ਪੰਜਾਬ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 22, 2025 07:24 PM

ਅੰਮ੍ਰਿਤਸਰ-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਕਥਾਵਾਚਕ ਅਤੇ ਕਵੀਸ਼ਰ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।

ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਅਜੈ ਸਿੰਘ, ਸ. ਦਿਲਬਾਗ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਬਾਰੇ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸਿੱਖ ਨੌਜੁਆਨੀ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਦਰਜ ਇਨ੍ਹਾਂ ਸ਼ਹਾਦਤਾਂ ਦੀ ਗਾਥਾ ਪੜ੍ਹ-ਸੁਣ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ