ਪੰਜਾਬ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 18, 2025 09:03 PM

ਚੰਡੀਗੜ੍ਹ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਜਿਲ੍ਹਾ ਅੰਮ੍ਰਿਤਸਰ ਦੇ 657, ਬਰਨਾਲਾ ਦੇ 07, ਬਠਿੰਡਾ ਦੇ 44, ਫਿਰੋਜਪੁਰ ਦੇ 124, ਗੁਰਦਾਸਪੁਰ ਦੇ 509, ਹੁਸ਼ਿਆਰਪੁਰ ਦੇ 79 ਅਤੇ ਜਲੰਧਰ ਦੇ 92 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 143, ਸ੍ਰੀ ਮੁਕਤਸਰ ਸਾਹਿਬ ਦੇ 70, ਪਟਿਆਲਾ ਦੇ 42, ਪਠਾਨਕੋਟ ਦੇ 290 ਰੂਪਨਗਰ ਦੇ 35, ਐਸ.ਏ.ਐਸ.ਨਗਰ ਦੇ 13, ਸੰਗਰੂਰ ਦੇ 50 ਅਤੇ ਮਾਲੇਰਕੋਟਲਾ ਦੇ 285 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32, 790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

 

Have something to say? Post your comment

 
 

ਪੰਜਾਬ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ 86 ਜ਼ੋਨਾਂ ਦੇ ਨਤੀਜੇ ਐਲਾਨੇ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ ਸੈਸ਼ਨ ਦਾ ਉਠਾਣ ਕੀਤਾ

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ

ਰਾਜਪਾਲ ਪੰਜਾਬ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ; ਪੰਜਾਬ ਅਤੇ ਚੰਡੀਗੜ੍ਹ ਨਾਲ ਸੰਬੰਧਿਤ ਮਸਲਿਆਂ ‘ਤੇ ਹੋਈ ਚਰਚਾ

ਰਾਣਾ ਬਲਾਚੌਰੀਆ ਕਤਲ ਕਾਂਡ ਵਿੱਚ ਵੱਡੀ ਸਫਲਤਾ, ਮੁਕਾਬਲੇ ਤੋਂ ਬਾਅਦ ਮੁੱਖ ਦੋਸ਼ੀ ਗ੍ਰਿਫ਼ਤਾਰ