ਅੰਮ੍ਰਿਤਸਰ- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਦੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦੀ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਸੰਗਰਾਣਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਭਾਗ ਲੈ ਕੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਕੰਠ ਮੁਕਾਬਲਿਆਂ ’ਚ ਕੰਠਪ੍ਰੀਤ ਕੌਰ ਨੇ ਪਹਿਲਾ ਸਥਾਨ, ਕੀਰਤਨ ’ਚ ਅਛਨਪ੍ਰੀਤ ਕੌਰ ਅਤੇ ਹਰਗੁਣ ਕੌਰ ਨੇ ਪਹਿਲਾ ਸਥਾਨ, ਕਵਿਤਾ ਮੁਕਾਬਲੇ ’ਚ ਪੀਹੂ ਨੇ ਪਹਿਲਾ ਸਥਾਨ, ਦੁਮਾਲਾ ਮੁਕਾਬਲੇ ’ਚ ਸਨਪ੍ਰੀਤ ਕੌਰ ਨੇ ਤੀਜਾ ਸਥਾਨ ਅਤੇ ਗੱਤਕੇ ’ਚ ਅਨੂਰੀਤ ਕੌਰ, ਹੁਸਨਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਗੁਣ ਕੌਰ, ਏਕਮਪ੍ਰੀਤ ਕੌਰ, ਏਕਨੂਰ ਕੌਰ, ੲਸ਼ਮੀਤ ਕੌਰ ਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਉਪਰੋਕਤ ਪ੍ਰਤੀਯੋਗਤਾ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਇਲਾਹੀ ਗੁਰਬਾਣੀ, ਸਿੱਖ ਇਤਿਹਾਸ ਦੇ ਨਾਲ-ਨਾਲ ਜੁੜੇ ਰਹਿਣ ਅਤੇ ਚੰਗੇ ਭਵਿੱਖ, ਅਕਾਦਮਿਕ ਪੱਧਰ ’ਤੇ ਉਚਾਈਆਂ ਨੂੰ ਛੂਹਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।