ਪੰਜਾਬ

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਜੱਦੀ ਪੁਸ਼ਤੀ ਸਿੱਖਾਂ ਦਾ ਹੈ ਅਤੇ ਸਿੱਖਾਂ ਦਾ ਹੀ ਰਹੇਗਾ-ਜਥੇਦਾਰ ਸ੍ਰੀ ਅਕਾਲ ਤਖ਼ਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 16, 2025 09:19 PM

ਸ਼ਿਲੌਂਗ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਸ਼ਹਿਰ ਵਿੱਚ ਪੰਜਾਬੀ ਲੇਨ ਵਿਖੇ ਵੱਸਦੇ ਸਿੱਖਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਇਸ ਦੌਰਾਨ ਇੱਥੇ ਸਥਿਤ ਜਥੇਦਾਰ ਗੜਗੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵੀ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾਂਦੇ ਗੁਰੂ ਨਾਨਕ ਸਕੂਲ ਦਾ ਵੀ ਦੌਰਾ ਕੀਤਾ।
ਜਥੇਦਾਰ ਗੜਗੱਜ ਨੇ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਪਾਸੋਂ ਪਰੇਸ਼ਾਨੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇੱਥੋਂ ਦੇ ਮੌਜੂਦਾ ਹਾਲਾਤ ਤੇ ਸਥਿਤੀ ਨੂੰ ਵਾਚਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਿੱਖ ਚੜ੍ਹਦੀ ਕਲਾ ਵਿੱਚ ਹਨ ਅਤੇ ਸਿੱਖੀ ਤੇ ਗੁਰੂ ਘਰ ਨਾਲ ਜੁੜੇ ਹਨ।
ਉਨ੍ਹਾਂ ਕਿਹਾ ਕਿ ਸ਼ਿਲੌਂਗ ਦੀ ਇਸ ਧਰਤੀ ਉੱਤੇ ਸਿੱਖ ਸਦੀਆਂ ਤੋਂ ਵੱਸ ਰਹੇ ਹਨ। ਸਿੱਖਾਂ ਦੀ ਇੱਥੇ ਵੱਸੋਂ ਵਿੱਚ ਪੰਜਾਬੀ ਲੇਨ ਸਭ ਤੋਂ ਪੁਰਾਣਾ ਇਲਾਕਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਪੰਜਾਬੀਆਂ ਨੇ ਜਿੱਥੇ ਆਪਣੇ ਮਿਹਨਤ ਤੇ ਲਿਆਕਤ ਨਾਲ ਇੱਥੇ ਨਾਮਣਾ ਖੱਟਿਆ ਹੈ ਉੱਥੇ ਹੀ ਮੇਘਾਲਿਆ ਦੀ ਤਰੱਕੀ ਤੇ ਸਮਾਜ ਸੇਵਾ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ਿਲੌਂਗ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਿੱਖਾਂ ਦੀ ਗੁਰੂ ਪ੍ਰਤੀ ਸ਼ਰਧਾ ਤੇ ਸਮਰਪਣ ਭਾਵਨਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੇਨ ਇਲਾਕਾ ਜੱਦੀ ਪੁਸ਼ਤੀ ਸਿੱਖਾਂ ਦਾ ਹੈ ਅਤੇ ਸਿੱਖਾਂ ਦਾ ਹੀ ਰਹੇਗਾ ਕਿਉਂਕਿ ਇੱਥੇ ਰਹਿੰਦੇ ਸਿੱਖ ਵੀ ਮੇਘਾਲਿਆ ਤੇ ਸ਼ਿਲੌਂਗ ਦੇ ਵਾਸੀ ਹਨ।
ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਜੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

 
 

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਂਡੂ ਰੋਜ਼ਗਾਰ ਸਕੀਮ ਦੀ ਫੰਡਿੰਗ 60:40 ਕਰਨ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ

ਕਿਸਾਨਾਂ ਦੀ ਪਿੱਠ ਵਿੱਚ ਕਈ ਵਾਰ ਛੁਰਾ ਮਾਰਨ ਤੋਂ ਬਾਅਦ, ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਮੋਦੀ ਸਰਕਾਰ: ਗਰਗ

ਵਿੱਤ ਮੰਤਰੀ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਲਈ ਨੌਟਿਸ ਜਾਰੀ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਨਹੀਂ ਪੇਸ਼ ਹੋਈ ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ-ਅਗਲੀ ਸੁਣਵਾਈ 5 ਜਨਵਰੀ ਨੂੰ