ਪੰਜਾਬ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | December 21, 2025 08:44 PM

ਮਾਨਸਾ- ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ।

Have something to say? Post your comment

 
 

ਪੰਜਾਬ

ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇ. ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਵੱਡੇ ਸਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਕਰਵਾਇਆ ਗਿਆ ਕੀਰਤਨ ਸਮਾਗਮ

ਨਿਉਜੀਲੈਂਡ ਸਰਕਾਰ ਨਗਰਕੀਰਤਨ ਰੋਕਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰੇ ਗਿਆਨੀ ਹਰਪ੍ਰੀਤ ਸਿੰਘ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸਰਕਾਰ ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਐਡਵੋਕੇਟ ਧਾਮੀ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਲਈ ਦੁਖਦਾਈ ਅਤੇ ਚਿੰਤਾਜਨਕ: ਬਾਬਾ ਬਲਬੀਰ ਸਿੰਘ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ 'ਰੰਗਲਾ ਪੰਜਾਬ' ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ