ਪੰਜਾਬ

ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਲਈ ਨੌਟਿਸ ਜਾਰੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 16, 2025 09:14 PM

ਨਵੀਂ ਦਿੱਲੀ --ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਨੂੰ ਪਵਿੱਤਰ ਸ਼ਹਿਰ ਐਲਾਨ ਕਰਣ ਦੀ ਮੰਗ ਕੀਤੀ ਜਾ ਰਹੀ ਸੀ ਨੂੰ ਭਗਵੰਤ ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੂਰ ਪਾਉਂਦਿਆਂ ਇਸ ਲਈ ਐਲਾਨ ਕੀਤਾ ਸੀ । ਇਸ ਉਪਰੰਤ ਬੀਤੇ ਦਿਨੀਂ ਪੰਜਾਬ ਗ੍ਰਿਹ ਵਿਭਾਗ ਦੇ ਮੁੱਖ ਸਕੱਤਰ ਆਲੋਕ ਸ਼ੇਖਰ ਦੇ ਦਸਤਖਤ ਹੇਠ ਅੰਮ੍ਰਿਤਸਰ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਨੂੰ ਪਵਿੱਤਰ ਸ਼ਹਿਰ ਬਣਾਉਣ ਲਈ ਨੌਟਿਸ ਨੰਬਰ ਹੋਮ-ਪੀਐਸ-20ਐਮਆਈਐਸਸੀ/1/2025-3ਪੀਬੀ2/258 ਜਾਰੀ ਕਰ ਦਿੱਤਾ ਗਿਆ ਹੈ । ਜਾਰੀ ਕੀਤੇ ਨੌਟਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਰਾਜਪਾਲ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਅੰਮ੍ਰਿਤਸਰ ਸ਼ਹਿਰ, ਰੂਪਨਗਰ ਜ਼ਿਲ੍ਹੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਸ਼ਹਿਰ ਨੂੰ ਪੰਜਾਬ ਰਾਜ ਦੇ ਪਵਿੱਤਰ ਸ਼ਹਿਰਾਂ ਵਜੋਂ ਘੋਸ਼ਿਤ ਕਰਦੇ ਹੋਏ ਖੁਸ਼ ਹਨ। ਉਪਰੋਕਤ ਦੀ ਇੱਕ ਕਾਪੀ ਪ੍ਰਸ਼ਾਸਕੀ ਸਕੱਤਰ, ਆਬਕਾਰੀ ਵਿਭਾਗ, ਪੰਜਾਬ ਸਰਕਾਰ, ਅੰਮ੍ਰਿਤਸਰ ਸ਼ਹਿਰ ਅਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਦੀਆਂ ਨਗਰਪਾਲਿਕਾ ਸੀਮਾਵਾਂ ਦੇ ਅੰਦਰ ਸ਼ਰਾਬ ਅਤੇ ਹੋਰ ਸਬੰਧਤ ਉਤਪਾਦਾਂ ਦੀ ਵਿਕਰੀ/ ਵਰਤੋਂ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ/ਵਰਤੋਂ ਨਗਰਪਾਲਿਕਾ ਸੀਮਾਵਾਂ ਦੇ ਅੰਦਰ ਮਾਸ ਆਦਿ ਦੀ ਵਿਕਰੀ/ਵਰਤੋਂ ਲਈ ਮਨਾਹੀ ਦੇ ਹੁਕਮ ਜਾਰੀ ਕਰਨ ਦੀ ਬੇਨਤੀ ਦੇ ਨਾਲ ਪ੍ਰਸ਼ਾਸਨਿਕ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ, ਰੂਪਨਗਰ ਅਤੇ ਬਠਿੰਡਾ ਨੂੰ ਜਾਣਕਾਰੀ ਅਤੇ ਲੋੜੀਂਦੀ ਜਾਣਕਾਰੀ ਅਤੇ ਕਾਰਵਾਈ ਲਈ ਭੇਜੀ ਜਾਂਦੀ ਹੈ ।

Have something to say? Post your comment

 
 

ਪੰਜਾਬ

ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ

ਰਾਜਪਾਲ ਪੰਜਾਬ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ; ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਮਸਲਿਆਂ ‘ਤੇ ਹੋਈ ਚਰਚਾ

ਰਾਣਾ ਬਲਾਚੌਰੀਆ ਕਤਲ ਕਾਂਡ ਵਿੱਚ ਵੱਡੀ ਸਫਲਤਾ, ਮੁਕਾਬਲੇ ਤੋਂ ਬਾਅਦ ਮੁੱਖ ਦੋਸ਼ੀ ਗ੍ਰਿਫ਼ਤਾਰ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ 3 ਰੋਜ਼ਾ ‘ਇਨੋਵੇਸ਼ਨ, ਡਿਜ਼ਾਇਨ ਅਤੇ ਉਦਮਤਾ’ ਬੂਟਕੈਂਪ ਦਾ ਹੋਇਆ ਸ਼ਾਨਦਾਰ ਅਗਾਜ਼

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਲੋਕਾਂ ਨੇ ‘ਆਪ’ ਸਰਕਾਰ ਦੇ ਸ਼ਾਸਨ ਦੇ ਏਜੰਡੇ ਅਤੇ ਲੋਕ-ਪੱਖੀ ਨੀਤੀਆਂ 'ਤੇ ਲਾਈ ਮੋਹਰ: ਅਮਨ ਅਰੋੜਾ

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਜੱਦੀ ਪੁਸ਼ਤੀ ਸਿੱਖਾਂ ਦਾ ਹੈ ਅਤੇ ਸਿੱਖਾਂ ਦਾ ਹੀ ਰਹੇਗਾ-ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਂਡੂ ਰੋਜ਼ਗਾਰ ਸਕੀਮ ਦੀ ਫੰਡਿੰਗ 60:40 ਕਰਨ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ