ਨਵੀਂ ਦਿੱਲੀ- ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਤਿੰਨ ਅਨਿਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਨੇਂ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਮੌਕੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਕਰਵਾਕੇ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ । ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅੰਮ੍ਰਿਤ ਸੰਚਾਰ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ! ਉਨ੍ਹਾਂ ਕਿਹਾ ਕਿ ਇਸ ਲਈ ਉਹ ਜਲਦੀ ਹੀ ਗੁਰੂ ਘਰਾਂ ਦੇ ਹੈਡ ਗ੍ਰੰਥੀਆਂ ਅਤੇ ਸੰਬੰਧ ਸੰਸਥਾਵਾਂ ਨਾਲ ਮੀਟਿੰਗਾਂ ਕਰਨਗੇ। ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀਆਂ ਇਨ੍ਹਾਂ ਵਿਸ਼ਾਲ ਸਮਾਗਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਗਈਆਂ।