ਪੰਜਾਬ

ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ

ਕੌਮੀ ਮਾਰਗ ਬਿਊਰੋ | December 08, 2025 07:34 PM

ਚੰਡੀਗੜ੍ਹ- ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ।

ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ ਵਿੱਚੋਂ ਦੋ ਕੈਡਿਟ, ਹਾਲ ਹੀ ਵਿੱਚ ਏਝੀਮਾਲਾ ਵਿਖੇ ਭਾਰਤੀ ਜਲ ਸੈਨਾ ਅਕੈਡਮੀ, ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ ਸਨ।

ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਕੈਡਿਟਾਂ ਅਤੇ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਵਾਈਸ ਐਡਮਿਰਲ ਸੰਜੇ ਵਾਤਸਯਨ ਨੇ , ਪੰਜਾਬ ਦੀ ਸਮੁੰਦਰੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦਾ ਹਵਾਲਾ ਦਿੰਦਿਆਂ ਸੂਬੇ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਰਾਸ਼ਟਰੀ ਰੱਖਿਆ, ਸਮੁੰਦਰੀ ਹਿੱਤਾਂ ਦੀ ਰਾਖੀ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੇ ਵੱਕਾਰ ਨੂੰ ਪੇਸ਼ ਕਰਨ ਵਿੱਚ ਭਾਰਤੀ ਜਲ ਸੈਨਾ ਦੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਈਸ ਐਡਮਿਰਲ ਸੰਜੇ ਵਾਤਸਯਨ ਨਾਲ ਹੋਈ ਗੱਲਬਾਤ ਅਤੇ ਅਸਲ ਜੀਵਨ ਦੇ ਫੌਜੀ ਉਪਕਰਣਾਂ ਬਾਰੇ ਅਹਿਮ ਜਾਣਕਾਰੀ ਕੈਡਿਟਾਂ ਨੂੰ ਲੀਡਰਸ਼ਿਪ, ਟੀਮ ਵਰਕ ਅਤੇ ਸਮੱਸਿਆ ਹੱਲ ਕਰਨ ਜ਼ਰੂਰੀ ਹੁਨਰ ਵਿਕਸਤ ਕਰਨ ਵਿੱਚ ਮਦਦ ਕਰੇਗੀ। ਇਹ ਸਮਾਗਮ ਕੈਡਿਟਾਂ ਵਿੱਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਸੇਵਾ ਦੀ ਭਾਵਨਾ ਪੈਦਾ ਕਰੇਗਾ, ਜੋ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਅਤੇ ਇਸ ਤੋਂ ਅੱਗੇ ਚੁਣੌਤੀਪੂਰਨ ਕਰੀਅਰ ਲਈ ਤਿਆਰ ਕਰੇਗਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਉਨ੍ਹਾਂ ਨੌਜਵਾਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਪੂਰਾ ਕਰਨ ਲਈ ਲੋੜੀਂਦੇ ਸਰੋਤ ਅਤੇ ਮੌਕੇ ਯਕੀਨੀ ਬਣਾਏ ਜਾ ਸਕਣ।

ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ), ਨੇ ਇਸ ਵੱਡਮੁੱਲੇ ਤੋਹਫ਼ੇ ਲਈ ਵਾਈਸ ਚੀਫ਼ ਆਫ਼ ਨੇਵਲ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤੀ ਜਲ ਸੈਨਾ ਲਈ ਹੋਰ ਅਧਿਕਾਰੀਆਂ, ਨੂੰ ਤਿਆਰ ਕਰਨ ਲਈ ਸੰਸਥਾ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਦੇਸ਼, ਰਾਜ ਅਤੇ ਭਾਰਤੀ ਜਲ ਸੈਨਾ ਦੀ ਸ਼ਾਨ ਵਧਾਉਣ।

 

Have something to say? Post your comment

 
 

ਪੰਜਾਬ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਸਿੱਖ ਇਕ ਮਿਹਨਤਕਸ਼ ਕੌਮ,ਨਿਉਜੀਲੈਂਡ ਵਿਚ ਸਿੱਖਾਂ ਨੇ ਦਿਨ ਰਾਤ ਮਿਹਨਤ ਕਰਕੇ ਵਖਰਾ ਮੁਕਾਮ ਬਣਾਇਆ : ਮਿਸਟਰ ਗ੍ਰੇਕ ਫਲੈਮਿੰਗ

ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਜਿਲਾ ਜਥੇਦਾਰਾਂ ਅਤੇ ਆਹੁਦੇਦਾਰਾਂ ਦੀ ਸੂਚੀ ਜਾਰੀ ਧੁੰਨਾ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ

ਜਥੇਦਾਰ ਨੇ ਦਿੱਤੀ ਨੌਜਵਾਨਾਂ ਨੂੰ ਸਲਾਹ, ਇਕ ਪਰਵਾਰ ਘਟੋ ਘਟ ਤਿੰਨ ਬੱਚੇ ਪੈਦਾ ਕਰੇ

ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਪੁਰਬ ਇਕ ਦਿਨ ਆ ਜਾਣ ਤੇ ਜਥੇਦਾਰ ਵਲੋ ਤਰੀਕ ਬਦਲਣ ਤੋ ਇਨਕਾਰ

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਤੇ ਪਰਚਾ ਹੋਣਾ ਇਹ ਕਿਤੇ ਨਾ ਕਿਤੇ ਸਿੱਖ ਮਾਮਲਿਆਂ ਦੇ ਵਿੱਚ ਦਖਲ ਦਖਲਅੰਦਾਜੀ- ਜਥੇਦਾਰ ਗੜਗੱਜ

ਦਿੱਲੀ ਦੀ ਮੁਖ ਮੰਤਰੀ ਰੇਖਾ ਗੁਪਤਾ ਨੇ ਆਪਣੀ ਕੈਬਨਿਟ ਦੇ ਮੰਤਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਵਿੱਤ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਚੁਣੌਤੀ

*'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ*

11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ