ਪੰਜਾਬ

*'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ*

ਕੌਮੀ ਮਾਰਗ ਬਿਊਰੋ | December 08, 2025 06:46 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39, 711 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 

ਪੰਜਾਬ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਸਿੱਖ ਇਕ ਮਿਹਨਤਕਸ਼ ਕੌਮ,ਨਿਉਜੀਲੈਂਡ ਵਿਚ ਸਿੱਖਾਂ ਨੇ ਦਿਨ ਰਾਤ ਮਿਹਨਤ ਕਰਕੇ ਵਖਰਾ ਮੁਕਾਮ ਬਣਾਇਆ : ਮਿਸਟਰ ਗ੍ਰੇਕ ਫਲੈਮਿੰਗ

ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਜਿਲਾ ਜਥੇਦਾਰਾਂ ਅਤੇ ਆਹੁਦੇਦਾਰਾਂ ਦੀ ਸੂਚੀ ਜਾਰੀ ਧੁੰਨਾ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ

ਜਥੇਦਾਰ ਨੇ ਦਿੱਤੀ ਨੌਜਵਾਨਾਂ ਨੂੰ ਸਲਾਹ, ਇਕ ਪਰਵਾਰ ਘਟੋ ਘਟ ਤਿੰਨ ਬੱਚੇ ਪੈਦਾ ਕਰੇ

ਦਸ਼ਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜਾਦਿਆਂ ਦਾ ਸ਼ਹੀਦੀ ਪੁਰਬ ਇਕ ਦਿਨ ਆ ਜਾਣ ਤੇ ਜਥੇਦਾਰ ਵਲੋ ਤਰੀਕ ਬਦਲਣ ਤੋ ਇਨਕਾਰ

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਤੇ ਪਰਚਾ ਹੋਣਾ ਇਹ ਕਿਤੇ ਨਾ ਕਿਤੇ ਸਿੱਖ ਮਾਮਲਿਆਂ ਦੇ ਵਿੱਚ ਦਖਲ ਦਖਲਅੰਦਾਜੀ- ਜਥੇਦਾਰ ਗੜਗੱਜ

ਦਿੱਲੀ ਦੀ ਮੁਖ ਮੰਤਰੀ ਰੇਖਾ ਗੁਪਤਾ ਨੇ ਆਪਣੀ ਕੈਬਨਿਟ ਦੇ ਮੰਤਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਵਿੱਤ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਚੁਣੌਤੀ

11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਵਿਅਕਤੀਆਂ ਦੀ ਕੀਤੀ ਪਛਾਣ , ਜਿਨ੍ਹਾਂ ਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ