ਪੰਜਾਬ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 21, 2025 07:24 PM


ਅੰਮ੍ਰਿਤਸਰ-ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।
ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਦੇ ਮੋਹਰੀ ਸਿੱਖਾਂ ਨੂੰ ਇਸ ਘਟਨਾ ਸਬੰਧੀ ਉਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲ਼ੇ ਮਾਹੌਲ ਤੋਂ ਬਚਿਆ ਜਾਵੇ।

Have something to say? Post your comment

 
 

ਪੰਜਾਬ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇ. ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਵੱਡੇ ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਕਰਵਾਇਆ ਗਿਆ ਕੀਰਤਨ ਸਮਾਗਮ

ਨਿਉਜੀਲੈਂਡ ਸਰਕਾਰ ਨਗਰਕੀਰਤਨ ਰੋਕਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰੇ ਗਿਆਨੀ ਹਰਪ੍ਰੀਤ ਸਿੰਘ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਲਈ ਦੁਖਦਾਈ ਅਤੇ ਚਿੰਤਾਜਨਕ: ਬਾਬਾ ਬਲਬੀਰ ਸਿੰਘ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ 'ਰੰਗਲਾ ਪੰਜਾਬ' ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ