ਪੰਜਾਬ

ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 11, 2025 06:53 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਸ੍ਰੀ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕ ਦਾ ਸੋਮਾਂ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਅਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਕੈਨੇਡਾ ਨਿਵਾਸੀ ਸ. ਬਲਬੀਰ ਸਿੰਘ ਚੰਗਿਆੜਾ ਅਤੇ ਸ੍ਰੀ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਭਰਾ ਸ੍ਰੀ ਸੁਰਿੰਦਰਜੀਤ, ਪਤਨੀ ਸ੍ਰੀਮਤੀ ਇੰਦਰ ਚੌਹਾਨ ਅਤੇ ਬੇਟੀ ਅੰਮ੍ਰਿਤਾ ਚੌਹਾਨ ਆਦਿ ਮੌਜੂਦ ਸਨ।

Have something to say? Post your comment

 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਮਾਜਿਕ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ, ਵਿਕਸਤ ਭਾਰਤ ਅਤੇ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ

ਲੁਧਿਆਣੇ ਦੀਆਂ ਸਿੱਖ ਸੰਗਤਾਂ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ -ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਲੱਤਾਂ ਲਮਕਾ ਕੇ ਬੈਠਿਆ ਬਾਬਾ ਧੁੰਮਾਂ-ਗੁਰਮਰਿਯਾਦਾ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਖਾਮੀਆਂ ਕਾਰਨ ਅਦਾਇਗੀ ਰੋਕਣ ਦੇ ਹੁਕਮ

ਹੁਣ ਕਾਂਗਰਸ ਵਿੱਚ ਪੈਸੇ ਦਾ ਹੀ ਬੋਲ ਬਾਲਾ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ

ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਮੁੜ ਲੋਕ ਸਭਾ ਵਿੱਚ ਚੁੱਕਿਆ ਮਾਮਲਾ