ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ’ਤੇ ਵੀ ਕਰੇਗੀ ਵੱਡੇ ਸਮਾਗਮ : ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 06, 2025 07:38 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਸ ਤਰੀਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸਮਾਗਮ ਲਾਲ ਕਿਲ੍ਹੇ ’ਤੇ ਵੱਡੇ ਪੱਧਰ ’ਤੇ ਮਨਾਏ ਗਏ ਹਨ, ਇਸੇ ਤਰੀਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਮਗਰੋਂ ਸੰਪੂਰਨਤਾ ਸਮਾਗਮ ਵੀ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਤੇ ਸਟਾਫ ਵੱਲੋਂ ਕਰਵਾਏ ਗਏ ਸ਼ੁਕਰਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਲੱਖਾਂ ਦੀ ਗਿਣਤੀ ਵਿਚ ਲਾਲ ਕਿਲ੍ਹੇ ’ਤੇ ਹੋਏ ਸਮਾਗਮਾਂ ਵਿਚ ਹਾਜ਼ਰੀ ਭਰੀ ਜਿਸ ਵਾਸਤੇ ਅਸੀਂ ਸੰਗਤਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਦਿੱਲੀ ਸਰਕਾਰ ਦੀ ਸ਼ਮੂਲੀਅਤ ਲਈ ਅਸੀਂ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਦੇ ਵੀ ਧੰਨਵਾਦੀ ਹਾਂ ਅਤੇ ਦਿੱਲੀ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਸਾਡੇ ਵਿਚੋਂ ਹੀ ਗਏ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਵੀ ਧੰਨਵਾਦੀ ਹਾਂ ਜਿਹਨਾਂ ਨੇ ਦਿੱਲੀ ਸਰਕਾਰ ਨੇ ਸਮਾਗਮਾਂ ਦੀ ਮਹਾਨਤਾ ਤੋਂ ਜਾਣੂ ਕਰਵਾ ਕੇ ਸਰਕਾਰ ਦੀ ਸ਼ਮੂਲੀਅਤ ਕਰਵਾਈ। ਉਹਨਾਂ ਕਿਹਾ ਕਿ ਸਰਕਾਰ ਦੀ ਸ਼ਮੂਲੀਅਤ ਦੀ ਬਦੌਲਤ ਇਹਨਾਂ ਪ੍ਰੋਗਰਾਮਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਵੀ ਹੋਇਆ ਜਿਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਵੀ ਵਡਮੁੱਲਾ ਯੋਗਦਾਨ ਪਾਇਆ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅਸੀਂ ਸਾਲ ਭਰ ਚੱਲਣ ਵਾਲੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ’ਤੇ ਵਿਸ਼ਾਲ ਸਮਾਗਮ ਕਰਨ ਦੀ ਵਿਉਂਤਬੰਦੀ ਕਰ ਰਹੇ ਹਾਂ ਅਤੇ ਇਸ ਵਿਚ ਹਰ ਵਰਗ ਦੀ ਸ਼ਮੂਲੀਅਤ ਕਰਵਾ ਕੇ ਇਹ ਸਮਾਗਮ ਵੀ ਯਾਦਗਾਰੀ ਬਣਾਉਣ ਦੇ ਯਤਨ ਕਰਾਂਗੇ।
ਉਹਨਾਂ ਇਹ ਵੀ ਐਲਾਨ ਕੀਤਾ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਲੋਕਾਂ ਨੂੰ ਅੰਮ੍ਰਿਤ ਛਕਾਉਣ ਦਾ ਯਤਨ ਕੀਤਾ ਜਾਵੇਗਾ ਤੇ ਇਸ ਵਾਸਤੇ ਉਹ ਜਲਦੀ ਹੀ ਵੱਖ-ਵੱਖ ਗੁਰੂ ਘਰਾਂ ਦੇ ਹੈਡ ਗ੍ਰੰਥੀਆਂ ਤੇ ਹੋਰ ਵਰਗਾਂ ਨਾਲ ਵੀ ਮੀਟਿੰਗਾਂ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਵੀ ਬੀਬੀਆਂ ਦਾ ਅਹਿਮ ਰੋਲ ਰਹੇਗਾ। ਉਹਨਾਂ ਕਿਹਾ ਕਿ ਉਹ ਸਮੁੱਚੀਆਂ ਬੀਬੀਆਂ ਦੇ ਵੀ ਧੰਨਵਾਦੀ ਹਨ ਜਿਹਨਾਂ ਨੇ ਸਹਿਜ ਪਾਠਾਂ ਦੀ ਲੜੀ ਆਰੰਭਣ ਅਤੇ ਸਮੂਹਿਕ ਕੀਰਤਨ ਕਰਨ ਵਾਸਤੇ ਬਹੁਤ ਹੀ ਲਾਮਿਸਾਲ ਕੰਮ ਕੀਤਾ। ਉਹਨਾਂ ਕਿਹਾ ਕਿ ਹਰ ਵਰਗ ਦੀ ਸ਼ਮੂਲੀਅਤ ਦੀ ਬਦੌਲਤ ਹੀ ਸਮਾਗਮ ਯਾਦਗਾਰੀ ਰਹੇ ਹਨ ਅਤੇ ਉਹ ਆਸ ਕਰਦੇ ਹਨ ਕਿ ਸੰਗਤਾਂ ਭਵਿੱਖ ਵਿਚ ਵੀ ਇਸੇ ਤਰੀਕੇ ਸਹਿਯੋਗ ਦਿੰਦੀਆਂ ਰਹਿਣਗੀਆਂ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਸਫਲਤਾ ਵਿਚ ਦਿੱਲੀ ਦੀਆਂ ਸੰਗਤਾਂ ਦਾ ਵੱਡਾ ਯੋਗਦਾਨ ਹੈ।

Have something to say? Post your comment

 
 

ਨੈਸ਼ਨਲ

ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਕੇ ਅਤੇ ਬਿਨਾ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਈ ਦੇਕੇ ਮਾਹੌਲ ਸੁਖਾਵਾ ਬਣਾਵੇ: ਜਥੇਦਾਰ  ਹਾਲੈਂਡ

ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਨੇਹਾ ਸਿੰਘ ਰਾਠੌਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਕਰ ਦਿੱਤੀ ਰੱਦ

ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆ ਅਤੇ ਟੀਚਰਾ ਨੇ ਡੈਨੀਕਨ ਗੁਰਦੂਆਰਾ ਸਾਹਿਬ ਵਿਖੇ ਸਿੱਖ ਧਰਮ ਬਾਰੇ ਜਾਨਕਾਰੀ ਹਾਸਿਲ ਕੀਤੀ

ਡਾਲਰ ਦੇ ਮੁਕਾਬਲੇ ਇੰਡੀਅਨ ਰੁਪਏ ਦੀ ਕੀਮਤ 90 ਰੁ: ਹੋ ਜਾਣਾ ਅਤਿ ਨਮੋਸ਼ੀਜਨਕ, ਖ਼ਾਲਿਸਤਾਨ ਤੇ ਸਾਡੀ ਕਰੰਸੀ ਹੋਵੇਗੀ ‘ਦਮੜਾ’: ਮਾਨ

ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਤਖ਼ਤ ਪਟਨਾ ਸਾਹਿਬ ਵਿੱਚ ਹੋਏ ਨਤਮਸਤਕ

ਕਿਸਾਨ ਪਿਆਜ਼ 2 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਵੇਚਣ ਲਈ ਮਜਬੂਰ, ਕਿਸਾਨਾਂ ਨੂੰ ਸਥਾਨਕ ਜਨ ਸੰਘਰਸ਼ ਸ਼ੁਰੂ ਕਰਨ ਦਾ ਸੱਦਾ: ਸੰਯੁਕਤ ਕਿਸਾਨ ਮੋਰਚਾ

ਪੰਜਾਬ ਸਰਕਾਰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਵਾ ਰਹੀ ‘ਵੀਰ ਬਾਲ ਦਿਵਸ’ ਸਮਾਗਮ ਤੁਰੰਤ ਰੱਦ ਕਰੇ – ਭਾਈ ਅਤਲਾ

ਤਖ਼ਤ ਪਟਨਾ ਸਾਹਿਬ ਕਮੇਟੀ ਦੇ ਅਧਿਕਾਰੀਆਂ ਨੇ ਦੁਬਈ ਗੁਰਦੁਆਰੇ ਵਿੱਚ ਕੀਤੀ ਸ਼ਿਰਕਤ