ਪੰਜਾਬ

ਡਾ. ਦਲਵੀਰ ਸਿੰਘ ਪੰਨੂ ਨੇ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਕੀਤੀ ਭੇਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 06, 2025 07:16 PM

ਅੰਮ੍ਰਿਤਸਰ-ਅਮਰੀਕਾ ਨਿਵਾਸੀ ਡਾ. ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀ ਪੁਸਤਕ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਭੇਟ ਕੀਤੀ। ਇਸ ਪੁਸਤਕ ਵਿਚ ਡਾ. ਦਲਵੀਰ ਸਿੰਘ ਪੰਨੂ ਵੱਲੋਂ ਪਾਕਿਸਤਾਨ ਸਥਿਤ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ ਕੀਮਤੀ ਖ਼ਜ਼ਾਨੇ ਬਾਰੇ ਭਰਪੂਰ ਜਾਣਕਾਰੀ ਦਰਜ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਦਲਵੀਰ ਸਿੰਘ ਪੰਨੂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਰਜ ਸਿੱਖ ਇਤਿਹਾਸ ਦੇ ਖੋਜਾਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਡਾ. ਪੰਨੂ ਨੇ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਪੰਜਾਬ ਸਾਹਿਤ ਲਈ ਇਕ ਵੱਖਰਾ ਹਾਲ ਤਿਆਰ ਕਰਵਾ ਕੇ ਸਿੱਖ ਇਤਿਹਾਸ ਦੇ ਕੀਮਤੀ ਖ਼ਜ਼ਾਨੇ ਨੂੰ ਸੰਭਾਲਣ ਦਾ ਉਪਰਾਲਾ ਕਰਨ ਦੇ ਨਾਲ-ਨਾਲ ਇਸ ਦਾ ਡਾਟਾਬੇਸ ਤਿਆਰ ਕਰਕੇ ਇਸ ਖ਼ਜ਼ਾਨੇ ਦੀ ਜਾਣਕਾਰੀ ਸੰਗਤਾਂ ਤੱਕ ਪਹੁੰਚਾਉਣ ਦੇ ਯਤਨ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੀ ਖੋਜ ਅਨੁਸਾਰ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਸਾਕਿਆਂ ਦੀ ਜਾਣਕਾਰੀ ਬਿਆਨ ਕਰਦੀਆਂ ਉਹ ਅਖ਼ਬਾਰਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿਚ ਜ਼ਿਕਰ ਹੈ ਕਿ ਸਾਡੇ ਪੁਰਖਿਆਂ ਨੇ ਮਹੰਤਾਂ ਪਾਸੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲੈਣ ਲਈ ਆਪਣੀਆਂ ਜਾਇਦਾਦਾਂ ਤੱਕ ਵੇਚ ਦਿੱਤੀਆਂ ਸਨ, ਜੋ ਸਿੱਖਾਂ ਦਾ ਗੁਰੂ ਅਤੇ ਗੁਰੂ ਘਰਾਂ ਪ੍ਰਤੀ ਸਮਰਪਣ ਸੀ। ਡਾ. ਪੰਨੂ ਦੇ ਯਤਨ ਨਵੇਂ ਸਿੱਖ ਸਕਾਲਰਾਂ ਲਈ ਪ੍ਰੇਰਨਾ ਹਨ।
ਇਸ ਮੌਕੇ ਗੱਲ ਕਰਦਿਆਂ ਡਾ. ਦਲਵੀਰ ਸਿੰਘ ਪੰਨੂ ਨੇ ਕਿਹਾ ਕਿ ਦੁਨੀਆ ਦੀਆਂ ਚੌਣਵੀਆਂ ਲਾਇਬ੍ਰੇਰੀਆਂ ਵੇਖਣ ਦੌਰਾਨ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ ਕੀਮਤੀ ਖ਼ਜ਼ਾਨੇ ਦੀ ਜਾਣਕਾਰੀ ਮਿਲੀ, ਜਿਸ ਨੂੰ ਉਨ੍ਹਾਂ ਨੇ ਸੰਗਤਾਂ ਅਤੇ ਖੋਜਾਰਥੀਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਵੱਡਾ ਸਹਿਯੋਗ ਦਿੱਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਡਾ. ਚੇਤਨ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਭਾਈ ਸਤਪਾਲ ਸਿੰਘ ਕੋਹਲੀ ਯੂਐਸਏ, ਸਾਬਕਾ ਸਕੱਤਰ ਸ. ਵਰਿਆਮ ਸਿੰਘ ਤੇ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਜਤਿੰਦਰ ਸਿੰਘ ਅਤੇ ਹੋਰ ਮੌਜੂਦ ਸਨ।

Have something to say? Post your comment

 
 

ਪੰਜਾਬ

ਅੰਮ੍ਰਿਤਸਰ ਵਿਚ ਚਲ ਰਹੇ ਪਾਈਟੈਕਸ ਮੇਲੇ ਵਿਚ ਹਲਾਲ ਮੀਟ ਖਵਾਇਆ ਜਾ ਰਿਹਾ...???

ਭਾਰਤ ਦੇ ਸਾਬਕਾ ਰਾਸ਼ਟਰਪਤੀ ਨੇ ਪੂਰੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਪੰਜਾਬੀਆਂ ਤੋਂ ਮਾਫੀ ਮੰਗਣ ਰਾਹੁਲ ਗਾਂਧੀ ਅਤੇ ਰਾਵਤ ਨੂੰ ਤੁਰੰਤ ਪਾਰਟੀ ਤੋਂ ਬਾਹਰ ਕੱਢਣ:ਕੰਗ

1984 ਦੇ ਕਤਲੇਆਮ ਤੋਂ ਲੈ ਕੇ ਅੱਜ ਤੱਕ ਕਾਂਗਰਸੀ ਆਗੂਆਂ ਨੇ ਸਿੱਖਾਂ ਦਾ ਸਿਰਫ਼ ਮਜ਼ਾਕ ਉਡਾਇਆ: ਪੰਨੂ

ਮਾਨ ਸਰਕਾਰ ਵਿੱਚ ਪਹਿਲੀ ਵਾਰ ਸ਼ਾਂਤੀਪੂਰਨ ਢੰਗ ਨਾਲ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ: ਧਾਲੀਵਾਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਕਾਂਗਰਸ ਨੇ ਫਿਰ ਸਿੱਖਾਂ ਦਾ ਅਪਮਾਨ ਕੀਤਾ, ਪਾਰਟੀ ਦਾ ਪੰਜਾਬ, ਸਿੱਖ ਧਰਮ ਅਤੇ ਸਿੱਖ ਪਛਾਣ ਨੂੰ ਨਿਸ਼ਾਨਾ ਬਣਾਉਣ ਦਾ ਲੰਮਾ ਇਤਿਹਾਸ ਹੈ:ਨਿੱਜਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਪਹਿਲਾ ਸਥਾਨ ਹਾਸਲ ਕੀਤਾ