ਅੰਮ੍ਰਿਤਸਰ - ਪੰਜਾਬ ਵਿੱਚ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਮੌਕੇ ਹੋਈਆਂ ਧਾਂਦਲੀਆਂ ਦੀ ਉਸ ਵਕਤ ਸੀਮਾ ਹੀ ਪਾਰ ਹੋ ਗਈ ਜਦ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਚੇਲਿਆਂ ਨੇ ਧੱਕੇਸ਼ਾਹੀ ਉਪਰੰਤ ਸਿੱਖਾਂ ਦੀ ਮਾਣ ਮਰਿਆਦਾ ਨੂੰ ਭਾਰੀ ਠੇਸ ਪਹੁੰਚਾਉਦਿਆਂ ਸਿੱਖਾਂ ਦੀਆਂ ਦਸਤਾਰਾਂ ਉਤਾਰ ਦਿੱਤੀਆਂ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪਹੰੁਚੇ ਕਾਂਗਰਸੀ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦਸਿਆ ਕਿ ਵਿਧਾਇਕ ਤੇ ਉਸ ਦੇ ਸਮਰਥਕਾਂ ਨੇ ਨਾ ਸਿਰਫ ਗੰਦੀਆਂ ਗਾਲਾਂ ਕੱਢੀਆਂ ਇਸ ਦੀ ਕਵਰਿੰਗ ਕਰਨ ਮੌਕੇ ਮੀਡੀਆ ਵਿੱਚ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਵਿਧਾਇਕ ਨੇ ਇਥੋ ਤਕ ਕਿਹਾ ਕਿ ਪੱਗਾਂ ਵਿੱਚ ਕਿਹੜੇ ਕਿੱਲ ਲੱਗੇ ਹੁੰਦੇ ਹਨ ਇਹ ਲੱਥਦੀਆਂ ਵੀ ਰਹਿੰਦੀਆਂ ਹਨ । ਮੈਂਬਰ ਪਾਰਲੀਮੈਂਟ ਸ੍ਰ ਸੁਖਜਿੰਦਰ ਸਿੰਘ ਰੰਧਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੂੰ ਮਿਲਕੇ ਲਿਖਤੀ ਪੱਤਰ ਸੋਪਿਆ ਤੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸਤਾਰ ਦੀ ਬੇਹੁਰਮਤੀ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਗੁਰਦੀਪ ਸਿੰਘ ਰੰਧਾਵਾ ਵਿਰੁੱਧ ਸਿੱਖ ਪ੍ਰੰਪਰਾ ਤੇ ਮਰਿਯਾਦਾ ਅਨੁਸਾਰ ਤੁਰੰਤ ਢੁੱਕਵੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਸ੍ਰ ਭਗਵੰਤ ਪਾਲ ਸਿੰਘ ਸੱਚਰ ਤੇ ਊਦੈਵੀਰ ਰੰਧਾਵਾ ਵੀ ਨਾਲ ਸਨ ।ਪੱਛਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਸਤਾਰ ਬਾਰੇ ਜੋ ਬਿਆਨ ਦਿੱਤਾ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦਸਤਾਰ ਗੁਰੂ ਸਾਹਿਬ ਜੀ ਦੁਆਰਾ ਸਿੱਖਾਂ ਦੇ ਤਾਜ ਵਜੋਂ ਦਿੱਤੀ ਗਈ ਹੈ ਅਤੇ ਜੇਕਰ ਦਸਤਾਰ ਸਜਾਉਣ ਵਾਲੇ ਵਿਅਕਤੀ ਨੇ ਦਸਤਾਰ ਬਾਰੇ ਗਲਤ ਬਿਆਨ ਦਿੱਤਾ ਹੈ ਤਾਂ ਇਹ ਬਹੁਤ ਦੁਖਦਾਈ ਹੈ। ਦਸਤਾਰ ਸਜਾਉਣ ਵਾਲੇ ਲੋਕਾਂ ਦਾ ਦੇਸ਼ ਦੇ ਵਿਕਾਸ ਅਤੇ ਸਰਹੱਦਾਂ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹੈ।ਜਥੇਦਾਰ ਨੇ ਕਿਹਾ ਕਿ ਵਿਧਾਇਕ ਰੰਧਾਵਾ ਨੂੰ ਦਸਤਾਰ ਸੰਬਧੀ ਦਿੱਤੇ ਗਏ ਬਿਆਨ ਬਾਰੇ ਪੂਰੇ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਹ ਹੰਕਾਰ ਦਾ ਅੰਤ ਹੈ ਅਤੇ ਹਰ ਰਾਜਨੀਤਿਕ ਪਾਰਟੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦਸਤਾਰ ਬਾਰੇ ਕੁਝ ਵੀ ਨਹੀ ਸੁਣ ਸਕਦੇ। ਵਿਧਾਇਕ ਨੂੰ ਪੰਥ ਤੋਂ ਜਲਦੀ ਹੀ ਮੁਆਫੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਤਰੁਣਪ੍ਰੀਤ ਸਿੰਘ ਸੋਂਧ ਮੰਤਰੀ ਪੰਜਾਬ ਵੀ ਇਕ ਜਾਂ ਦੋ ਦਿਨ ਤਕ ਆਪਣਾ ਪੱਖ ਰੱਖਣ ਲਈ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ।