BREAKING NEWS
ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਾਅਦ, ਹੁਣ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਵੀਬੀ-ਜੀ ਰਾਮ ਜੀ ਬਿੱਲ ਲੈ ਕੇ ਆਈ ਹੈ: ਕੰਗਗੈਂਗਸਟਰਾਂ ਦੀ ਮਦਦ ਲੈਣ ਵਾਲੇ ਅਕਾਲੀਆਂ ਨੂੰ ਪੰਜਾਬ ਨੇ ਨਕਾਰ ਦਿੱਤਾ - ਧਾਲੀਵਾਲਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲਕੇਂਦਰ ਸਰਕਾਰ ਨਵੇਂ ਨਿਯਮਾਂ ਰਾਹੀਂ ਮਨਰੇਗਾ ਨੂੰ ਕਮਜ਼ੋਰ ਕਰ ਰਹੀ ਹੈ, ਕਾਮਿਆਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਪੰਜਾਬ

ਗੈਂਗਸਟਰਾਂ ਦੀ ਮਦਦ ਲੈਣ ਵਾਲੇ ਅਕਾਲੀਆਂ ਨੂੰ ਪੰਜਾਬ ਨੇ ਨਕਾਰ ਦਿੱਤਾ - ਧਾਲੀਵਾਲ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 19, 2025 09:25 PM

ਅੰਮ੍ਰਿਤਸਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 19 ਜਨਵਰੀ ਤੈਅ ਕਰਕੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੱਤਾ ਹੈ। ਹਾਈ ਕੋਰਟ ਤੋਂ ਬਾਅਦ ਹੁਣ ਦੇਸ਼ ਦੀ ਸਰਵਉੱਚ ਅਦਾਲਤ ਤੋਂ ਵੀ ਅਕਾਲੀ ਆਗੂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ।

ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਜੀਠੀਆ ਨੂੰ ਸਿਰਫ਼ ਕਾਨੂੰਨੀ ਤੌਰ 'ਤੇ ਹੀ ਨਹੀਂ, ਸਗੋਂ ਸਿਆਸੀ ਤੌਰ 'ਤੇ ਵੀ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਆਪਣੇ ਹਲਕੇ ਮਜੀਠਾ ਵਿੱਚ, ਜਿਸ ਨੂੰ ਅਕਾਲੀ ਦਲ ਆਪਣਾ ਗੜ੍ਹ ਮੰਨਦਾ ਸੀ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜਨਤਾ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। 'ਆਪ' ਨੇ ਮਜੀਠਾ ਦੀਆਂ 4 ਵਿੱਚੋਂ 3 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤ ਕੇ ਅਕਾਲੀਆਂ ਦਾ 50 ਸਾਲਾਂ ਦਾ ਕਬਜ਼ਾ ਖ਼ਤਮ ਕਰ ਦਿੱਤਾ ਹੈ। ਬਲਾਕ ਸੰਮਤੀ ਵਿੱਚ ਵੀ 'ਆਪ' ਨੂੰ ਪੂਰਨ ਬਹੁਮਤ ਮਿਲਣਾ ਇਤਿਹਾਸਕ ਹੈ। ਆਪ ਪ੍ਰਧਾਨ ਅੰਮ੍ਰਿਤਸਰ (ਦਿਹਾਤੀ) ਗੁਰਪ੍ਰਤਾਪ ਸਿੰਘ ਸੰਧੂ ਵੀ ਨਾਲ ਮੌਜੂਦ ਸਨ

ਉਨ੍ਹਾਂ ਦੋਸ਼ ਲਾਇਆ ਕਿ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੇ ਗੈਂਗਸਟਰਾਂ ਦੀ ਮਦਦ ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੀ ਅਮਨ-ਪਸੰਦ ਜਨਤਾ ਨੇ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਮਾਝੇ ਵਿੱਚ ਪਿਛਲੀ ਵਾਰ ਅਸੀਂ 16 ਸੀਟਾਂ ਜਿੱਤੀਆਂ ਸਨ, ਪਰ ਜਿਸ ਤਰ੍ਹਾਂ ਦਾ ਜਨ ਸਮਰਥਨ ਹੁਣ ਮਿਲ ਰਿਹਾ ਹੈ, 2027 ਵਿੱਚ 'ਆਪ' ਇੱਥੇ 21 ਤੋਂ ਵੱਧ ਸੀਟਾਂ ਜਿੱਤ ਕੇ ਨਵਾਂ ਰਿਕਾਰਡ ਬਣਾਏਗੀ। ਪੂਰਾ ਪੰਜਾਬ ਹੁਣ ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਨਾਲ ਖੜ੍ਹਾ ਹੈ।

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਵਰਗੇ ਵੱਡੇ ਆਗੂਆਂ ਨੂੰ ਵਹਿਮ ਸੀ ਕਿ ਮਾਝੇ ਵਿੱਚ ਆਮ ਆਦਮੀ ਪਾਰਟੀ ਕਮਜ਼ੋਰ ਹੈ। ਉਨ੍ਹਾਂ ਨੇ ਪੂਰੀ ਤਾਕਤ ਲਗਾ ਦਿੱਤੀ ਸੀ, ਪਰ 'ਆਪ' ਨੇ ਕਾਂਗਰਸ ਦੇ ਹੰਕਾਰ ਨੂੰ ਮਿੱਟੀ ਵਿੱਚ ਮਿਲਾ ਦਿੱਤਾ। ਕੁੱਲ 79 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 'ਆਪ' ਨੇ 58 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਉਨ੍ਹਾਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ, ਉਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਹੁਣ ਇੱਥੇ ਰਵਾਇਤੀ ਰਾਜਨੀਤੀ ਦੇ ਦਿਨ ਲੱਦ ਚੁੱਕੇ ਹਨ। 'ਆਪ' ਆਗੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ 2027 ਵਿੱਚ ਮੁੜ 'ਆਪ' ਦੀ ਸਰਕਾਰ ਬਣਨ ਦਾ ਰਾਹ ਸਾਫ਼ ਕਰ ਦਿੱਤਾ ਹੈ।

 

Have something to say? Post your comment

 
 

ਪੰਜਾਬ

ਮਨਰੇਗਾ ਨੂੰ ਬਦਲਣਾ ਗਰੀਬਾਂ ਦਾ ਚੁੱਲਾ ਠੰਡਾ ਕਰਨ ਦੀ ਕੋਸ਼ਿਸ਼ ਇਸ ਮੁੱਦੇ ਤੇ ਬੁਲਾਇਆ ਜਾਵੇਗਾ ਸਪੈਸ਼ਲ ਸੈਸ਼ਨ ਜਨਵਰੀ ਮਹੀਨੇ ਵਿੱਚ -ਮੁੱਖ ਮੰਤਰੀ ਮਾਨ

ਯੂਨਾਈਟਿਡ ਸਿੱਖਸ ਵੱਲੋ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਕੀਤਾ ਗਿਆ ਸਨਮਾਨਿਤ

ਵੀਰ ਬਾਲ ਦਿਵਸ ਦਾ ਨਾਮ ਬਦਲਣ ਲਈ ਜਥੇਦਾਰ ਵਲੋ ਸੰਸਦ ਮੈਂਬਰਾਂ ਵਲ ਲਿਖੀ ਚਿਠੀ ਤੋ ਭਾਈ ਰਾਜੋਆਣਾ ਨਰਾਜ

ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਾਅਦ, ਹੁਣ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਵੀਬੀ-ਜੀ ਰਾਮ ਜੀ ਬਿੱਲ ਲੈ ਕੇ ਆਈ ਹੈ: ਕੰਗ

ਨਾਮਧਾਰੀ ਸਿੱਖਾਂ ਵੱਲੋਂ ਬਾਬਾ ਹਰਨਾਮ ਸਿੰਘ ਖਾਲਸਾ ਦਾ ਸਮਰਥਨ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਕੇਂਦਰ ਸਰਕਾਰ ਨਵੇਂ ਨਿਯਮਾਂ ਰਾਹੀਂ ਮਨਰੇਗਾ ਨੂੰ ਕਮਜ਼ੋਰ ਕਰ ਰਹੀ ਹੈ, ਕਾਮਿਆਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ 86 ਜ਼ੋਨਾਂ ਦੇ ਨਤੀਜੇ ਐਲਾਨੇ