ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਲੱਤਾਂ ਲਮਕਾ ਕੇ ਬੈਠਿਆ ਬਾਬਾ ਧੁੰਮਾਂ-ਗੁਰਮਰਿਯਾਦਾ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | December 11, 2025 09:22 PM

ਅੰਮ੍ਰਿਤਸਰ- ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ ਤੇ ਤਰਥਲੀ ਮਚਾ ਦਿੱਤੀ ਹੈ।ਇਹ ਵੀਡੀਓ ਦੇਖ ਕੇ ਪੰਥ ਦਾ ਦਰਦ ਰਖਣ ਵਾਲੇ ਖੂਨ ਦੇ ਹੰਝੂ ਰੋ ਰਹੇ ਹਨ। ਵੀਡੀਓ ਵਿਚ ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਗੁਰਬਾਣੀ ਦੇ ਚਲ ਰਹੇ ਕੀਰਤਨ ਦੌਰਨ ਆਪਣੇ ਅਜੀਜ ਮਿੱਤਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵਿਂਦਰ ਫੜਨਵੀਸ ਤੇ ਹੋਰ ਸਾਥੀਆਂ ਨਾਲ ਨਾਲ ਵਿਸੇ਼ਸ ਮੇਜ ਤੇ ਲੱਤਾ ਲਮਕਾ ਦੇ ਬੈਠੇ ਸਾਫ ਸਾਫ ਦੇਖੇ ਜਾ ਸਕਦੇ ਹਨ। ਬਾਬਾ ਹਰਨਾਮ ਸਿੰਘ ਸ਼ਰੇਆਮ ਸਿੱਖ ਮਰਯਾਦਾ ਦੀਆਂ ਧੱਜੀਆਂ ਉਡਾ ਰਿਹਾ ਹੈ, ਤੇ ਕਿਸੇ ਵੀ ਰਾਗੀ ਜਾਂ ਧਾਰਮਿਕ ਵਿਅਕਤੀ ਨੇ ਬਾਬਾ ਧੁੰਮਾ ਨੂੰ ਇਸ ਤਰਾਂ ਨਾਲ ਬੈਠਣ ਤੋ ਰੋਕਣ ਦੀ ਜੁਅਰਤ ਨਹੀ ਕੀਤੀ। ਮਹਾਂਰਾਸ਼ਟਰ ਦੇ ਨਾਗਪੁਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਹੋਏ ਇੱਕ ਸਮਾਗਮ ਵਿੱਚ ਬਾਬਾ ਹਰਨਾਮ ਸਿੰਘ ਧੁੰਮਾ ਕਥਿਤ ਤੌਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੀ ਚੌਂਕੜਾ ਮਾਰ ਕੇ ਬੈਠਣ ਦੀ ਬਜਾਏ ਮੇਜ ਉੱਤੇ ਲੱਤਾਂ ਲਮਕਾ ਕੇ ਬੈਠਾ ਹੈ, ਉਸ ਨਾਲ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਤੇ ਬਾਬ ਧੁੰਮਾ ਦੇ ਅਜੀਜ ਮਿੱਤਰ ਦੇਵਿੰਦਰ ਫਰਨਵੀਸ ਤੇ ਹੋਰ ਧਾਰਮਿਕ ਸਿਆਸੀ ਆਗੂ ਵੀ ਬੈਠੇ ਹੋਏ ਨੇ ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਹ ਤੇ ਰੋਸ ਪਾਇਆ ਜਾ ਰਿਹਾ। ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੱਖ- ਵੱਖ ਸਮੇਂ ਉਤੇ ਇਹ ਹੁਕਮਨਾਮਾ ਵੀ ਜਾਰੀ ਹੋ ਚੁੱਕਾ ਕਿ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਲੰਗਰ ਹਾਲ ਵਿੱਚ ਕੁਰਸੀਆਂ, ਮੇਜ ਨਾ ਲਾਏ ਜਾਣ ਸਗੋਂ ਚੌਂਕੜਾ ਮਾਰ ਕੇ ਪੰਗਤ ਵਿੱਚ ਹੀ ਬੈਠਿਆ ਜਾਏ। ਇਹ ਸਮਾਗਮ ਨਾ ਹੋ ਕੇ ਇੱਕ ਰੈਲੀ ਲੱਗ ਰਹੀ ਹੈ ਜਿਸ ਤਰ੍ਹਾਂ ਮੇਜਾਂ ਦੀਆਂ ਵੱਖਰੀ ਸਟੇਜ ਬਣਾ ਕੇ ਲੱਤਾਂ ਲਮਕਾ ਕੇ ਆਗੂ ਬੈਠੇ ਹੋਏ ਨੇ। ਸੰਗਤਾਂ ਹੈਰਾਨ ਹਨ ਕਿ ਜਿਨਾਂ ਨੇ ਪੰਥਕ ਸਿਧਾਂਤਾਂ, ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਹਿਰੇਦਾਰੀ ਕਰਨੀ ਸੀ ਉਹ ਖੁਦ ਹੀ ਬੀਜੇਪੀ ਅਤੇ ਆਰਐਸਐਸ ਦੇ ਆਗੂਆਂ ਨੂੰ ਖੁਸ਼ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸਿਧਾਂਤਾਂ ਦਾ ਘਾਣ ਕਰ ਰਹੇ ਹਨ। ਬਾਬਾ ਧੂੰਮਾ ਪਹਿਲਾਂ ਵੀ ਕੁੰਭ ਗੰਗਾ ਵਿੱਚ ਨਹਾਉਣ ਅਤੇ ਬੀਜੇਪੀ ਨਾਲ ਗਠਜੋੜ ਕਰਨ ਕਰਕੇ ਵਿਵਾਦਾਂ ਵਿੱਚ ਰਿਹਾ ਹੈ। ਸੰਘਰਸ਼ ਕਰਕੇ ਜਾਣੀ ਜਾਂਦੀ ਦਮਦਮੀ ਟਕਸਾਲ ਦੀ ਸ਼ਾਨ ਬਾਬੇ ਧੁੰਮੇ ਦੀਆਂ ਕਾਰਗੁਜ਼ਾਰੀਆਂ ਨੇ ਮਿੱਟੀ ਵਿੱਚ ਰੋਲ ਕੇ ਰੱਖ ਦਿੱਤੀ ਹੈ। ਜਦੋਂ ਵੀ ਵਿਦੇਸ਼ਾਂ ਵਿੱਚ ਗੁਰੂ ਦੀ ਹਜੂਰੀ ਅਤੇ ਲੰਗਰ ਹਾਲ ਵਿੱਚ ਕੁਰਸੀਆਂ ਅਤੇ ਮੇਜਾਂ ਉਤੇ ਬੈਠਣ ਦਾ ਵਿਵਾਦ ਉੱਠਦਾ ਸੀ ਤਾਂ ਸਭ ਤੋਂ ਪਹਿਲਾਂ ਦਮਦਮੀ ਟਕਸਾਲ ਅਤੇ ਹੋਰ ਸੰਪਰਦਾਵਾਂ, ਪੰਥਕ ਜਥੇਬੰਦੀਆਂ ਤੇ ਜਾਗਰੂਕ ਸਿੱਖਾਂ ਵੱਲੋਂ ਹੀ ਵਿਰੋਧ ਕੀਤਾ ਜਾਂਦਾ ਸੀ ਪਰ ਅੱਜ ਬਾਬੇ ਧੁੰਮੇ ਨੂੰ ਵੱਖਰੀ ਸਟੇਜ ਤੇ ਲੱਤਾਂ ਲਮਕਾ ਕੇ ਬੈਠਾ ਵੇਖ ਕੇ ਸੰਗਤਾਂ ਦੇ ਹੋਸ਼ ਉੱਡ ਗਏ ਹਨ। ਹੁਣ ਦੇਖਣਾ ਹੈ ਕਿ ਸ੍ਰੀ ਅਕਾਲ ਲਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਕਰਕੇ ਬਾਬੇ ਧੁੰਮੇ ਤੇ ਹੋਰਾਂ ਨੂੰ ਤਲਬ ਕਰਨਗੇ ਜਾਂ ਇਹ ਮਾਮਲਾ ਠੰਡੇ ਬਸਤੇ ਵਿਚ ਪਾ ਦਿੱਤਾ ਜਾਵੇਗਾ। ਪਿਛਲੇ ਦਿਨੀ ਵੀ ਬਾਬਾ ਸੁਖਦੇਵ ਸਿੰਘ ਭੁੱਚੋ ਜਦੋਂ ਗੁਰੂ ਦੀ ਹਜ਼ੂਰੀ ਵਿੱਚ ਕੁਰਸੀ ਡਾਹ ਕੇ ਬੈਠਾ ਸੀ ਤਾਂ ਉਦੋਂ ਵੀ ਇਹ ਮਾਮਲਾ ਕਾਫੀ ਉੱਠਿਆ ਸੀ ਤੇ ਬਾਬੇ ਭੁੱਚੋ ਦੇ ਸਮਰਥਕਾਂ ਨੇ ਕਿਹਾ ਸੀ ਕਿ ਬਾਬੇ ਨੂੰ ਸਰੀਰਕ ਤਕਲੀਫ ਹੈ ਉਹ ਥੱਲੇ ਨਹੀਂ ਬੈਠ ਸਕਦਾ। ਪਰ ਦੂਜੇ ਪਾਸੇ ਦੇਖੀਏ ਤਾਂ ਬਾਬਾ ਧੁੰਮਾ ਤਾਂ ਬਿਲਕੁਲ ਸਹੀ ਸਲਾਮਤ ਹੈ ਫਿਰ ਉਸਨੂੰ ਲੱਤਾਂ ਲਮਕਾ ਕੇ ਬੈਠਣ ਦੀ ਕੀ ਲੋੜ ਪੈ ਗਈ। ਬਾਬਾ ਧੁਮਾ ਅਕਸਰ ਹੀ ਵਿਵਾਦਾਂ ਵਿੱਚ ਰਹਿੰਦਾ ਹੈ, ਦਮਦਮੀ ਟਕਸਾਲ ਦੇ ਪੁਰਾਣੇ ਵਿਿਦਆਰਥੀਆਂ ਵੱਲੋਂ ਉਸਦਾ ਬਹੁਤ ਵਿਰੋਧ ਕੀਤਾ ਜਾਂਦਾ ਹੈ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਬਹੁਤੇ ਉਸ ਨੂੰ ਮੁਖੀ ਹੀ ਨਹੀਂ ਮੰਨਦੇ।

Have something to say? Post your comment

 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਮਾਜਿਕ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ, ਵਿਕਸਤ ਭਾਰਤ ਅਤੇ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ

ਲੁਧਿਆਣੇ ਦੀਆਂ ਸਿੱਖ ਸੰਗਤਾਂ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ -ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਖਾਮੀਆਂ ਕਾਰਨ ਅਦਾਇਗੀ ਰੋਕਣ ਦੇ ਹੁਕਮ

ਹੁਣ ਕਾਂਗਰਸ ਵਿੱਚ ਪੈਸੇ ਦਾ ਹੀ ਬੋਲ ਬਾਲਾ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ

ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਮੁੜ ਲੋਕ ਸਭਾ ਵਿੱਚ ਚੁੱਕਿਆ ਮਾਮਲਾ

ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ