ਪੰਜਾਬ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਕੌਮੀ ਮਾਰਗ ਬਿਊਰੋ | December 21, 2025 08:46 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ।

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼, ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ, ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵੀਰ ਗਾਥਾ ਸਾਡੇ ਬੱਚਿਆਂ ਦੇ ਮਨਾਂ ਵਿੱਚ ਉਤਰੇਗੀ ਅਤੇ ਨਾਲ ਹੀ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਕਾਇਮ ਰਹੇਗਾ।

Have something to say? Post your comment

 
 

ਪੰਜਾਬ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇ. ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਵੱਡੇ ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਕਰਵਾਇਆ ਗਿਆ ਕੀਰਤਨ ਸਮਾਗਮ

ਨਿਉਜੀਲੈਂਡ ਸਰਕਾਰ ਨਗਰਕੀਰਤਨ ਰੋਕਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰੇ ਗਿਆਨੀ ਹਰਪ੍ਰੀਤ ਸਿੰਘ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਐਡਵੋਕੇਟ ਧਾਮੀ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਲਈ ਦੁਖਦਾਈ ਅਤੇ ਚਿੰਤਾਜਨਕ: ਬਾਬਾ ਬਲਬੀਰ ਸਿੰਘ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ 'ਰੰਗਲਾ ਪੰਜਾਬ' ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ