ਪੰਜਾਬ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | December 15, 2025 08:26 PM

ਮਾਨਸਾ- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।

ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸਲ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।

ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।

Have something to say? Post your comment

 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ

ਖ਼ਾਲਸਾ ਕਾਲਜ ਵੂਮੈਨ ਦੀਆਂ ਧਾਰਮਿਕ ਪ੍ਰੀਖਿਆ ’ਚ ਅਵੱਲ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਜ਼ੀਫਾ ਪ੍ਰਦਾਨ

ਅਕਾਲੀ ਆਗੂਆਂ ਨੇ ਜੱਥੇ.ਹੀਰਾ ਸਿੰਘ ਗਾਬੜੀਆ ਦਾ 79 ਵਾਂ ਜਨਮ ਦਿਨ ਮਨਾਇਆ

ਇਸਤਰੀ ਮੈਬਰਾਂ 'ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕੱਲਬ --ਸ਼੍ਰੀ ਰੋਹਿਤ ਉਬਰਾਏ

ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

'ਆਪ' ਨੇ ਪੰਜਾਬ ਵਿੱਚ ਸਭ ਤੋਂ ਪਾਰਦਰਸ਼ੀ, ਸ਼ਾਂਤੀਪੂਰਨ ਸਥਾਨਕ ਚੋਣਾਂ ਕਰਵਾਈਆਂ: ਬਲਤੇਜ ਪੰਨੂ