ਪੰਜਾਬ

ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ

ਕੌਮੀ ਮਾਰਗ ਬਿਊਰੋ | December 17, 2025 08:46 PM

ਬਰਨਾਲਾ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਸ਼ੁਰੂ ਹੋਈ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਸਟਾਪੇਜ ਬਰਨਾਲਾ ਵਿਖੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ “ਦੇਰ ਆਏ, ਦਰੁਸਤ ਆਏ” ਫੈਸਲਾ ਹੈ।

ਮੀਤ ਹੇਅਰ ਨੇ ਇਸ ਫੈਸਲੇ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਨਾਲਾ ਵਾਸੀਆਂ ਦੀ ਮੰਗ ਸਵਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਤੱਕ ਦਿੱਤੇ ਸਮੇਂ ਦੌਰਾਨ ਇਹ ਫੈਸਲਾ ਲੈ ਕੇ ਚੰਗਾ ਕੰਮ ਕੀਤਾ।

ਆਪ ਮੈਂਬਰ ਪਾਰਲੀਮੈਂਟ ਨੇ ਕਿਹ ਕਿ ਜਦੋਂ ਵੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਤਾਂ ਬਰਨਾਲਾ ਸਟਾਪੇਜ ਨਹੀਂ ਰੱਖਿਆ ਗਿਆ ਸੀ। ਇਸ ਸਬੰਧੀ ਉਹ ਕੇਂਦਰੀ ਮੰਤਰੀ ਨੂੰ ਮਿਲੇ ਸਨ ਅਤੇ ਸੰਸਦ ਦੇ ਸਰਦ ਰੁੱਤ ਤੱਕ ਸਟਾਪੇਜ ਦੀ ਮੰਗ ਰੱਖੀ ਸੀ। ਉਹ ਸੈਸ਼ਨ ਦੌਰਾਨ ਰੋਜ਼ਾਨਾ ਕੇਂਦਰੀ ਮੰਤਰੀਆਂ ਕੋਲ ਲੋਕਤੰਤਰੀ ਤਰੀਕੇ ਨਾਲ ਮੰਗ ਰੱਖਦੇ ਰਹੇ ਜਿਸ ਨੂੰ ਅੱਜ ਬੂਰ ਪਿਆ। ਉਨ੍ਹਾਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ ਅਤੇ ਬਰਨਾਲਾ ਵਾਸੀਆਂ ਦੇ ਸੰਘਰਸ਼ ਨੂੰ ਸਿਹਰਾ ਬੰਨ੍ਹਿਆ।

ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਜੁੜਨਗੇ। ਇਸ ਦੇ ਨਾਲ ਹੀ ਬਰਨਾਲਾ ਵਾਸੀਆਂ ਦੀ ਹਾਈ ਸਪੀਡ ਟਰੇਨ ਚਲਾਉਣ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਜਿਸ ਸਬੰਧੀ ਉਹ ਪਿਛਲੇ ਡੇਢ ਸਾਲ ਤੋਂ ਨਿਰੰਤਰ ਪਾਰਲੀਮੈਂਟ ਵਿੱਚ ਆਵਾਜ਼ ਉਠਾ ਰਹੇ ਸਨ।

Have something to say? Post your comment

 
 

ਪੰਜਾਬ

ਰਾਜਪਾਲ ਪੰਜਾਬ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ; ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਮਸਲਿਆਂ ‘ਤੇ ਹੋਈ ਚਰਚਾ

ਰਾਣਾ ਬਲਾਚੌਰੀਆ ਕਤਲ ਕਾਂਡ ਵਿੱਚ ਵੱਡੀ ਸਫਲਤਾ, ਮੁਕਾਬਲੇ ਤੋਂ ਬਾਅਦ ਮੁੱਖ ਦੋਸ਼ੀ ਗ੍ਰਿਫ਼ਤਾਰ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ 3 ਰੋਜ਼ਾ ‘ਇਨੋਵੇਸ਼ਨ, ਡਿਜ਼ਾਇਨ ਅਤੇ ਉਦਮਤਾ’ ਬੂਟਕੈਂਪ ਦਾ ਹੋਇਆ ਸ਼ਾਨਦਾਰ ਅਗਾਜ਼

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਲੋਕਾਂ ਨੇ ‘ਆਪ’ ਸਰਕਾਰ ਦੇ ਸ਼ਾਸਨ ਦੇ ਏਜੰਡੇ ਅਤੇ ਲੋਕ-ਪੱਖੀ ਨੀਤੀਆਂ 'ਤੇ ਲਾਈ ਮੋਹਰ: ਅਮਨ ਅਰੋੜਾ

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਜੱਦੀ ਪੁਸ਼ਤੀ ਸਿੱਖਾਂ ਦਾ ਹੈ ਅਤੇ ਸਿੱਖਾਂ ਦਾ ਹੀ ਰਹੇਗਾ-ਜਥੇਦਾਰ ਸ੍ਰੀ ਅਕਾਲ ਤਖ਼ਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਂਡੂ ਰੋਜ਼ਗਾਰ ਸਕੀਮ ਦੀ ਫੰਡਿੰਗ 60:40 ਕਰਨ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ

ਕਿਸਾਨਾਂ ਦੀ ਪਿੱਠ ਵਿੱਚ ਕਈ ਵਾਰ ਛੁਰਾ ਮਾਰਨ ਤੋਂ ਬਾਅਦ, ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਮੋਦੀ ਸਰਕਾਰ: ਗਰਗ