ਲੁਧਿਆਣਾ - ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਬੀਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੱਥੇਦਾਰ ਹੀਰਾ ਸਿੰਘ ਗਾਬੜੀਆ ਪੰਥ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਕਾਰਜ ਕਰਨ ਵਾਲੇ ਇੱਕ ਦਰਵੇਸ਼ ਸਿਆਸਤਦਾਨ ਹਨ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਂਕ) ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਅੱਜ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਟਕਸਾਲੀ ਅਕਾਲੀ ਆਗੂ ਜੱਥੇ.ਹੀਰਾ ਸਿੰਘ ਗਾਬੜੀਆ ਦੇ 79 ਵੇਂ ਜਨਮ ਦਿਨ ਨੂੰ ਮਨਾਉਣ ਸਬੰਧੀ ਆਯੋਜਿਤ ਕੀਤੇ ਗਏ ਸਮਾਗਮ ਅੰਦਰ ਇਕੱਤਰ ਹੋਏ ਪ੍ਰਮੁੱਖ ਅਕਾਲੀ ਆਗੂਆਂ ਤੇ ਸ਼ਖਸੀਅਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਮੌਕੇ ਐਡਵੋਕੇਟ ਲਾਇਲਪੁਰੀ ਨੇ ਜਿੱਥੇ ਜੱਥੇਦਾਰ ਗਾਬੜੀਆ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਉੱਥੇ ਨਾਲ ਹੀ ਉਨ੍ਹਾਂ ਵੱਲੋਂ ਹਰ ਔਖੇ ਤੇ ਸੌਖੇ ਸਮੇ ਸ੍ਰੌਮਣੀ
ਅਕਾਲੀ ਦਲ ਦੀ ਮਜ਼ਬੂਤੀ ਤੇ ਚੜ੍ਹਤ ਨੂੰ ਬਹਾਲ ਰੱਖਣ ਲਈ ਨਿਭਾਈਆਂ ਗਈਆਂ ਵੱਡੀਆਂ ਸੇਵਾਵਾਂ ਨੂੰ ਵੀ ਸਲਾਹਿਆ । ਉਨ੍ਹਾਂ ਕਿਹਾ ਕਿ ਜੱਥੇਦਾਰ ਗਾਬੜੀਆ ਨੇ ਹਮੇਸ਼ਾ ਇੱਕ ਸੱਚੇ ਵਰਕਰ ਦੇ ਰੂਪ ਵੱਜੋਂ ਕਾਰਜ ਕਰਕੇ ਸ੍ਰੌਮਣੀ ਅਕਾਲੀ ਦਲ ਦੇ ਪਰਚੰਮ ਨੂੰ ਬੁਲੰਦ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਤੇ ਕਾਰਜ ਹੁਣ ਵੀ ਨਿਰੰਤਰ ਜਾਰੀ ਹੈ। ਇਸ ਮੌਕੇ ਇਕੱਤਰ ਹੋਏ ਅਕਾਲੀ ਆਗੂਆਂ ਵੱਲੋ ਸਾਂਝੇ ਰੂਪ ਵਿੱਚ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਜਿੱਥੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ, ਉੱਥੇ ਉਨ੍ਹਾਂ ਨੂੰ ਸ੍ਰੀ ਸਾਹਿਬ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ! ਇਸ ਸਮੇ ਸ.ਤੇਜਿੰਦਰ ਸਿੰਘ ਡੰਗ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਸੁਰਜੀਤ ਸਿੰਘ ਮਠਾੜੂ, ਇੰਦਰਜੀਤ ਸਿੰਘ ਗੋਲਾ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਮੋਹਨ ਸਿੰਘ ਚੌਹਾਨ ਵਿਸੇਸ਼ ਤੌਰ ਤੇ ਹਾਜਰ ਸਨ।