ਪੰਜਾਬ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 22, 2025 06:39 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿੱਚ ਸਕੂਲ ਵਾਹਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਅਤੇ ਨੀਤੀ ਦੇ ਸਾਰੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਵ ਕੀਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਦੇ ਸੁਰੱਖਿਅਤ ਸੰਚਾਲਨ ਲਈ ਵਿਜ਼ੀਬਿਲਟੀ ਯਕੀਨੀ ਬਣਾਉਣਾ, ਵਾਹਨਾਂ ਦੀ ਗਤੀ ਘਟਾਉਣਾ, ਰਿਫਲੈਕਟਰਾਂ ਦੀ ਵਰਤੋਂ ਅਤੇ ਹੈੱਡਲਾਈਟਸ ਤੇ ਫੋਗ ਲਾਈਟਸ ਚਾਲੂ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਡਰਾਈਵਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਧੁੰਦ ਕਾਰਨ ਸਕੂਲੀ ਵਾਹਨ ਦੇਰੀ ਨਾਲ ਸਕੂਲ ਪਹੁੰਚਦੇ ਹਨ, ਤਾਂ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ। ਸਥਿਤੀ ਨੂੰ ਸਮਝਦਿਆਂ ਸਕੂਲੀ ਵਾਹਨਾਂ ਵਿੱਚ ਸਫ਼ਰ ਕਰ ਰਹੇ ਬੱਚਿਆਂ ਅਤੇ ਮੁਲਾਜ਼ਮਾਂ ਦੀ ਜਾਨੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ