ਪੰਜਾਬ

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 14, 2025 09:14 PM

 ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।
ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।
ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ।
ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

 

Have something to say? Post your comment

 
 

ਪੰਜਾਬ

ਲੋਕ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਉਣਗੇ-ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਵੋਟ

ਦੇਸ਼ ਅੰਦਰ ਘੱਟ ਗਿਣਤੀਆਂ ਦੇ ਹੱਕ ਤੇ ਹਿਤ ਸੁਰੱਖਿਅਤ ਰੱਖਣਾ ਸਰਕਾਰਾਂ ਦਾ ਰਾਜ ਧਰਮ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਜ਼ਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਚੋਣ ਪ੍ਰਕਿਰਿਆ ਦਾ ਜਾਇਜ਼ਾ

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਰਬ ਸਾਂਝੀਵਾਲਤਾ ਲਈ ਸੇਧ ਲੈਣ ਦਾ ਮਾਰਗ : ਡਾ. ਮਨਜਿੰਦਰ ਸਿੰਘ

ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਉਹ ਜਾਣਦੇ ਹਨ ਕਿ ਚੋਣ ਹਾਰ ਜਾਣਗੇ, ਬੌਖਲਾਹਟ ਵਿੱਚ ਉਹ ਆਪਣੇ ਪੁਰਾਣੇ ਤਰੀਕਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਅਗਾਮੀ ਚੋਣਾਂ ਵਿੱਚ ਹੋਣ ਵਾਲੀ ਆਪਣੀ ਸਪੱਸ਼ਟ ਹਾਰ ਤੋਂ ਘਬਰਾ ਗਏ ਹਨ- ਮੁੱਖ ਮੰਤਰੀ ਭਗਵੰਤ ਮਾਨ

ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ