ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | December 22, 2025 07:26 PM

ਮੋਹਾਲੀ- ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਪਰਵੀਨ ਸਿੰਘ ਪ੍ਰੀਤ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਰਬੰਸ ਦਾਨੀ ਦਸਮ ਪਿਤਾ ਧੰਨ ਧੰਨ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੁਆਰਾ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਜੀ ਅਤੇ ਭਾਈ ਕਰਨੈਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ। ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਮੂਗਲ ਹਕੁਮਤ ਸਮੇ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ ਕੇ, ਬੰਦ ਬੰਦ ਕਟਵਾ ਕੇ, ਖੋਪਰੀ ਉਤਰਵਾ ਕੇ, ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਵਿਸਥਾਰ ਸਾਹਿਤ ਸੁਣਾਇਆ ਇਸ ਤੋ ਇਲਾਵਾ ਭਾਈ ਗੁਰਦਿੱਤ ਸਿੰਘ ਜੀ, ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ ਜੀ, ਹਰਜੱਸ ਕੀਰਤਨੀ ਜੱਥਾ, ਬੀਬੀ ਪਲਵਿੰਦਰ ਕੌਰ, ਬੀਬੀ ਉਤੱਮਜੀਤ ਕੌਰ, ਸ਼ੋ੍ਰਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ , ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਕਈ ਟੀ ਵੀ ਚੈਨਲਾਂ ਵਲੋ ਇਸ ਸਾਰੇ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ ੨੯ ਦਸੰਬਰ ਨੂੰ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸੇਵੇਰੇ 9 ਵਜੇ ਅਰੰਭ ਹੋਵੇਗਾ ਜੀ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ