ਲੁਧਿਆਣਾ-ਸਿੱਖ ਵੈਲਫੇਅਰ ਕੌਂਸਲ ਲੁਧਿਆਣਾ ਵੱਲੋ ਬੀਤੀ ਸ਼ਾਮ ਬੀਤੀ ਮਾਡਲ ਟਾਊਨ ਵਿਖੇ ਆਯੋਜਿਤ ਕੀਤੇ ਗਏ ਸੰਵਾਦ ਸਮਾਗਮ ਦੌਰਾਨ ਪੁੱਜੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਬਰ
ਬਣਨ ਤੇ ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਸ ਦੇ ਟੀਮ ਮੈਬਰਾਂ ਵੱਲੋ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ! ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਪ੍ਰਮੁੱਖ ਮਹਿਮਾਨ ਸ਼ਖਸ਼ੀਅਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਸੱਚੀ ਸੇਵਾ ਭਾਵਨਾ ਵਾਲੀ ਸੋਚ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਣ ਅਤੇ ਨਿਸ਼ਕਾਮ ਰੂਪ ਵਿੱਚ ਬਲੱਡ ਇਕੱਤਰ ਕਰਕੇ ਲੋੜਵੰਦ ਮਰੀਜ਼ਾਂ ਨੂੰ ਉਪਲੱਬਧ ਕਰਵਾਉਣ, ਖਾਸ ਕਰਕੇ ਕਰੋਨਾ ਕਾਲ ਦੌਰਾਨ ਉਨ੍ਹਾਂ ਵੱਲੋ ਆਪਣੀ ਜਾਨ ਦੀ ਪ੍ਰਵਾਹ ਨਾਂਹ ਕਰਦਿਆਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵੱਡੀ ਗਿਣਤੀ ਵਿੱਚ ਮਨੁੱਖੀ ਦੇਹਾ ਦਾ ਸੰਸਕਾਰ ਕਰਨ ਲਈ ਆਪਣੇ ਸਾਥੀਆਂ ਨਾਲ ਨਿਭਾਈ ਗਈ ਸੇਵਾ ਸਮੁੱਚੇ ਸਮਾਜ ਤੇ ਦੇਸ਼ ਲਈ ਇੱਕ ਮਿਸਾਲੀ ਕਾਰਜ ਹੈ।ਉਨ੍ਹਾਂ ਨੇ ਆਪਣੇ
ਵਿੱਚ ਕਿਹਾ ਕਿ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਬਰ ਨਿਯੁਕਤ ਹੋਣਾ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਆਪ ਜੀ ਪੂਰੀ ਸੁਹਿਰਦਤਾ ਨਾਲ ਆਪਣੀ ਜੁੰਮੇਵਾਰੀ ਨੂੰ ਨਿਭਾ ਕੇ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਾਰਜ ਕਰਨਗੇ!ਇਸ ਮੌਕੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਯੂਨਾਈਟਿਡ ਸਿੱਖਸ ਦੇ ਸਮੂਹ ਮੈਬਰਾਂ ਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਪ੍ਰਗਟ ਕੀਤਾ ਤੇ ਭਰੋਸਾ ਦੇਦਿਆਂ ਹੋਇਆ ਕਿਹਾ ਕਿ ਮੈ ਹਮੇਸ਼ਾ ਮਨੁੱਖੀ ਅਧਿਕਾਰਾਂ ਦੇ ਰਾਖੇ ਵੱਜੋ ਆਪਣੀ ਸੇਵਾ ਨੂੰ ਸਮਰਪਿਤ ਰਹਾਂਗਾ ਅਤੇ ਮਨੁੱਖੀ ਹੱਕਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲਿਆਂ ਦਾ ਸਾਥ ਦੇਵਾਂਗਾ! ਇਸ ਦੌਰਾਨ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ. ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਟੀਮ ਦੇ ਸਮੂਹ ਮੈਬਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਸਨਮਾਨਿਤ ਕੀਤਾ! ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖ ਵੈਲਫੇਅਰ ਕੌਂਸਲ ਲੁਧਿਆਣਾ ਦੇ ਬਲਜਿੰਦਰ ਸਿੰਘ ਜਿੰਦੂ, ਇੰਦਰਪ੍ਰੀਤ ਸਿੰਘ, ਦਲਜੀਤ ਸਿੰਘ ਟੱਕਰ, ਹਰਦੀਪ ਸਿੰਘ, ਮਨਜੋਤ ਸਿੰਘ, ਦਾਨ ਸਿੰਘ, ਬੀਬੀ ਪਰਮਿੰਦਰ ਕੌਰ, ਦਵਿੰਦਰ ਕੌਰ, ਤਰਨਜੀਤ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵਿਸੇਸ਼ ਤੌਰ ਤੇ ਹਾਜਰ ਸਨ!