ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 06, 2025 08:54 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

Have something to say? Post your comment

 
 

ਪੰਜਾਬ

ਅੰਮ੍ਰਿਤਸਰ ਵਿਚ ਚਲ ਰਹੇ ਪਾਈਟੈਕਸ ਮੇਲੇ ਵਿਚ ਹਲਾਲ ਮੀਟ ਖਵਾਇਆ ਜਾ ਰਿਹਾ...???

ਭਾਰਤ ਦੇ ਸਾਬਕਾ ਰਾਸ਼ਟਰਪਤੀ ਨੇ ਪੂਰੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਡਾ. ਦਲਵੀਰ ਸਿੰਘ ਪੰਨੂ ਨੇ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਕੀਤੀ ਭੇਟ

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਪੰਜਾਬੀਆਂ ਤੋਂ ਮਾਫੀ ਮੰਗਣ ਰਾਹੁਲ ਗਾਂਧੀ ਅਤੇ ਰਾਵਤ ਨੂੰ ਤੁਰੰਤ ਪਾਰਟੀ ਤੋਂ ਬਾਹਰ ਕੱਢਣ:ਕੰਗ

1984 ਦੇ ਕਤਲੇਆਮ ਤੋਂ ਲੈ ਕੇ ਅੱਜ ਤੱਕ ਕਾਂਗਰਸੀ ਆਗੂਆਂ ਨੇ ਸਿੱਖਾਂ ਦਾ ਸਿਰਫ਼ ਮਜ਼ਾਕ ਉਡਾਇਆ: ਪੰਨੂ

ਮਾਨ ਸਰਕਾਰ ਵਿੱਚ ਪਹਿਲੀ ਵਾਰ ਸ਼ਾਂਤੀਪੂਰਨ ਢੰਗ ਨਾਲ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ: ਧਾਲੀਵਾਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਕਾਂਗਰਸ ਨੇ ਫਿਰ ਸਿੱਖਾਂ ਦਾ ਅਪਮਾਨ ਕੀਤਾ, ਪਾਰਟੀ ਦਾ ਪੰਜਾਬ, ਸਿੱਖ ਧਰਮ ਅਤੇ ਸਿੱਖ ਪਛਾਣ ਨੂੰ ਨਿਸ਼ਾਨਾ ਬਣਾਉਣ ਦਾ ਲੰਮਾ ਇਤਿਹਾਸ ਹੈ:ਨਿੱਜਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਪਹਿਲਾ ਸਥਾਨ ਹਾਸਲ ਕੀਤਾ