ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਪਹਿਲਾ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ | December 05, 2025 08:58 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ‘69ਵੀਂ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ’ ’ਚ ਮੁੱਕੇਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਣ ਉਪਰੰਤ ਵਧਾਈ ਦਿੰਦਿਆਂ ਦੱਸਿਆ ਕਿ ਸੁਨਾਮ (ਸੰਗਰੂਰ) ਵਿਖੇ ਕਰਵਾਏ ਗਏ ਇਸ ਮੁਕਾਬਲੇ ’ਚ 12ਵੀਂ ਕਲਾਸ ਦੀ ਆਸਮੀਨ ਕੌਰ ਨੇ ਉਕਤ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵਿਦਿਆਰਥਣ ਨੇ 68ਵੀਂ ਰਾਜ ਪੱਧਰੀ ਬਾਕਸਿੰਗ ਮੁਕਾਬਲੇ ’ਚ ਪਹਿਲਾ, ਖੇਡਾਂ ਵਤਨ ਪੰਜਾਬ 2024 ਸੀਜਨ-3 ’ਚ ਸੋਨ ਤਗਮਾ, ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਗਰਲਜ਼-2024 ਮਲੇਰਕੋਟਲਾ ਵਿਖੇ ਪਹਿਲਾ ਸਥਾਨ ਅਤੇ 68ਵੀਆਂ ਸਕੂਲ ਨੈਸ਼ਨਲ ਗੇਮ ਦਿੱਲੀ ਵਿਖੇ ਭਾਗੀਦਾਰੀ ਦਾ ਸਰਟੀਫਿਕੇਟ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।

ਇਸ ਮੌਕੇ ਉਨ੍ਹਾਂ ਵਿਦਿਆਰਥਣ ਦੇ ਮਾਪਿਆਂ, ਕੋਚ ਸ: ਬਲਜਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥਣ ਅਗਾਂਹ ਵੀ ‘69ਵੀਂ ਸਕੂਲ ਨੈਸ਼ਨਲ ਗੇਮ’ ’ਚ ਖੇਡਣ ਲਈ ਜਾ ਰਹੀ ਹੈ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਆਸਮੀਨ ਕੌਰ ਭਵਿੱਖ ’ਚ ਵੀ ਇਵੇਂ ਹੀ ਸਖਤ ਮਿਹਨਤ ਕਰਕੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰੌਸ਼ਨ ਕਰਦੀ ਰਹੇਗੀ।

Have something to say? Post your comment

 
 

ਪੰਜਾਬ

ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਸਕੂਲ ਮੁਖੀਆਂ ਨਾਲ਼ ਰਿਵਿਊ ਮੀਟਿੰਗ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ- ਮਿਲਿਆ ਭਾਰੀ ਹੁੰਗਾਰਾ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪੇਂਟਿੰਗ ਵਰਕਸ਼ਾਪ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਰੂ

ਡੇਰਾ ਬਾਬਾ ਨਾਨਕ ਦੇ ਵਿਧਾਇਕ ਨੇ ਦਸਤਾਰਾਂ ਪ੍ਰਤੀ ਗਲਤ ਸ਼ਬਦ ਵਰਤ ਕੇ ਕੀਤੀ ਬੇਅਦਬੀ: ਸੁਖਜਿੰਦਰ ਸਿੰਘ ਰੰਧਾਵਾ

ਗੰਗ ਨਹਿਰ ਦੇ ਜਸ਼ਨ ਮਨਾ ਕੇ ਭਾਜਪਾ ਨੇ ਪੰਜਾਬੀਆਂ ਦੇ ਜ਼ਖਮਾਂ 'ਤੇ ਛਿੜਕਿਆ ਲੂਣ: ਕੁਲਦੀਪ ਧਾਲੀਵਾਲ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ

ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਮੁਹਾਲੀ ਦੀ ਡਾ. ਸੰਜਨਾ ਸਹੋਲੀ ਪਾਇਨੀਅਰ ਆਫ਼ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਹਾਈਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ: ਕੁਲਦੀਪ ਧਾਲੀਵਾਲ