ਨਵੀਂ ਦਿੱਲੀ -ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖਸ਼ੀਅਤਾਂ ਅਤੇ ਲੱਖਾਂ ਦੀ ਤਾਦਾਦ ਅੰਦਰ ਹਾਜ਼ਿਰੀ ਭਰ ਕੇ ਗੁਰੂ ਜਸ ਨਾਲ ਜੁੜਨ ਵਾਲੀ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ ਜਿਨ੍ਹਾਂ ਦੀ ਬਦੌਲਤ ਇਹ ਪ੍ਰੋਗਰਾਮ ਚੜ੍ਹਦੀਕਲਾ ਵਿਚ ਸੰਪੂਰਨ ਹੋਏ ਸਨ । ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਪ੍ਰੈਸ ਬਿਆਨ ਰਾਹੀਂ ਕਿਹਾ ਇੰਨ੍ਹਾ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਲੇ ਵੱਖ ਵੱਖ ਸਕੂਲਾਂ ਦੇ ਬੱਚੇਆਂ ਜਿਨ੍ਹਾਂ ਨੇ ਗੁਰਬਾਣੀ ਦੇ ਸ਼ਬਦਾਂ ਨਾਲ ਸੰਗਤਾਂ ਨੂੰ ਜੋੜਿਆ ਓਥੇ ਵੱਖ ਵੱਖ ਗੱਤਕਾ ਟੀਮਾਂ ਨੇ ਵੀਂ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਸੀ । ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜਥੇਆਂ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰੂ ਜਸ ਜੋੜਿਆ ਸੀ ਓਥੇ ਹੀ ਕਥਾਂਵਾਚਕਾ ਨੇ ਵੀਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਬਾਰੇ ਇਤਿਹਾਸ ਸਾਂਝਾ ਕੀਤਾ ਸੀ । ਇਸ ਮੌਕੇ ਟਕਸਾਲ ਆਗੂ, ਨਿਹੰਗ ਜੱਥੇਬੰਦੀਆਂ ਦੇ ਆਗੂ, ਸੰਤ ਮਹਾਂਪੁਰਸ਼ਾ ਦੇ ਨਾਲ ਰਾਜਨੀਤਿਕ ਆਗੂਆਂ ਨੇ ਵੀਂ ਹਾਜ਼ਿਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ ਸਨ ਤੇ ਲੰਗਰ ਸੇਵਾ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਨਾਲ ਵਡੀ ਗਿਣਤੀ ਵਿਚ ਸੰਗਤਾਂ ਨੇ ਆਪ ਮੁਹਾਰੇ ਲੰਗਰਾਂ ਦੇ ਸਟਾਲ ਲਗਾ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਆਪਣੀ ਕਿਰਤ ਕਮਾਈ ਦਾ ਕੁਝ ਹਿੱਸਾ ਸੇਵਾ ਵਜੋਂ ਭੇਂਟ ਕੀਤਾ ਸੀ ਜਿਸ ਲਈ ਸਭ ਦਾ ਧੰਨਵਾਦ ਕੀਤਾ ਜਾਂਦਾ ਹੈ । ਇਸ ਪ੍ਰੋਗਰਾਮ ਦੇ ਨਾਲ ਨਾਲ ਨਿਕਾਲੀ ਗਈ ਧਰਮ ਰਖਿਅਕ ਯਾਤਰਾ ਵਿਚ ਵੀਂ ਹਿੱਸਾ ਲੈਣ ਵਾਲੀ ਸੰਗਤਾਂ ਦਾ ਧੰਨਵਾਦ ਕੀਤਾ ਜਾਂਦਾ ਹੈ । ਇਸ ਮੌਕੇ ਦਿੱਲੀ ਦੇ ਮੁੱਖਮੰਤਰੀ ਬੀਬਾ ਰੇਖਾ ਗੁਪਤਾ ਅਤੇ ਸਿੱਖ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਾਹਿਬ, ਸਕੱਤਰ ਸਾਹਿਬ ਅਤੇ ਮੈਂਬਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਜਾਂਦਾ ਹੈ ਜਿਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਸ਼ਤਾਬਦੀ ਪ੍ਰੋਗਰਾਮ ਦੇ ਬੇਮਿਸਾਲ ਇੰਤਜਾਮ ਕਰਵਾ ਕੇ ਇਸ ਨੂੰ ਯਾਦਗਾਰ ਬਨਾਣ ਵਿਚ ਕੌਈ ਕਸਰ ਨਹੀਂ ਛੱਡੀ ਸੀ ।