ਪੰਜਾਬ

ਭਾਰਤ ਦੇ ਸਾਬਕਾ ਰਾਸ਼ਟਰਪਤੀ ਨੇ ਪੂਰੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 06, 2025 08:49 PM

ਅੰਮ੍ਰਿਤਸਰ - ਭਾਰਤ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਇੰਦ ਨੇ ਅੱਜ ਆਪਣੇ ਪੂਰੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਸ੍ਰੀ ਦਰਬਾਰ ਸਾਹਿਬ ਪਹੰੁਚਣ ਤੇ ਸਾਬਕਾ ਰਾਸ਼ਟਰਪਤੀ ਨੂੰ ਸਕੱਤਰ ਸ਼ੋ੍ਰਮਣੀ ਕਮੇਟੀ ਸ੍ਰ ਪ੍ਰਤਾਪ ਸਿੰਘ ਨੇ ਜੀ ਆਇਆ ਨੂੰ ਕਿਹਾ। ਸੂਚਨਾ ਅਧਿਕਾਰੀ ਸ੍ਰ ਅੰਮ੍ਰਿਤਪਾਲ ਸਿੰਘ ਸਾਬਕਾ ਰਾਸ਼ਟਰਪਤੀ ਤੇ ਉਨਾਂ ਦੇ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਲੈ ਕੇ ਗਏ। ਸੂਚਨਾ ਅਧਿਕਾਰੀ ਸ੍ਰ ਅੰਮ੍ਰਿਤਪਾਲ ਸਿੰਘ ਨੇ ਸਾਬਕਾ ਰਾਸ਼ਟਰਪਤੀ ਤੇ ਉਨਾਂ ਦੇ ਪਰਿਵਾਰ ਨੂੰ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਪ੍ਰਪਰਾਵਾਂ ਦੀ ਜਾਣਕਾਰੀ ਪ੍ਰਦਾਨ ਕੀਤੀ। ਸਾਬਕਾ ਰਾਸ਼ਟਰਪਤੀ ਨੇ ਸੰਗਤ ਨਾਲ ਲਾਇਨ ਵਿਚ ਲਗ ਕੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਤੋ ਸਨਮਾਨ ਵਜੋ ਸਾਬਕਾ ਰਾਸ਼ਟਰਪਤੀ ਨੂੰ ਰੁਮਾਲਾ ਸਾਹਿਬ ਦਿੱਤਾ ਗਿਆ।ਉਨਾਂ ਕੁਝ ਪਲ ਕੀਰਤਨ ਵੀ ਸਰਵਨ ਕੀਤਾ। ਪੱਤਰਕਾਰਾਂ ਨਾਲ ਗਲ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਉਨਾਂ ਦੀ ਚਿਰੋਕਣੀ ਇੱਛਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਤੇ ਇਹ ਇੱਛਾ ਅੱਜ ਪ੍ਰਮਾਤਮਾ ਨੇ ਪੂਰੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਤੇ ਸ੍ਰੀ ਦਰਬਾਰ ਸਾਹਿਬ ਪੂਰੀ ਦੁਨੀਆਂ ਵਿਚ ਵਿਸੇ਼ਸ਼ ਤੇ ਵਖਰਾ ਸਥਾਨ ਰਖਦਾ ਹੈ। ਮੈ ਪੂਰੀ ਮਾਨਵਤਾ ਦੇ ਕਲਿਆਣ ਦੀ ਅਰਦਾਸ ਕਰਕੇ ਆਇਆ ਹਾਂ। ਇਸ ਮੌਕੇ ਤੇ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋ ਸਕੱਤਰ ਸ੍ਰ ਪ੍ਰਤਾਪ ਸਿੰਘ ਨੇ ਸਾਬਕਾ ਰਾਸ਼ਟਰਪਤੀ ਤੇ ਉਨਾਂ ਦੇ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੰੁਦਰ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ੍ਰ ਜ਼ਸਪਾਲ ਸਿੰਘ ਢੱਡੇ, ਸ੍ਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਅਤੇ ਗਾਇਡ ਸ੍ਰ ਜਤਿੰਦਰਪਾਲ ਸਿੰਘ ਹਾਜਰ ਸਨ।

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੰਗਾ ਗੋਬਿੰਦ ਧਾਮ, ਗੋਬਿੰਦ ਨਗਰ, ਪਿਹੋਵਾ ਵਿਖੇ ਗੁਰਮਤਿ ਸਮਾਗਮ ਹੋਇਆ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

500 ਕਰੋੜ ਦੇ ਕੇ ਕਾਂਗਰਸ ਦਾ ਮੁੱਖ ਮੰਤਰੀ ਬਣਿਆ ਬੰਦਾ ਵਸੂਲੀ ਵਿੱਚ ਕਿੰਨੇ ਜ਼ੀਰੋ ਲਾਵੇਗਾ, ਸੋਚੋ: ਬਲਤੇਜ ਪੰਨੂ

328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ 16 ਵਿਅਕਤੀਆਂ ਤੇ ਐਫ ਆਈ ਆਰ ਦਰਜ

ਭਾਜਪਾ ਕੋਲ ਹੀ ਰਾਜ ਵਿੱਚ ਖਰਾਬ ਅਮਨ ਕਾਨੂੰਨ ਦੀ ਸਥਿਤੀ ਨੂੰ ਦਰੁਸਤ ਕਰਨ ਦੀ ਸਮਰੱਥਾ- ਸੁਨੀਲ ਜਾਖੜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੱਗੇ ਧਰਨੇ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਿਲ ਹੋਣਾ ਸਿਆਸਤ ਤੋਂ ਪ੍ਰੇਰਿਤ - ਐਡਵੋਕੇਟ ਧਾਮੀ

ਅੰਮ੍ਰਿਤਸਰ ਵਿਚ ਚਲ ਰਹੇ ਪਾਈਟੈਕਸ ਮੇਲੇ ਵਿਚ ਹਲਾਲ ਮੀਟ ਖਵਾਇਆ ਜਾ ਰਿਹਾ...???

ਡਾ. ਦਲਵੀਰ ਸਿੰਘ ਪੰਨੂ ਨੇ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਕੀਤੀ ਭੇਟ

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ