ ਉਨ੍ਹਾਂ ਵੱਲੋਂ ਉਲੀਕੇ ਗਏ ਇਤਰਾਜ਼ਯੋਗ ਸਮਾਗਮ ਤੁਰੰਤ ਰੱਦ ਕਰਵਾਏ ਜਾਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੇਸ਼ ਭਰ ਅੰਦਰ ਸ਼ਹੀਦੀ ਦਿਹਾੜਾ ਮਨਾਉਣਾ ਭਾਵੇਂ ਕਿ ਚੰਗਾ ਉਪਰਾਲਾ ਹੈ ਪਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ “ਵੀਰ ਬਾਲ ਦਿਵਸ” ਦੀ ਥਾਂ ਸਿੱਖ ਭਾਵਨਾਵਾਂ ਅਨੁਸਾਰ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਭਾਵਨਾਵਾਂ, ਸਿਧਾਂਤਾਂ ਅਤੇ ਸ਼ਬਦਾਵਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ ਨਾ ਕਿ ਆਪਣੇ ਵੱਲੋਂ ਦਿੱਤੀ ਗਈ ਸ਼ਬਦਾਵਲੀ ਨੂੰ ਸਿੱਖਾਂ ਉੱਤੇ ਥੋਪਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ “ਵੀਰ ਬਾਲ ਦਿਵਸ” ਨਾਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨ ਨਹੀਂ ਹੈ, ਇਸ ਲਈ ਦੇਸ਼ ਦੁਨੀਆ ਅੰਦਰ ਕੋਈ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾ ਜਾਂ ਜਥੇਬੰਦੀ ਇਸ ਨਾਮ ਹੇਠ ਸਮਾਗਮ ਨਾ ਉਲੀਕੇ ਬਲਕਿ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਮ ਦੀ ਵਰਤੋਂ ਹੀ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਇਸ ਮਾਮਲੇ ਵਿੱਚ ਵੀ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਕੇਂਦਰ ਸਰਕਾਰ ਨਾਲ ਉੱਚ-ਪੱਧਰੀ ਵਫ਼ਦ ਰਾਹੀਂ ਗੱਲਬਾਤ ਕਰਕੇ ਇਹ ਨਾਮ ਬਦਲਵਾਉਣ ਲਈ ਪੁਰਜ਼ੋਰ ਯਤਨ ਕੀਤੇ ਜਾਣ। ਜਥੇਦਾਰ ਗੜਗੱਜ ਨੇ ਦੇਸ਼ ਦੇ ਸਮੂਹ ਸਿੱਖ ਸਾਂਸਦਾਂ ਨੂੰ ਵੀ ਆਖਿਆ ਕਿ ਉਹ ਕੇਂਦਰ ਸਰਕਾਰ ਉੱਤੇ ਵੀਰ ਬਾਲ ਦਿਵਸ ਦੇ ਨਾਮ ਨੂੰ ਬਦਲਣ ਲਈ ਸੰਸਦ ਅੰਦਰ ਦਬਾਅ ਪਾਉਣ।
ਜਥੇਦਾਰ ਗੜਗੱਜ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੀ ਸਖ਼ਤੀ ਨਾਲ ਚੇਤਾਵਨੀ ਦਿੱਤੀ ਕਿ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਜਾਂ ਸਕੂਲ ਅੰਦਰ ਬਾਲ ਵਿਕਾਸ ਕੌਂਸਲ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਿਸ਼ਿਆਂ ਸਬੰਧੀ ਫੈਂਸੀ ਡਰੈੱਸ ਮੁਕਾਬਲੇ ਨਾ ਕਰਵਾਏ ਜਾਣ। ਉਨ੍ਹਾਂ ਪੰਜਾਬ ਸਰਕਾਰ ਨੂੰ ਆਖਿਆ ਕਿ ਕੌਂਸਲ ਵੱਲੋਂ ਜਾਰੀ ਕੀਤੇ ਆਦੇਸ਼ਾਂ ਸਬੰਧੀ ਸਰਕਾਰ ਆਪਣੀ ਤਰਫ਼ੋਂ ਸਿੱਖ ਭਾਵਨਾਵਾਂ ਦਾ ਹਵਾਲਾ ਦੇ ਕੇ ਇਤਰਾਜ਼ ਦਰਜ ਕਰਵਾਏ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਉਲੀਕੇ ਗਏ ਇਤਰਾਜ਼ਯੋਗ ਸਮਾਗਮਾਂ ਉੱਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਜੇਕਰ ਕਿਤੇ ਵੀ ਸਾਹਿਬਜ਼ਾਦਿਆਂ ਦੀ ਨਕਲ ਕਰਨ ਵਾਲੇ ਸਮਾਗਮ ਹੁੰਦੇ ਹਨ ਤਾਂ ਅਮਨ ਸ਼ਾਂਤੀ ਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਇਨ੍ਹਾਂ ਦਾ ਵਿਰੋਧ ਕਰਕੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਆਪਣੀ ਧਾਰਮਿਕ ਭਾਵਨਾਵਾਂ ਵਿਰੁੱਧ ਅਜਿਹਾ ਕੋਈ ਵਰਤਾਰਾ ਬਰਦਾਸ਼ਤ ਨਹੀਂ ਕਰਨਗੇ।

Have something to say? Post your comment

 
 
 
 

ਧਰਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ 'ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਹਾੜਾ' ਐਲਾਨਿਆ ਜਾਵੇ – ਜਸਟਿਸ ਅਕਬਰ ਅਨਸਾਰੀ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਪੰਜਾਬ ਸਰਕਾਰ ਵੱਲੋਂ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ