ਨਵੀਂ ਦਿੱਲੀ-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ, ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ।
ਇਨ੍ਹਾਂ ਮੁਲਾਕਾਤਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਇਨ੍ਹਾਂ ਵਿੱਚ ਸਰਬਪੱਖੀ ਵਿਕਾਸ, ਸ਼ਹਿਰੀ ਯੋਜਨਾ, ਸੜਕ ਸੰਪਰਕ, ਲੋਕ-ਹਿਤਕਾਰੀ ਪਹਿਲਾਂ ਅਤੇ ਕੇਂਦਰ, ਰਾਜ ਅਤੇ ਚੰਡੀਗੜ੍ਹ ਪ੍ਰਸ਼ਾਸਨ ਦਰਮਿਆਨ ਸਾਂਝੇ ਮਸਲੇ ਹੱਲ ਕਰਨ ਸਬੰਧੀ ਚਰਚਾ ਕੀਤੀ ਗਈ।
ਸ੍ਰੀ ਕਟਾਰੀਆ ਨੇ ਟਿਕਾਊ ਵਿਕਾਸ, ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਪ੍ਰਸਤਾਵਿਤ ਪ੍ਰੋਜੈਕਟਾਂ ਦੇ ਤੇਜ਼ੀ ਨਾਲ ਨੇਪਰੇ ਚਾੜਨ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਖੇਤਰ ਦੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।
ਇਸ ਮੌਕੇ ‘ਤੇ ਸੰਸਦ ਭਵਨ ਪਹੁੰਚਣ 'ਤੇ ਕੇਂਦਰੀ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਸਾਂਸਦ ਸ੍ਰੀ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਰਾਜਪਾਲ ਦਾ ਸਵਾਗਤ ਕੀਤਾ।