ਨੈਸ਼ਨਲ

ਤਖ਼ਤ ਪਟਨਾ ਸਾਹਿਬ ਕਮੇਟੀ ਦੇ ਅਧਿਕਾਰੀਆਂ ਨੇ ਦੁਬਈ ਗੁਰਦੁਆਰੇ ਵਿੱਚ ਕੀਤੀ ਸ਼ਿਰਕਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 04, 2025 06:58 PM

ਨਵੀਂ ਦਿੱਲੀ- ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਅਤੇ ਮਹਾਂਸਚਿਵ ਸਰਦਾਰ ਇੰਦਰਜੀਤ ਸਿੰਘ ਨੇ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਆਯੋਜਿਤ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਭਾਗ ਲੈ ਕੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਰਦਾਰ ਲਖਵਿੰਦਰ ਸਿੰਘ ਅਤੇ ਸਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆ ਦੇ ਬਾਰ੍ਹਾਂ ਦੇਸ਼ਾਂ ਤੋਂ ਸਿੱਖ ਨੁਮਾਇੰਦਿਆਂ ਨੇ ਸਮਾਗਮ ਵਿੱਚ ਭਾਗ ਲਿਆ, ਜਿੱਥੇ ਉਨ੍ਹਾਂ ਨੇ ਤਖ਼ਤ ਪਟਨਾ ਸਾਹਿਬ ਦੇ ਪ੍ਰਤੀਨਿਧੀਆਂ ਵਜੋਂ ਹਾਜ਼ਰੀ ਭਰੀ। ਉਨ੍ਹਾਂ ਨੇ ਕਿਹਾ ਕਿ ਦੁਬਈ ਗੁਰਦੁਆਰਾ ਬਣਨ ਤੋਂ ਲੈ ਕੇ ਅੱਜ ਤੱਕ ਤਖ਼ਤ ਪਟਨਾ ਸਾਹਿਬ ਦੀ ਓਰੋਂ ਕਿਸੇ ਵੀ ਅਧਿਕਾਰੀ ਨੇ ਇਥੇ ਹੋਣ ਵਾਲੇ ਵੱਡੇ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਵੱਲੋਂ ਸਰਦਾਰ ਸੁਰਿੰਦਰ ਸਿੰਘ ਕੰਧਾਰੀ ਅਤੇ ਉਨ੍ਹਾਂ ਦੀ ਟੀਮ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਤਖ਼ਤ ਸਾਹਿਬ ਆਉਣ ਦਾ ਨਿਯੋਤਾ ਵੀ ਦਿੱਤਾ ਗਿਆ। ਸਰਦਾਰ ਇੰਦਰਜੀਤ ਸਿੰਘ ਅਤੇ ਸਰਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਦੁਬਈ ਗੁਰਦੁਆਰਾ ਸਾਹਿਬ ਦੀ ਸਫ਼ਾਈ ਅਤੇ ਬਿਹਤਰ ਪ੍ਰਬੰਧ ਦੇਖ ਕੇ ਉਹਨਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੋਈ।

Have something to say? Post your comment

 
 

ਨੈਸ਼ਨਲ

ਕਿਸਾਨ ਪਿਆਜ਼ 2 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਵੇਚਣ ਲਈ ਮਜਬੂਰ, ਕਿਸਾਨਾਂ ਨੂੰ ਸਥਾਨਕ ਜਨ ਸੰਘਰਸ਼ ਸ਼ੁਰੂ ਕਰਨ ਦਾ ਸੱਦਾ: ਸੰਯੁਕਤ ਕਿਸਾਨ ਮੋਰਚਾ

ਪੰਜਾਬ ਸਰਕਾਰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਵਾ ਰਹੀ ‘ਵੀਰ ਬਾਲ ਦਿਵਸ’ ਸਮਾਗਮ ਤੁਰੰਤ ਰੱਦ ਕਰੇ – ਭਾਈ ਅਤਲਾ

ਵਿਦੇਸ਼ੀ ਵਫਦਾ ਨਾਲ ਵਿਰੋਧੀ ਧਿਰ ਨੂੰ ਮਿਲਣ ਦੀ ਇਜਾਜ਼ਤ ਨਾ ਦੇ ਕੇ ਸਰਕਾਰ ਲੋਕਤੰਤਰੀ ਪਰੰਪਰਾਵਾਂ ਤੋੜ ਰਹੀ ਹੈ-ਕਾਂਗਰਸ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਹਿਯੋਗ ਦੇਣ ਵਾਲੀ ਸੰਗਤ ਦਾ ਧੰਨਵਾਦ: ਬੀਬੀ ਰਣਜੀਤ ਕੌਰ

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੀ ਤਾਰੀਕ ਉੱਪਰ ਜਲਦੀ ਫੈਸਲਾ ਕਰਨ ਦੀ ਮੰਗ ਕੀਤੀ ਕਾਲਕਾ ਨੇ

ਦੇਸ਼ ਵਿਚ 2019-23 ਦੌਰਾਨ ਯੂਏਪੀਏ ਤਹਿਤ ਦਸ ਹਜਾਰ ਤੋਂ ਵੱਧ ਗ੍ਰਿਫ਼ਤਾਰੀਆਂ, ਸਜ਼ਾ ਸਿਰਫ਼ 335 ਨੂੰ

ਮਨੀਸ਼ ਸਿਸੋਦੀਆ ਨੇ ਮੋਦੀ ਸਰਕਾਰ 'ਤੇ ਵੱਡਾ ਹਮਲਾ ਬੋਲਿਆ: ਇਹ 'ਸੰਚਾਰ ਸਾਥੀ ਐਪ' ਨਹੀਂ, ਸਗੋਂ ਪੈਗਾਸਸ ਦਾ ਨਵਾਂ ਅਵਤਾਰ ਹੈ

ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਦੀ ਮੰਗ : ਸਰਨਾ

"ਵੰਦੇ ਮਾਤਰਮ" 'ਤੇ ਲੋਕ ਸਭਾ ਵਿੱਚ 8 ਦਸੰਬਰ ਨੂੰ ਚਰਚਾ ਅਤੇ ਚੋਣ ਸੁਧਾਰਾਂ 'ਤੇ 9 ਦਸੰਬਰ ਨੂੰ: ਕਿਰੇਨ ਰਿਜੀਜੂ

ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਸਰਬ-ਪਾਰਟੀ ਮੀਟਿੰਗ - ਦੋ ਮੁੱਦਿਆਂ 'ਤੇ ਬਣੀ ਸਹਿਮਤੀ