ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ 25 ਦਸੰਬਰ ਨੂੰ ਨਗਰ ਕੀਰਤਨ, ਗੁਰਪੁਰਬ 27 ਨੂੰ ਮਨਾਇਆ ਜਾਵੇਗਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 23, 2025 08:35 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਬੰਸ ਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ 25 ਦਸੰਬਰ ਨੂੰ ਸਜਾਇਆ ਜਾਵੇਗਾ ਜੋ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸਵੇਰੇ 10.00 ਵਜੇ ਆਰੰਭ ਹੋ ਕੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਲ ਬਲਾਕ ਆਨੰਦ ਵਿਹਾਰ ਹਰੀ ਨਗਰ ਜਾ ਕੇ ਸੰਪੰਨ ਹੋਵੇਗਾ। ਉਹਨਾਂ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੀ ਦੀਵਾਨ ਸਜਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਸਬੰਧ ਵਿਚ ਤਿਆਰੀਆਂ ਵਿਆਪਕ ਪੱਧਰ ’ਤੇ ਆਰੰਭ ਹੋ ਗਈਆ ਹਨ ਤੇ ਵੱਡੀ ਗਿਣਤੀ ਵਿਚ ਸੰਗਤ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਭਰੇਗੀ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਸੰਗਤਾਂ ਵਿਚ ਕੁਝ ਦੁਬਿਧਾ ਬਣੀ ਹੋਈ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਇਆ ਹੈ ਕਿ ਸੰਗਤਾਂ ਆਪਣੇ ਹਿਸਾਬ ਨਾਲ ਗੁਰਪੁਰਬ ਮਨਾ ਸਕਦੀਆਂ ਹਨ ਜਿਸਨੂੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਗੁਰਪੁਰਬ 27 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਗੁਰਦੁਆਰਾ ਸਾਹਿਬ ਮਾਤਾ ਸੁੰਦਰੀ ਵਿਖੇ ਹੋਵੇਗਾ ਜਿਸ ਦੌਰਾਨ ਦੀਵਾਨ ਸਜਾਏ ਜਾਣਗੇ ਤੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ ਜਿਸ ਵਿਚ ਵੱਖ-ਵੱਖ ਰਾਗੀ ਸਿੰਘਾਂ ਦੇ ਜੱਥੇ ਕੀਰਤਨ ਕਰਨਗੇ ਤੇ ਗੁਰੂ ਕੀ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

Have something to say? Post your comment

 
 
 

ਨੈਸ਼ਨਲ

ਭਾਜਪਾ ਸ਼ਾਸਨ ਅਧੀਨ ਚੋਣ ਹੇਰਾਫੇਰੀ ਅਤੇ ਸੰਸਥਾਗਤ ਕਬਜ਼ੇ ਦਾ ਰਾਹੁਲ ਗਾਂਧੀ ਨੇ ਕੀਤਾ ਪਰਦਾਫਾਸ਼

ਦਿੱਲੀ ਕਮੇਟੀ ਵਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਾਈਕਵਾਡੋਂ ਖੇਡਾਂ

ਸੁਖਬੀਰ ਬਾਦਲ ਜਾਂ ਮੈਂ ਕਦੇ ਵੀ ’ਵੀਰ ਬਾਲ ਦਿਵਸ’ ਨਾਮ ਰੱਖੇ ਜਾਣ ਦੀ ਸਿਫਾਰਸ਼ ਨਹੀਂ ਕੀਤੀ: ਮਨਜੀਤ ਸਿੰਘ ਜੀ.ਕੇ

ਗ੍ਰੇਟਰ ਨੋਇਡਾ ਵਿੱਚ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਨੇ ਅੰਦੋਲਨ ਦੀ ਦਿੱਤੀ ਚੇਤਾਵਨੀ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਾਜੌਰੀ ਗਾਰਡਨ ਅਤੇ ਸਿੱਖ ਯੂਥ ਫਾਊਂਡੇਸ਼ਨ ਵੱਲੋਂ ਸ਼ਹੀਦੀ ਜਾਗਰੂਕਤਾ ਮਾਰਚ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ

ਸਿੱਖ ਕਤਲੇਆਮ ਵਿਚ ਨਾਮਜਦ ਸੱਜਣ ਕੁਮਾਰ ਵਿਰੁੱਧ ਫੈਸਲਾ 22 ਜਨਵਰੀ ਤਰੀਕ ਨੂੰ ਐਲਾਨਿਆ ਜਾਵੇਗਾ

ਨੈਸ਼ਨਲ ਹੈਰਾਲਡ ਮਾਮਲਾ: ਦਿੱਲੀ ਹਾਈ ਕੋਰਟ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ 7 ਮੁਲਜ਼ਮਾਂ ਨੂੰ ਜਾਰੀ ਕੀਤਾ ਨੋਟਿਸ