ਨੈਸ਼ਨਲ

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਵ ਧਰਮ ਸੰਮੇਲਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 07, 2025 09:10 PM

ਨਵੀਂ ਦਿੱਲੀ - ਸ਼੍ਰੀ ਗੁਰੂ ਗ੍ਰੰਥ ਸਾਹਿਬ ਸਰਵ ਧਰਮ ਸੇਵਾ ਸਮਿਤੀ ਦੇ ਮੁੱਖੀ ਭਾਈ ਪ੍ਰਿਤਪਾਲ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਸਰਵ ਧਰਮ ਸੰਮੇਲਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯੂਨੀਵਰਸਿਟੀ ਸੂਰਜਮਲ ਵਿਹਾਰ ਵਿਖ਼ੇ ਕਰਵਾਇਆ ਗਿਆ । ਇਸ ਵਿਚ ਵੱਖ ਵੱਖ ਧਰਮਾਂ ਦੇ ਆਗੂਆਂ ਨੇ ਹਾਜ਼ਿਰੀ ਭਰ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਸਨ । ਪ੍ਰੋਗਰਾਮ ਦੀ ਸ਼ੁਰੂਆਤ ਬੀਬੀਆਂ ਵਲੋਂ ਜਪੁਜੀ ਸਾਹਿਬ, ਸਲੋਕ ਮਹੱਲਾ 9ਵੇਂ ਪਾਠ ਨਾਲ ਕੀਤੀ ਗਈ ਉਪਰੰਤ ਹਾਜਿਰ ਬੁਲਾਰਿਆ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ ਸੀ । ਪਦਮ ਸ਼੍ਰੀ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰੱਖਿਆ ਲਈ ਦੁਨੀਆਂ ਦੀ ਸਭ ਤੋਂ ਪਹਿਲੀ ਆਵਾਜ਼ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੁਕੀ ਸੀ । ਮੁਸਲਮਾਨ ਆਗੂ ਡਾਕਟਰ ਇਮਾਮ ਉਮਰ ਇਲਆਸੀ ਨੇ ਨਵੰਬਰ 1984 ਵਿਚ ਕੀਤੇ ਗਏ ਸਿੱਖਾਂ ਦੇ ਕਤਲੇਆਮ ਬਾਰੇ ਕਿਹਾ ਕਿ ਇਹ ਕਤਲੇਆਮ ਕਰਣ ਵਾਲੇ ਸ਼ੈਤਾਨ ਸਨ ਤੇ ਉਨ੍ਹਾਂ ਦਿਨਾਂ ਵਿਚ ਜੋ ਹਾਲਾਤ ਦੇਖੇ ਸਨ ਓਸ ਨੂੰ ਯਾਦ ਕਰਦਿਆਂ ਅੱਜ ਵੀਂ ਰੋਂਗਟੇ ਖੜੇ ਹੋ ਜਾਂਦੇ ਹਨ । ਉਨ੍ਹਾਂ ਕਿਹਾ ਜਦੋ ਹਰ ਧਰਮ ਇਨਸਾਨੀਅਤ ਦੀ ਗੱਲ ਕਰਦਾ ਹੈ ਫਿਰ ਇਸ ਤਰ੍ਹਾਂ ਦਾ ਭੇਦਭਾਵ ਕਿਉਂ..? ਮੰਜੂ ਕੁਰੇਸੀ ਨੇ ਕਿਹਾ ਕਿ ਤੁਹਾਡੇ ਜੈਕਾਰੇ ਮੁਗਲ ਧਰਮ ਦੀ ਹੀ ਨਹੀਂ ਸਗੋਂ ਹਰ ਸਰਕਾਰ ਦੀਆਂ ਜੜਾਂ ਹਿਲਾਣ ਦਾ ਦਮ ਰੱਖਦੇ ਹਨ ਕਿੱਥੇ ਗਿਆ ਓਹ ਜਜ਼ਬਾ..? ਉਨ੍ਹਾਂ ਕਿਹਾ ਕਿ ਸਿੱਖਾਂ ਦੇ ਨੌਵੇਂ ਅਤੇ ਦਸਵੇਂ ਪਾਤਸ਼ਾਹ ਦੀ ਗੱਲ ਕਰੀਏ ਤਾਂ ਸਾਡੇ ਲੂ ਕੰਡੇ ਅੱਜ ਵੀਂ ਖੜੇ ਹੋ ਜਾਂਦੇ ਹਨ । ਈਸਾਈ ਧਰਮ ਵਲੋਂ ਹਾਜਿਰ ਹੋਏ ਫਾਦਰ ਆਫਿਲਾਸ਼ ਨੇ ਕਿਹਾ ਕਿ ਈਸਾਈ ਹੋਣ ਦੇ ਬਾਵਜੂਦ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਾ ਹਾਂ । ਇਕਬਾਲ ਸਿੰਘ ਲਾਲਪੁਰਾ ਨੇ ਗੁਰਬਾਣੀ ਦੀ ਰੋਸ਼ਨੀ ਵਿਚ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਬਾਰੇ ਚਾਂਨਣ ਪਾਇਆ ਸੀ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਬਾਰੇ ਬਹੁਤ ਸੋਹਣੇ ਅੱਖਰਾਂ ਵਿਚ ਦਸਿਆ ਕਿ 14 ਸਾਲਾਂ ਦੀ ਉਮਰ ਵਿਚ ਮੁਗਲਾਂ ਵਿਰੁੱਧ ਹੋਏ ਯੁੱਧ ਦੌਰਾਨ ਆਪ ਜੀ ਨੇ ਐਸੀ ਬਹਾਦਰੀ ਨਾਲ ਤੇਗ ਚਲਾਈ ਕਿ ਆਪ ਦੇ ਪਿਤਾ ਹੀ ਨੇ ਆਪ ਨੂੰ ਤੇਗ ਬਹਾਦਰ ਕਹਿਣਾ ਸ਼ੁਰੂ ਕਰ ਦਿੱਤਾ। ਗੁਰੂ ਸਾਹਿਬ ਜੀ ਇੱਕ ਉੱਚੀ ਅਤੇ ਸੁੱਚੀ ਸ਼ਖਸੀਅਤ ਦੇ ਮਾਲਕ ਸਨ। ਆਪ ਜੀ ਇੱਕ ਮਹਾਨ ਚਿੰਤਕ, ਨਿਪੁੰਨ ਕਲਾਕਾਰ, ਸਮਾਜ ਸੁਧਾਰਕ ਸਨ। ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਭਾਰਤੀ ਇਤਿਹਾਸ ਵਿੱਚ ਇੱਕ ਵਿਲੱਖਣ ਸਥਾਨ ਰੱਖਦੀ ਹੈ। ਆਪ ਦੀ ਸ਼ਹਾਦਤ ਨੇ ਸੁੱਤੀ ਹੋਈ ਕੌਮ ਦੇ ਵਿੱਚ ਇੱਕ ਨਵੀਂ ਰੂਹ ਫੂਕ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਮੁੱਖ ਕਾਰਨ ਗੁਰਸਿੱਖੀ ਦੀ ਇਨਕਲਾਬੀ ਵਿਚਾਰਧਾਰਾ ਸੀ। ਸਟੇਜ ਸਕੱਤਰ ਦੀ ਸੇਵਾ ਦਿੱਲੀ ਕਮੇਟੀ ਮੈਂਬਰ ਜਤਿੰਦਰ ਸਿੰਘ ਸੋਨੂੰ ਨੇ ਬਾਖੂਬੀ ਨਿਭਾਈ ਸੀ ਤੇ ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ । ਸਰਦਾਰ ਪ੍ਰਿਤਪਾਲ ਸਿੰਘ ਚਾਵਲਾ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਬੁਲਾਰੇ ਅਤੇ ਸਹਿਯੋਗ ਦੇਣ ਵਾਲੇ ਸੱਜਣਾ ਨੂੰ ਸਨਮਾਨਿਤ ਕਰਣ ਦੇ ਨਾਲ ਹਾਜ਼ਿਰੀ ਭਰਣ ਵਾਲੀ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।

Have something to say? Post your comment

 
 

ਨੈਸ਼ਨਲ

ਐਵੋਨਲੀ ਯੂਨੀਵਰਸਿਟੀ ਵੱਲੋਂ ਐਂਗਰੀ ਮੈਨ ਪੰਮਾ ਨੂੰ ਡਾਕਟਰੇਟ ਦੀ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ

ਇੰਡੀਗੋ ਚਲਾਏਗੀ 1,650 ਉਡਾਣਾਂ, 650 ਹੋਈਆਂ ਰੱਦ

ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਕੇ ਅਤੇ ਬਿਨਾ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਈ ਦੇਕੇ ਮਾਹੌਲ ਸੁਖਾਵਾ ਬਣਾਵੇ: ਜਥੇਦਾਰ  ਹਾਲੈਂਡ

ਦਿੱਲੀ ਗੁਰਦੁਆਰਾ ਕਮੇਟੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ’ਤੇ ਵੀ ਕਰੇਗੀ ਵੱਡੇ ਸਮਾਗਮ : ਕਾਲਕਾ, ਕਾਹਲੋਂ

ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਨੇਹਾ ਸਿੰਘ ਰਾਠੌਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਕਰ ਦਿੱਤੀ ਰੱਦ

ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆ ਅਤੇ ਟੀਚਰਾ ਨੇ ਡੈਨੀਕਨ ਗੁਰਦੂਆਰਾ ਸਾਹਿਬ ਵਿਖੇ ਸਿੱਖ ਧਰਮ ਬਾਰੇ ਜਾਨਕਾਰੀ ਹਾਸਿਲ ਕੀਤੀ

ਡਾਲਰ ਦੇ ਮੁਕਾਬਲੇ ਇੰਡੀਅਨ ਰੁਪਏ ਦੀ ਕੀਮਤ 90 ਰੁ: ਹੋ ਜਾਣਾ ਅਤਿ ਨਮੋਸ਼ੀਜਨਕ, ਖ਼ਾਲਿਸਤਾਨ ਤੇ ਸਾਡੀ ਕਰੰਸੀ ਹੋਵੇਗੀ ‘ਦਮੜਾ’: ਮਾਨ

ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਤਖ਼ਤ ਪਟਨਾ ਸਾਹਿਬ ਵਿੱਚ ਹੋਏ ਨਤਮਸਤਕ