ਪੰਜਾਬ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ

ਕੌਮੀ ਮਾਰਗ ਬਿਊਰੋ | December 22, 2025 07:29 PM

ਐੱਸ.ਏ.ਐੱਸ ਨਗਰ -ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਾਰਜਕਾਰੀ ਪ੍ਰਧਾਨ ਜੱਥੇਦਾਰ ਮਨਜੀਤ ਸਿੰਘ ਮਾਨ ਅਤੇ ਸਮੂਚੀ ਕਮੇਟੀ ਵਲੋਂ ਨਿਊਜੀਲੈਂਡ ਵਿੱਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਕਮੇਟੀ ਵਲੋਂ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਟੜਪੰਥੀ ਤੇ ਨਫ਼ਰਤ ਤੱਤਾਂ ਦੀਆਂ ਸਰਗਰਮੀਆਂ ਤੋਂ ਰੋਕ ਲਗਾਉਣ ਮੰਗ ਕੀਤੀ ਗਈ ਹੈ। ਨਿਊਜ਼ਲੈਂਡ ਜੋ ਦੁਨੀਆ ਦੇ ਸਭ ਤੋਂ ਅਮਨ ਪਸੰਦ ਦੇਸ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਉਸ ਵਿੱਚ ਸਿੱਖ ਭਾਈਚਾਰੇ ਵਲੋਂ ਸ਼ਹੀਦੀ ਦਿਹਾੜਿਆਂ ਦੇ ਸੰਦਰਭ ਵਿੱਚ ਪੂਰੀ ਸ਼ਾਂਤੀ ਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਨੂੰ ਉੱਥੋਂ ਦਾ ਇੱਂਕ ਚਰਚਿਤ ਤੇ ਵਿਵਾਦਿਤ ਕਟੜਪੰਥੀ ਬ੍ਰਾਇਨ ਤਮਾਕੀ ਦੀ ਅਗਵਾਈ ਵਾਲੇ ਡੈਸਟਨੀ ਗਰੁੱਪ ਵਲੋਂ ਰੋਕਣ ਤੇ ਖਲਲ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਕਾਰਨ ਇਸ ਘਟਨਾ ਨੇ ਸਿੱਖ ਭਾਈਚਾਰੇ ਨੂੰ ਗਹਿਰੀ ਚਿੰਤਾ ਅਤੇ ਰੋਸ ਵਿਚ ਧਕ ਦਿੱਤਾ ਹੈ, ਜਦਕਿ ਖਾਸ ਤੌਰ ਤੇ ਇਸ ਸੰਵੇਦਨਸ਼ੀਲ ਮਾਹੌਲ ਚ ਪ੍ਰਦਰਸ਼ਨ ਕਰਦਿਆਂ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਪ੍ਰਹੇਜ਼ ਕੀਤਾ ਹੈ। ਜੱਥੇਦਾਰ ਮਨਜੀਤ ਸਿੰਘ ਮਾਨ ਨੇ ਕਿਹਾ ਕਿੇ ਇਹ ਘਟਨਾ ਸਿਰਫ਼ ਧਾਰਮਿਕ ਆਜ਼ਾਦੀ ਤੇ ਹੀ ਨਹੀਂ ਸਗੋਂ ਬਹੁ ਸੱਭਿਆਚਾਰਕ ਸਮਾਜਿਕ ਸਾਂਝ ਤੇ ਅੰਤਰਾਸ਼ਟਰੀ ਧਾਰਮਿਕ ਸਹਿਣਸ਼ੀਲਤਾ ਤੇ ਮੂਲ ਅਸੂਲਾਂ ਤੇ ਵੀ ਗੰਭੀਰ ਸਵਾਲ ਖੜੇ੍ਹ ਕਰਦੀ ਹੈ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਮੁੜ ਕੋਈ ਸ਼ਰਾਰਤੀ ਅੰਨਸਰ ਅਜਿਹਾ ਨਾ ਕਰ ਸਕੇ।

Have something to say? Post your comment

 
 
 

ਪੰਜਾਬ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਹਾਸਲ ਕੀਤੇ

ਖਣਨ ਮਾਫੀਆ ਬੇਖੌਫ਼, ਪ੍ਰਸ਼ਾਸਨ ਮੁਕ ਦਰਸ਼ਕ -ਭਾਰਤੀ ਜਨਤਾ ਪਾਰਟੀ

ਮਨਰੇਗਾ ਸਕੀਮ ਦੀ ਥਾਂ ਲਿਆਂਦੇ ਗਏ ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਸਿੰਘ ਬਾਦਲ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਪੰਜਾਬ ਸਰਕਾਰ ਵੱਲੋਂ ਸਿੱਟ ਬਣਾਏ ਜਾਣ ਨੂੰ ਸਿਆਸੀ ਹਰਕਤ ਦੱਸਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ 

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਆਪ ਕੰਮ ਦੇ ਦਮ 'ਤੇ ਜਿੱਤੀ ਹੈ, ਬਹਾਨਿਆਂ ਨਾਲ ਨਹੀਂ, ਵਿਰੋਧੀ ਧਿਰ ਨੂੰ ਲੋਕਾਂ ਦਾ ਫਤਵਾ ਸਵੀਕਾਰ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ