ਪੰਜਾਬ

ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 04, 2025 07:23 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਲਿਆ।

ਉਨ੍ਹਾਂ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਵੀ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕੀਤੇ ਜਾਂਦੇ ਰਹੇ, ਤਾਂ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਸਮੇਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੀ ਅਗਵਾਈ ਹੇਠ ਸਿੰਘਾਂ ਨੇ ਡੱਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤਾਂ ਨੂੰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਸ. ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

Have something to say? Post your comment

 
 

ਪੰਜਾਬ

ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ

ਮੁਹਾਲੀ ਦੀ ਡਾ. ਸੰਜਨਾ ਸਹੋਲੀ ਪਾਇਨੀਅਰ ਆਫ਼ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਹਾਈਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ: ਕੁਲਦੀਪ ਧਾਲੀਵਾਲ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਸ਼ਰਮਨਾਕ! ਮੋਦੀ ਸਰਕਾਰ ਨੂੰ ਫੌਜ ਤੋਂ ਜ਼ਿਆਦਾ 'ਗੁਟਖਾ ਵੇਚਣ ਵਾਲਿਆਂ' 'ਤੇ ਭਰੋਸਾ: ਕੰਗ

ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਯੂਨਾਇਟਿਡ ਸਿੱਖਸ ਸੰਸਥਾ ਪੂਰਨ ਸਹਿਯੋਗ ਦੇਵੇਗੀ

ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਕਰਨ ਜਾ ਰਹੇ ਹਨ-ਸੁਨੀਲ ਜਾਖੜ

ਟੋਪਨ ਕੰਪਨੀ ਵੱਲੋਂ ਸੂਬੇ ‘ਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਤਿਆਰ ਹੋਣਾ ਵਿਕਾਸ ਦੇ ਨਵੇਂ ਯੁੱਗ ਦਾ ਸੰਕੇਤ: ਬੈਂਸ

ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਦੇਣ ਪੂਰਾ ਹਿੰਦੋਸਤਾਨ ਨਹੀ ਦੇ ਸਕਦਾ- ਡੇਰਾ ਬਿਆਸ ਮੁਖੀ

ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ