ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਬੀਐਲ ਬੈਂਕ ਵੱਲੋਂ 20 ਐਲਈਡੀ ਕੀਤੀਆਂ ਭੇਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 23, 2025 07:11 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ। ਇਹ ਐਲਈਡੀ ਆਰਬੀਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਵਿਖੇ ਸ਼ਰਧਾ ਨਾਲ ਭੇਟਾਵਾਂ ਅਰਪਣ ਕਰਦੀਆਂ ਹਨ। ਇਸੇ ਤਰ੍ਹਾਂ ਵੱਖ-ਵੱਖ ਬੈਂਕਾਂ ਵੱਲੋਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਹਿਤ ਹੀ ਅੱਜ ਆਰਬੀਐਲ ਬੈਂਕ ਦੇ ਪ੍ਰਬੰਧਕਾਂ ਵੱਲੋਂ 20 ਐਲਈਡੀ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ। ਸ. ਪ੍ਰਤਾਪ ਸਿੰਘ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸੇ ਦੌਰਾਨ ਆਰਬੀਐਲ ਦੇ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣਾ ਉਨ੍ਹਾਂ ਲਈ ਵੱਡੇ ਭਾਗਾਂ ਦੀ ਗੱਲ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਬੈਂਕ ਵੱਲੋਂ ਜਲਦ ਹੀ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਇਕ ਐਬੂਲੈਂਸ ਵੀ ਦਿੱਤੀ ਜਾਵੇਗੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ ਤੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਆਰਬੀਐਲ ਬੈਂਕ ਦੇ ਅਧਿਕਾਰੀ ਸ੍ਰੀ ਨਰਿੰਦਰ ਅਗਰਵਾਲ ਬੀ.ਬੀ.ਆਰ.ਐੱਲ. ਹੈੱਡ, ਸ੍ਰੀ ਸਲਿੰਦਰ ਮਿਸ਼ਰਾ ਪ੍ਰੋਗਰਾਮ ਹੈੱਡ, ਸ੍ਰੀ ਜਗਜੀਤ ਪਾਲ ਏਰੀਆ ਹੈੱਡ ਟਾਸਕ, ਸ੍ਰੀ ਸਰਵਨ ਸ਼ਰਮਾ ਏਰੀਆ ਹੈੱਡ ਅਤੇ ਬ੍ਰਾਂਚ ਮੈਨੇਜਰ ਸ੍ਰੀ ਹਰਸ ਅਗਵਾਲ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਦੂਜਾ ਗੱਤਕਾ ਮੁਕਾਬਲਾ 25 ਦਸੰਬਰ ਨੂੰ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ-ਚੀਮਾ

ਭਾਜਪਾ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਨੂੰ ਇੱਕ ਪੋਸਟ ਵਿੱਚ ਕਾਰਟੂਨ ਦੇ ਰੂਪ ਵਿੱਚ ਦਿਖਾਇਆ ਜਾਣਾ ਅਸਹਿ ਅਤੇ ਮੰਦਭਾਗਾ: ਸੰਧਵਾਂ

ਸੜਕਾਂ ਅਤੇ ਹਾਈਵੇਅਜ਼ 'ਤੇ ਸਥਾਪਿਤ ਸਕੂਲਾਂ ਨੇੜੇ ਟਿੱਪਰਾਂ ਦੀ ਆਵਾਜਾਈ ਦਾ ਸਮਾਂ ਨਿਰਧਾਰਿਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਸਿੱਖ ਭਾਈਚਾਰੇ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ ਭਾਜਪਾ ਦੀ ਕੇਂਦਰੀ ਤੇ ਸਥਾਨਕ ਲੀਡਰਸ਼ਿਪ: ਧਾਲੀਵਾਲ

ਐਸਜੀਪੀਸੀ ਨੂੰ ਇਸ ਮੁੱਦੇ 'ਤੇ ਗੰਭੀਰ ਅਤੇ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ : ਕੰਗ

ਭਾਜਪਾ ਨੂੰ ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਵਿਰੋਧੀ ਤੱਤਾਂ ਵਿਰੁੱਧ ਪੰਜਾਬ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ: ਅਮਨ ਅਰੋੜਾ

ਪਹਿਲੀ ਵਾਰ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਗਿਆ ਬਾਬਾ ਬਕਾਲਾ ਸਾਹਿਬ ਵਿਖੇ –ਵਿਧਾਇਕ ਟੌਂਗ