ਪੰਜਾਬ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | December 22, 2025 07:05 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ।

ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤਮੰਦ ਜੀਵਨ ਜਿਊਣ ਲਈ ਲੋਕਾਂ ਨੂੰ ਨਿਯਮਤ ਕਸਰਤ, ਸੈਰ ਕਰਨ ਅਤੇ ਸਾਈਕਲ ਚਲਾਉਣ ਦੀ ਨਸੀਹਤ ਦਿੰਦਿਆਂ ਇਸਨੂੰ ਇੱਕ ਰੁਟੀਨ ਆਦਤ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦੀਆਂ ਇਹ ਪ੍ਰਾਪਤੀਆਂ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹਨ ਜੋ ਇਹ ਦਰਸਾਉਂਦੀਆਂ ਹਨ ਕਿ ਜੇ ਤੁਹਾਡੇ ਕੋਲ ਜਿੱਤਣ ਜਾਂ ਕੋਈ ਵੀ ਟੀਚਾ ਹਾਸਲ ਕਰਨ ਦਾ ਦ੍ਰਿੜ ਇਰਾਦਾ ਹੈ, ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਅਤੇ ਇਸ ਲਈ ਉਮਰ ਮਾਇਨੇ ਨਹੀਂ ਰੱਖਦੀ।

ਸ. ਸੰਧਵਾਂ ਨੇ ਗੁਰਪ੍ਰੀਤ ਸਿੰਘ ਕਮੋਂ ਦੇ ਪੂਰੇ ਪਰਿਵਾਰ ਅਤੇ ਕੋਟਕਪੂਰਾ ਸਾਈਕਲ ਰਾਈਡਰ ਟੀਮ ਦੇ ਸਾਰੇ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਰਬਾਬ ਸਿੰਘ ਅਤੇ ਜਸ਼ਨਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ