ਪੰਜਾਬ

ਉਹ ਜਾਣਦੇ ਹਨ ਕਿ ਚੋਣ ਹਾਰ ਜਾਣਗੇ, ਬੌਖਲਾਹਟ ਵਿੱਚ ਉਹ ਆਪਣੇ ਪੁਰਾਣੇ ਤਰੀਕਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | December 14, 2025 09:01 PM

 ਬਟਾਲਾ-  ਆਮ ਆਦਮੀ ਪਾਰਟੀ (ਆਪ ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਬਟਾਲਾ ਵਿੱਚ ਸ਼ਰਾਬ, ਔਰਤਾਂ ਦੇ ਸੂਟ, ਹਥਿਆਰ, ਜ਼ਿੰਦਾ ਕਾਰਤੂਸ ਅਤੇ ਕਾਂਗਰਸ ਪਾਰਟੀ ਦੇ ਝੰਡਿਆਂ ਤੋਂ ਭਰੀ ਇੱਕ ਗੱਡੀ ਫੜੀ ਜਾਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ।

ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਦੀ ਨਿਰਾਸ਼ਾ, ਘਬਰਾਹਟ ਅਤੇ ਲੋਕਤੰਤਰ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਤੀਜਿਆਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ।

ਪੰਨੂ ਨੇ ਕਿਹਾ ਕਿ ਸ਼ੁਰੂ ਵਿੱਚ ਵਿਰੋਧੀ ਪਾਰਟੀਆਂ ਨੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਝੂਠਾ ਦੋਸ਼ ਲਗਾਇਆ ਕਿ 'ਆਪ' ਨੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾ ਦਿੱਤੇ ਹਨ। ਪਰ ਹੁਣ ਜਦੋਂ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਹੋ ਗਈ ਹੈ ਅਤੇ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਤਾਂ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਆਪਣੇ ਪੁਰਾਣੇ ਅਤੇ ਸ਼ਰਮਨਾਕ ਤਰੀਕਿਆਂ ਸ਼ਰਾਬ, ਸੂਟ ਅਤੇ ਪੈਸੇ ਵੰਡ ਕੇ ਵੋਟਾਂ ਖਰੀਦਣ ਦੀ ਕੋਸ਼ਿਸ਼ ਕਰ ਰਹਿਆਂ ਹਨ।

ਬਟਾਲਾ ਘਟਨਾ ਦਾ ਹਵਾਲਾ ਦਿੰਦੇ ਹੋਏ, ਬਲਤੇਜ ਪੰਨੂ ਨੇ ਕਿਹਾ ਕਿ ਬਟਾਲਾ ਤੋਂ 'ਆਪ' ਵਿਧਾਇਕ ਅਤੇ 'ਆਪ'ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਔਰਤਾਂ ਦੇ ਸੂਟ ਵੰਡਣ ਲਈ ਕਥਿਤ ਤੌਰ 'ਤੇ ਵਰਤੀ ਜਾ ਰਹੀ ਇੱਕ ਗੱਡੀ ਨੂੰ ਰੋਕਿਆ। ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਸ ਗੱਡੀ ਵਿੱਚੋਂ ਹਥਿਆਰ, ਜ਼ਿੰਦਾ ਕਾਰਤੂਸ ਅਤੇ ਕਾਂਗਰਸ ਦੇ ਝੰਡੇ ਵੀ ਬਰਾਮਦ ਕੀਤੇ ਗਏ ਹਨ। ਇਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਕਾਂਗਰਸ ਪਾਰਟੀ ਚੋਣਾਂ ਜਿੱਤਣ ਲਈ ਕਿਸ ਹੱਦ ਤੱਕ ਜਾ ਸਕਦੀ ਹੈ।

ਇਸਨੂੰ "ਸਪੱਸ਼ਟ ਗੁੰਡਾਗਰਦੀ" ਦੱਸਦੇ ਹੋਏ ਪੰਨੂ ਨੇ ਕਿਹਾ ਕਿ ਅਜਿਹੇ ਕੰਮਾਂ ਦੀ ਲੋਕਤੰਤਰ ਵਿੱਚ ਕੋਈ ਥਾਂ ਨਹੀਂ ਹੈ। ਕਾਂਗਰਸ ਅਜੇ ਵੀ ਮੰਨਦੀ ਹੈ ਕਿ ਉਹ ਸ਼ਰਾਬ ਅਤੇ ਕੱਪੜੇ ਵੰਡ ਕੇ ਪੰਜਾਬ ਦੇ ਲੋਕਾਂ ਦਾ ਫਤਵਾ ਖਰੀਦ ਸਕਦੀ ਹੈ। ਇਹ ਉਨ੍ਹਾਂ ਦੀ ਨਿਰਾਸ਼ਾ ਅਤੇ ਨਿਸ਼ਚਿਤ ਹਾਰ ਦੇ ਡਰ ਦਾ ਪ੍ਰਤੀਬਿੰਬ ਹੈ।

ਬਲਤੇਜ ਪੰਨੂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ 'ਤੇ ਅਜਿਹੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਘਨ ਨੂੰ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ਦੇ ਲੋਕ ਜਾਗਰੂਕ ਹਨ ਅਤੇ ਸ਼ਰਾਬ ਜਾਂ ਸੂਟ ਲਈ ਆਪਣੀਆਂ ਵੋਟਾਂ ਨਹੀਂ ਵੇਚਣਗੇ।

‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਉਜਾਗਰ ਕਰਦੇ ਹੋਏ, ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਅਤੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੀ ਹੈ। 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਭਰ ਨਿਰਵਿਘਨ ਬਿਜਲੀ ਸਪਲਾਈ, ਮੁਹੱਲਾ ਕਲੀਨਿਕ, ਵਿਸ਼ਵ ਪੱਧਰੀ ਸਰਕਾਰੀ ਸਕੂਲ ਅਤੇ ਲੋਕ-ਪੱਖੀ ਨੀਤੀਆਂ ਆਪ ਸਰਕਾਰ ਦੇ ਕੰਮਾਂ ਦੇ ਉਦਾਹਰਣ ਹਨ। ਮਾਨ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ, ਅਤੇ ਜਨਤਾ ਕੰਮ ਲਈ ਵੋਟ ਦੇਵੇਗੀ, ਰਿਸ਼ਵਤ ਲਈ ਨਹੀਂ।

ਉਨ੍ਹਾਂ ਕਿਹਾ ਕਿ ਬਟਾਲਾ ਘਟਨਾ ਸਾਬਤ ਕਰਦੀ ਹੈ ਕਿ ਰਵਾਇਤੀ ਪਾਰਟੀਆਂ ਪੰਜਾਬ ਦੀ ਬਦਲਦੀ ਰਾਜਨੀਤਿਕ ਚੇਤਨਾ ਨੂੰ ਸਮਝਣ ਵਿੱਚ ਅਸਫਲ ਰਹੀਆਂ ਹਨ। ਪੰਨੂ ਨੇ ਕਿਹਾ ਕਿ ਕਾਂਗਰਸ ਦੇ ਬਿਆਨ ਅਤੇ ਕਾਰਵਾਈਆਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਉਸਨੇ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ, ਪਰ ਇਹ ਪਾਰਟੀਆਂ ਅਜੇ ਵੀ ਸ਼ਰਾਬ ਅਤੇ ਡਰ ਦੀ ਰਾਜਨੀਤੀ ਵਿੱਚ ਫਸੀਆਂ ਹੋਈਆਂ ਹਨ।

 

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਖ਼ਾਲਸਾ ਕਾਲਜ ਵੂਮੈਨ ਦੀਆਂ ਧਾਰਮਿਕ ਪ੍ਰੀਖਿਆ ’ਚ ਅਵੱਲ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਜ਼ੀਫਾ ਪ੍ਰਦਾਨ

ਅਕਾਲੀ ਆਗੂਆਂ ਨੇ ਜੱਥੇ.ਹੀਰਾ ਸਿੰਘ ਗਾਬੜੀਆ ਦਾ 79 ਵਾਂ ਜਨਮ ਦਿਨ ਮਨਾਇਆ

ਇਸਤਰੀ ਮੈਬਰਾਂ 'ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕੱਲਬ --ਸ਼੍ਰੀ ਰੋਹਿਤ ਉਬਰਾਏ

ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼