ਪੰਜਾਬ

ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੌਮੀ ਮਾਰਗ ਬਿਊਰੋ | December 07, 2025 09:54 PM

ਚੰਡੀਗੜ੍ਹ-ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਐਫਆਈਆਰ ਦਰਜ ਕੀਤੀ ਹੈ।

ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ।

ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਬੇਅਦਬੀ ਦੇ ਅਜਿਹੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੇ ਅਪਰਾਧ ਨੂੰ ਅੰਜ਼ਾਮ ਦੇਣ ਦੀ ਹਿੰਮਤ ਨਾ ਕਰੇ, ਜਿਸ ਨਾਲ ਸਮਾਜ ਲਈ ਵੀ ਇੱਕ ਮਜ਼ਬੂਤ ਮਿਸਾਲ ਕਾਇਮ ਹੋਵੇਗੀ।

ਜਿਨ੍ਹਾਂ ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੇ ਨਾਮ ਡਾ. ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਹਨ।

ਇਸ ਸਬੰਧੀ ਐਫ.ਆਈ.ਆਰ., ਆਈ.ਪੀ.ਸੀ. ਦੀਆਂ ਧਾਰਾਵਾਂ 295 (ਕਿਸੇ ਧਰਮ ਦਾ ਨਿਰਾਦਰ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਜਾਂ ਪਵਿੱਤਰ ਵਸਤੂ ਨੂੰ ਨੁਕਸਾਨ ਪਹੁੰਚਾਉਣਾ ਜਾਂ ਬੇਅਦਬੀ ਕਰਨਾ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝਕੇ ਕੀਤੀਆਂ ਘਿਨਾਉਣੀਆਂ ਗਤੀਵਿਧੀਆਂ), 409 (ਅਪਰਾਧਿਕ ਤੌਰ ‘ਤੇ ਭਰੋਸੇ ਦੀ ਉਲੰਘਣਾ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਪੁਲਿਸ ਥਾਣਾ ਡਿਵੀਜ਼ਨ-ਸੀ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

ਇਹ ਕਾਰਵਾਈ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਕਾਸ਼ਨ ਘਰ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਰਿਕਾਰਡ ਦੇ ਰੱਖ-ਰੱਖ ਵਿੱਚ ਸਾਹਮਏ ਆਈਆਂ ਊਣਤਾਈਆਂ ਅਤੇ ਗਲਤ ਪ੍ਰਬੰਧਨ ਦੀ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

Have something to say? Post your comment

 
 

ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੰਗਾ ਗੋਬਿੰਦ ਧਾਮ, ਗੋਬਿੰਦ ਨਗਰ, ਪਿਹੋਵਾ ਵਿਖੇ ਗੁਰਮਤਿ ਸਮਾਗਮ ਹੋਇਆ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

500 ਕਰੋੜ ਦੇ ਕੇ ਕਾਂਗਰਸ ਦਾ ਮੁੱਖ ਮੰਤਰੀ ਬਣਿਆ ਬੰਦਾ ਵਸੂਲੀ ਵਿੱਚ ਕਿੰਨੇ ਜ਼ੀਰੋ ਲਾਵੇਗਾ, ਸੋਚੋ: ਬਲਤੇਜ ਪੰਨੂ

328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ 16 ਵਿਅਕਤੀਆਂ ਤੇ ਐਫ ਆਈ ਆਰ ਦਰਜ

ਭਾਜਪਾ ਕੋਲ ਹੀ ਰਾਜ ਵਿੱਚ ਖਰਾਬ ਅਮਨ ਕਾਨੂੰਨ ਦੀ ਸਥਿਤੀ ਨੂੰ ਦਰੁਸਤ ਕਰਨ ਦੀ ਸਮਰੱਥਾ- ਸੁਨੀਲ ਜਾਖੜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੱਗੇ ਧਰਨੇ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਿਲ ਹੋਣਾ ਸਿਆਸਤ ਤੋਂ ਪ੍ਰੇਰਿਤ - ਐਡਵੋਕੇਟ ਧਾਮੀ

ਅੰਮ੍ਰਿਤਸਰ ਵਿਚ ਚਲ ਰਹੇ ਪਾਈਟੈਕਸ ਮੇਲੇ ਵਿਚ ਹਲਾਲ ਮੀਟ ਖਵਾਇਆ ਜਾ ਰਿਹਾ...???

ਭਾਰਤ ਦੇ ਸਾਬਕਾ ਰਾਸ਼ਟਰਪਤੀ ਨੇ ਪੂਰੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਡਾ. ਦਲਵੀਰ ਸਿੰਘ ਪੰਨੂ ਨੇ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਕੀਤੀ ਭੇਟ

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ