ਨੈਸ਼ਨਲ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 14, 2025 08:45 PM

ਨਵੀਂ ਦਿੱਲੀ -ਤਖਤ ਪਟਨਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮ ਪਿਤਾ ਗੁਰ ਗੌਬਿੰਦ ਸਿੰਘ ਜੀ ਦਾ ਪ੍ਰਕਸ਼ ਦਿਹਾੜਾ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸਤਵੀਂ ਭਾਵ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆ ਤਿਆਰੀਆ ਪੂਰੇ ਜੋਰਾਂ ਤੇ ਚਲ ਰਹੀਆਂ ਹਨ। ਇਸੇ ਦੇ ਚਲਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਉਪ-ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਸੇਵਾਪੁਰੁਸ਼ ਸ੍ਰੀ ਨੀਤੀਸ਼ ਕੁਮਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਆਧਿਕਾਰਿਕ ਤੌਰ ਤੇ ਸੱਦਾ ਦਿੱਤਾ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸੱਦਾ ਪਤਰ ਨੂੰ ਮੁੱਖ ਮੰਤਰੀ ਨੇ ਖੁਸ਼ੀ-ਖੁਸ਼ੀ ਸਵੀਕਾਰ ਕਰਦਿਆਂ ਭਰੋਸਾ ਦਿੱਤਾ ਕਿ ਉਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ 359ਵੇਂ ਪ੍ਰਕਾਸ਼ ਉਤਸਵ ਦੌਰਾਨ ਗੁਰੂ ਮਹਾਰਾਜ ਦੇ ਦਰਸ਼ਨ ਕਰਕੇ ਹਾਜ਼ਰੀ ਭਰਨਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਪਣੇ ਆਵਾਸ ‘ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਸਾਰੀਆਂ ਪ੍ਰਸ਼ਾਸਨਿਕ ਤਿਆਰੀਆਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ-ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ ਅਤੇ ਸਮਾਜਿਕ ਕਾਰਕੁਨ ਮਾਲਵਿੰਦਰ ਸਿੰਘ ਨੂੰ ਅੰਗਵਸਤ੍ਰ ਪਹਿਨਾ ਕੇ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਵੱਲੋਂ ਨਿਮੰਤਰਣ ਸਵੀਕਾਰ ਕਰਨ ਅਤੇ ਪ੍ਰਸ਼ਾਸਨਿਕ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਾਲ ਦਾ ਪ੍ਰਕਾਸ਼ ਉਤਸਵ ਸ਼ਰਧਾ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਅਦਭੁਤ ਸੰਗਮ ਹੋਵੇਗਾ।

Have something to say? Post your comment

 
 

ਨੈਸ਼ਨਲ

ਅੱਜ ਸੱਤਾ ਵਿੱਚ ਚੋਰੀ ਦੀ ਸਰਕਾਰ ਹੈ-ਮਲਿਕਾਰਜੁਨ ਖੜਗੇ ਨੇ ਦਿੱਲੀ ਰੈਲੀ ਵਿੱਚ ਕਿਹਾ - ਲੋਕਾਂ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ

ਸ਼ਿਲਾਂਗ ਦੇ ਸਿੱਖਾਂ ਵਾਸਤੇ ਨਿਆਂ ਲੈਣ ਵਾਸਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਵੀ ਜਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ

ਕਾਂਗਰਸ ਆਗੂਆਂ ਨੇ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਲਗਾਏ ਗਏ ਨਾਅਰਿਆਂ ਦੀ ਨਿੰਦਾ ਕੀਤੀ

ਚੋਣ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਾਨੂੰਨ ਬਦਲਣ ਅਤੇ ਕਾਰਵਾਈ ਕਰਨ ਦੀ ਖਾਧੀ ਸਹੁੰ 

ਰਾਹੁਲ ਗਾਂਧੀ ਅਤੇ ਮਲਿਕਾਰੁਜਨ ਖੜਗੇ ਨੇ ਕੇਰਲ ਦੇ ਲੋਕਲ ਬਾਡੀ ਚੋਣ ਨਤੀਜਿਆਂ 'ਤੇ ਵਧਾਈ ਦਿੱਤੀ

ਪ੍ਰਧਾਨ ਮੰਤਰੀ ਮੋਦੀ ਅਤੇ ਸੰਸਦ ਮੈਂਬਰਾਂ ਨੇ 2001 ਦੇ ਸੰਸਦ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਕਰਮਚਾਰੀਆਂ ਨੂੰ ਦਿੱਤੀ ਸ਼ਰਧਾਂਜਲੀ

ਜੱਗੀ ਜੌਹਲ ਦੀ ਰਿਹਾਈ ਲਈ ਯੂਕੇ ਦੇ ਵਿਦੇਸ਼ ਸਕੱਤਰ ਨੂੰ ਪੱਤਰ ਲਿਖਣ ਦੀ ਅਪੀਲ: ਸਿੱਖ ਫੈਡਰੇਸ਼ਨ ਯੂਕੇ

ਲਾਲੂ ਪ੍ਰਸਾਦ ਯਾਦਵ ਦੀ ਜ਼ਬਤ ਜਾਇਦਾਦ 'ਤੇ ਸਕੂਲ ਖੋਲ੍ਹਣ ਬਾਰੇ ਸਮਰਾਟ ਚੌਧਰੀ ਦੇ ਬਿਆਨ ਨੇ ਸਿਆਸੀ ਗਰਮਾਹਟ ਮਚਾ ਦਿੱਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਈ ਫ਼ੋਨ ਗੱਲਬਾਤ ਇੱਕ ਸਕਾਰਾਤਮਕ ਸੰਕੇਤ-ਐਨਡੀਏ ਸੰਸਦ ਮੈਂਬਰ

"ਧੁਰੰਧਰ" ਫਿਲਮ ਦੀ ਆੜ ਵਿੱਚ ਭਾਰਤੀ ਮੁਸਲਮਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੌਲਾਨਾ ਸ਼ਹਾਬੁਦੀਨ ਰਜ਼ਵੀ