ਪੰਜਾਬ

ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਵਿਰੋਧੀਆਂ ਦੇ ਝੂਠੇ ਪ੍ਰਚਾਰ ਦੀ ਫੂਕ ਨਿਕਲੀ: ਧਾਲੀਵਾਲ

ਕੌਮੀ ਮਾਰਗ ਬਿਊਰੋ | December 15, 2025 06:42 PM

 

ਅਮ੍ਰਿਤਸਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨ 'ਤੇ ਪੰਜਾਬੀਆਂ ਦਾ ਧੰਨਵਾਦ ਕੀਤਾ।

ਜ਼ਿਲਾ ਪ੍ਰਧਾਨ ਅੰਮ੍ਰਿਤਸਰ-ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ (14 ਤਾਰੀਕ) ਪੰਜਾਬ ਦੇ ਲੋਕਾਂ ਨੇ ਬਹੁਤ ਹੀ ਅਮਨ-ਚੈਨ ਨਾਲ ਵੋਟਾਂ ਪਾ ਕੇ ਵਿਰੋਧੀਆਂ ਦੇ ਉਸ ਝੂਠੇ ਪ੍ਰਚਾਰ ਦਾ ਮੂੰਹ ਤੋੜ ਜਵਾਬ ਦਿੱਤਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਜਾਂ ਬੈਲਟ ਪੇਪਰ ਲੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਢੇ ਬਾਰਾਂ ਹਜ਼ਾਰ ਪਿੰਡਾਂ ਵਿੱਚੋਂ ਮਹਿਜ਼ ਕੁਝ ਥਾਵਾਂ ਨੂੰ ਛੱਡ ਕੇ ਬਾਕੀ ਪੂਰੇ ਪੰਜਾਬ ਵਿੱਚ ਚੋਣ ਪ੍ਰਕਿਰਿਆ ਸ਼ਾਂਤਮਈ ਰਹੀ।

ਉੱਥੇ ਹੀ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਨ 'ਤੇ ਧਾਲੀਵਾਲ ਨੇ ਕਿਹਾ ਕਿ ਰੰਧਾਵਾ ਦਾ ਇਹ ਬਿਆਨ ਭਾਜਪਾ ਵਿੱਚ ਸ਼ਾਮਲ ਹੋਣ ਲਈ ਰਾਹ ਪੱਧਰਾ ਕਰਨ ਦੀ ਇੱਕ ਕੋਸ਼ਿਸ਼ ਹੈ।

ਧਾਲੀਵਾਲ ਨੇ ਕਿਹਾ ਕਿ ਰੰਧਾਵਾ ਵੱਲੋਂ ਅਚਾਨਕ ਕੈਪਟਨ ਅਮਰਿੰਦਰ ਸਿੰਘ ਦੀਆਂ ਸਿਫ਼ਤਾਂ ਕਰਨੀਆਂ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪੁੱਛਿਆ ਕਿ ਜਦੋਂ 2021 ਵਿੱਚ ਕੈਪਟਨ ਨੂੰ ਗੱਦੀ ਤੋਂ ਲਾਹਿਆ ਗਿਆ ਸੀ, ਉਦੋਂ ਸੁਖੀ ਰੰਧਾਵਾ ਹੀ ਸਭ ਤੋਂ ਅੱਗੇ ਹੋ ਕੇ ਕੈਪਟਨ 'ਤੇ ਦੋਸ਼ ਲਗਾ ਰਹੇ ਸਨ ਕਿ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਨਸ਼ੇ ਦਾ ਲੱਕ ਨਹੀਂ ਤੋੜਿਆ ਅਤੇ ਨਾ ਹੀ ਘਰ-ਘਰ ਨੌਕਰੀ ਦਿੱਤੀ। ਧਾਲੀਵਾਲ ਨੇ ਕਿਹਾ ਅੱਜ ਰੰਧਾਵਾ ਜੀ ਸਪੱਸ਼ਟ ਕਰਨ ਕਿ ਕੈਪਟਨ ਉਦੋਂ ਠੀਕ ਸਨ ਜਾਂ ਅੱਜ ਠੀਕ ਹਨ? ਅਸਲ ਵਿੱਚ ਰੰਧਾਵਾ ਅਤੇ ਕੈਪਟਨ ਦੋਵੇਂ ਹੀ ਆਪਣੀ ਜ਼ੁਬਾਨ ਦੇ ਕੱਚੇ ਹਨ।

ਧਾਲੀਵਾਲ ਨੇ ਦਾਅਵਾ ਕੀਤਾ ਕਿ ਸੁਖਜਿੰਦਰ ਰੰਧਾਵਾ ਦੇ ਬਿਆਨਾਂ ਤੋਂ ਸਪੱਸ਼ਟ ਹੈ ਕਿ ਉਹ ਕਾਂਗਰਸ ਦੀ ਬੇੜੀ ਡੋਬ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਇਤਿਹਾਸ ਰਿਹਾ ਹੈ ਕਿ ਉਹ ਹਮੇਸ਼ਾ ਸੱਤਾ ਦੇ ਨਾਲ ਚੱਲਦੇ ਹਨ, ਭਾਵੇਂ ਮੁਗਲਾਂ ਦਾ ਸਮਾਂ ਹੋਵੇ, ਅੰਗਰੇਜ਼ਾਂ ਦਾ, ਕਾਂਗਰਸ ਦਾ ਜਾਂ ਹੁਣ ਭਾਜਪਾ ਦਾ। ਕੈਪਟਨ ਪਰਿਵਾਰ ਬਿਨਾਂ ਸੱਤਾ ਤੋਂ ਨਹੀਂ ਰਹਿ ਸਕਦਾ।

'ਆਪ' ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਜਿਵੇਂ 2022 ਵਿੱਚ ਲੋਕਾਂ ਨੇ ਕਾਂਗਰਸ ਨੂੰ ਨਕਾਰਿਆ ਸੀ, ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਬੁਰਾ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਸੁਖੀ ਰੰਧਾਵਾ ਵਰਗੇ ਆਗੂ, ਜੋ ਖੁਦ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸਨ, ਅੱਜ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਲਿੰਕ ਬਣਾ ਕੇ ਆਪਣਾ ਸਿਆਸੀ ਭਵਿੱਖ ਲੱਭ ਰਹੇ ਹਨ, ਪਰ ਪੰਜਾਬੀ ਹੁਣ ਇਨ੍ਹਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ।

 

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਖ਼ਾਲਸਾ ਕਾਲਜ ਵੂਮੈਨ ਦੀਆਂ ਧਾਰਮਿਕ ਪ੍ਰੀਖਿਆ ’ਚ ਅਵੱਲ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਜ਼ੀਫਾ ਪ੍ਰਦਾਨ

ਅਕਾਲੀ ਆਗੂਆਂ ਨੇ ਜੱਥੇ.ਹੀਰਾ ਸਿੰਘ ਗਾਬੜੀਆ ਦਾ 79 ਵਾਂ ਜਨਮ ਦਿਨ ਮਨਾਇਆ

ਇਸਤਰੀ ਮੈਬਰਾਂ 'ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕੱਲਬ --ਸ਼੍ਰੀ ਰੋਹਿਤ ਉਬਰਾਏ

ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼