ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਸਰਕਾਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ । ਇਹ ਜਾਣਕਾਰੀ ਸਕੱਤਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੀ ਗਈ। ਉਹਨਾਂ ਦੱਸਿਆ ਵੀਰ ਬਾਲ ਦਿਵਸ ਸਿੱਖ ਭਾਵਨਾਵਾਂ ਦੇ ਅਨੁਕੂਲ ਨਾਮ ਨਹੀਂ ਹੈ। ਇਸ ਸਬੰਧ ਵਿੱਚ ਬਹੁਤ ਸਾਰੀਆਂ ਸਿੱਖ ਸੰਗਤਾਂ ਨੇ ਇਤਰਾਜ ਜਤਾਇਆ । ਉਹਨਾਂ ਨੇ ਇਹ ਇਤਰਾਜ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੱਕ ਪਹੁੰਚਾਇਆ। ਜਿਸ ਵਿੱਚ ਉਹਨਾਂ ਨੇ ਜਥੇਦਾਰ ਸਾਹਿਬਾਨ ਨੂੰ ਬੇਨਤੀ ਕੀਤੀ ।
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਸਬੰਧੀ ਜਾਣਕਾਰੀ ਕੇਂਦਰ ਸਰਕਾਰ ਨੂੰ ਦਿੱਤੀ । ਪ੍ਰੰਤੂ ਹਾਲੇ ਤੱਕ ਕੇਂਦਰ ਸਰਕਾਰ ਨੇ ਇਸ ਮਾਮਲੇ ਉੱਪਰ ਗੰਭੀਰਤਾ ਨਾਲ ਗੌਰ ਨਹੀਂ ਕੀਤੀ।