ਪੰਜਾਬ

ਜ਼ਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਚੋਣ ਪ੍ਰਕਿਰਿਆ ਦਾ ਜਾਇਜ਼ਾ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | December 14, 2025 08:39 PM

ਮਾਨਸਾ- ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਅਤੇ 4 ਬਲਾਕ ਸੰਮਤੀਆਂ ਦੇ 86 ਜ਼ੋਨਾਂ ਲਈ ਪੋਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਅੱਜ ਪਿੰਡ ਖਿਆਲਾ ਕਲਾਂ, ਕੋਟੜਾ ਕਲਾਂ ਸਮੇਤ ਵੱਖ ਵੱਖ ਪਿੰਡਾਂ ਵਿਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ। ਓਨ੍ਹਾਂ ਵੋਟਰਾਂ, ਪੋਲਿੰਗ ਏਜੰਟਾਂ, ਪ੍ਰੀਜ਼ਾਈਡਿੰਗ ਅਫ਼ਸਰਾਂ ਤੇ ਹੋਰ ਅਮਲੇ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਮਾਨਸਾ-ਕਮ-ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ। ਇਸ ਦੌਰਾਨ ਵੋਟਰਾਂ ਨੇ ਪੋਲਿੰਗ ਪ੍ਰਕਿਰਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਤੱਕ ਵੋਟਿੰਗ ਪ੍ਰਤੀਸ਼ਤ 8.9% ਰਹੀ, ਪੰਚਾਇਤ ਸੰਮਤੀ ਬੁਢਲਾਡਾ ਦੀ 9.10%, ਝੁਨੀਰ 9.72%, ਮਾਨਸਾ 8.58%, ਸਰਦੂਲਗੜ੍ਹ - 8.02% ਰਹੀ। 12 ਵਜੇ ਤੱਕ ਵੋਟਿੰਗ ਪ੍ਰਤੀਸ਼ਤ 21% ਰਹੀ, ਬੁਢਲਾਡਾ 21.22%, ਝੁਨੀਰ 21.68 %, ਮਾਨਸਾ 20.73%, ਸਰਦੂਲਗੜ੍ਹ 19.93 % ਰਹੀ। ਬਾਅਦ ਦੁਪਹਿਰ 02 ਵਜੇ ਤੱਕ 36 ਫ਼ੀਸਦੀ ਵੋਟਿੰਗ ਹੋਈ, ਬੁਢਲਾਡਾ 36.95%, ਝੁਨੀਰ 36.85%, ਮਾਨਸਾ 35.15%, ਸਰਦੂਲਗੜ੍ਹ 34.41% ਵੋਟਿੰਗ ਹੋਈ। ਵੋਟਾਂ ਦੀ ਪ੍ਰਕਿਰਿਆ 4 ਵਜੇ ਤਕ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਜ਼ਿਲ੍ਹੇ ਵਿੱਚ ਕੁੱਲ 547 ਪੋਲਿੰਗ ਬੂਥ ਸਥਾਪਿਤ ਕੀਤੇ ਗਏ। ਪੰਚਾਇਤ ਸੰਮਤੀ ਬੁਢਲਾਡਾ ਵਿਚ 181 ਬੂਥ , ਝੁਨੀਰ ਵਿਚ 121 ਬੂਥ, ਮਾਨਸਾ ਵਿੱਚ 159 ਬੂਥ, ਸਰਦੂਲਗੜ੍ਹ ਵਿਚ 86 ਬੂਥ ਬਣਾਏ ਗਏ।

ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਨਿਰਧਾਰਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਨਸਾ ਲਈ ਵੋਟਾਂ ਦੀ ਗਿਣਤੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਪੰਚਾਇਤ ਸੰਮਤੀ ਝੁਨੀਰ ਲਈ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਪੰਚਾਇਤ ਸੰਮਤੀ ਸਰਦੂਲਗੜ੍ਹ ਲਈ ਵੋਟਾਂ ਦੀ ਗਿਣਤੀ ਸਰਦਾਰ ਬਲਰਾਜ ਸਿੰਘ ਭੂੰਦੜ ਸਰਕਾਰੀ ਮੈਮੋਰੀਅਲ ਕਾਲਜ ਸਰਦੂਲਗੜ੍ਹ, ਪੰਚਾਇਤ ਸੰਮਤੀ ਬੁਢਲਾਡਾ ਲਈ ਵੋਟਾਂ ਦੀ ਗਿਣਤੀ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ ਵਿੱਚ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀ: ਬਲਾਕ ਬੁਢਲਾਡਾ ਦੇ 25 ਜ਼ੋਨਾਂ ਲਈ 65 ਉਮੀਦਵਾਰ, ਝੁਨੀਰ ਦੇ 21 ਜ਼ੋਨਾਂ ਲਈ 71, ਮਾਨਸਾ ਦੇ 25 ਜ਼ੋਨਾਂ ਲਈ 81 ਅਤੇ ਸਰਦੂਲਗੜ੍ਹ ਦੇ 15 ਜ਼ੋਨਾਂ ਲਈ 39, ਕੁੱਲ 256 ਉਮੀਦਵਾਰ ਚੋਣ ਮੈਦਾਨ 'ਚ ਸਨ। ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਲਈ ਕੁੱਲ 42 ਉਮੀਦਵਾਰ ਚੋਣ ਮੈਦਾਨ 'ਚ ਸਨ।

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਖ਼ਾਲਸਾ ਕਾਲਜ ਵੂਮੈਨ ਦੀਆਂ ਧਾਰਮਿਕ ਪ੍ਰੀਖਿਆ ’ਚ ਅਵੱਲ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਜ਼ੀਫਾ ਪ੍ਰਦਾਨ

ਅਕਾਲੀ ਆਗੂਆਂ ਨੇ ਜੱਥੇ.ਹੀਰਾ ਸਿੰਘ ਗਾਬੜੀਆ ਦਾ 79 ਵਾਂ ਜਨਮ ਦਿਨ ਮਨਾਇਆ

ਇਸਤਰੀ ਮੈਬਰਾਂ 'ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕੱਲਬ --ਸ਼੍ਰੀ ਰੋਹਿਤ ਉਬਰਾਏ

ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼