ਪੰਜਾਬ

ਵੱਡੇ ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਕਰਵਾਇਆ ਗਿਆ ਕੀਰਤਨ ਸਮਾਗਮ

ਕੌਮੀ ਮਾਰਗ ਬਿਊਰੋ | December 21, 2025 08:35 PM


ਲੁਧਿਆਣਾ- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤੀ ਗਿਆ। ਜਿਸ ਅੰਦਰ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਵਾਰ ਦਿੱਤਾ, ਉਥੇ ਨਾਲ ਹੀ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਨਕਲਾਬ ਦੀ ਸਿਰਜਣਾ ਵੀ ਕੀਤੀ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਵਿਰਾਸਤ ਬਾਣੀ ਤੇ ਬਾਣੇ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਸਕਾਰ ਕਰਦਿਆਂ ਹੋਇਆਂ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਨ ਦੀ ਤਕੀਦ ਵੀ ਕੀਤੀ। ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨੌਨਿਹਾਲ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗ੍ਹੜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਕੀਰਤਨ ਸਮਾਗਮ ਦੌਰਾਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!

Have something to say? Post your comment

 
 

ਪੰਜਾਬ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇ. ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਨਿਉਜੀਲੈਂਡ ਸਰਕਾਰ ਨਗਰਕੀਰਤਨ ਰੋਕਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰੇ ਗਿਆਨੀ ਹਰਪ੍ਰੀਤ ਸਿੰਘ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਐਡਵੋਕੇਟ ਧਾਮੀ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਲਈ ਦੁਖਦਾਈ ਅਤੇ ਚਿੰਤਾਜਨਕ: ਬਾਬਾ ਬਲਬੀਰ ਸਿੰਘ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ 'ਰੰਗਲਾ ਪੰਜਾਬ' ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ